ਰਾਗੁ ਗਉੜੀ₁ ਪੂਰਬੀ ਮਹਲਾ

Raag Gauree Poorbee, Fifth Mehl:

ਰਾਗ ਗਉੜੀ-ਪੂਰਬੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਹਰਿ ਹਰਿ ਕਬਹੂ ਮਨਹੁ ਬਿਸਾਰੇ

Never forget the Lord, Har, Har, from your mind.

(ਹੇ ਭਾਈ!) ਕਦੇ ਭੀ ਪਰਮਾਤਮਾ ਨੂੰ ਆਪਣੇ ਮਨ ਤੋਂ ਨਾਹ ਵਿਸਾਰ। ਮਨਹੁ = ਮਨ ਤੋਂ। ਵਿਸਾਰੇ = ਬਿਸਾਰਿ, ਭੁਲਾਓ।

ਈਹਾ ਊਹਾ ਸਰਬ ਸੁਖਦਾਤਾ ਸਗਲ ਘਟਾ ਪ੍ਰਤਿਪਾਰੇ ॥੧॥ ਰਹਾਉ

Here and hereafter, He is the Giver of all peace. He is the Cherisher of all hearts. ||1||Pause||

ਉਹ ਪਰਮਾਤਮਾ ਇਸ ਲੋਕ ਵਿਚ ਤੇ ਪਰਲੋਕ ਵਿਚ, ਸਭ ਜੀਵਾਂ ਨੂੰ ਸੁਖ ਦੇਣ ਵਾਲਾ ਹੈ, ਤੇ ਸਾਰੇ ਸਰੀਰਾਂ ਦੀ ਪਾਲਣਾ ਕਰਨ ਵਾਲਾ ਹੈ ॥੧॥ ਰਹਾਉ ॥ ਈਹਾ = ਇਸ ਲੋਕ ਵਿਚ। ਊਹਾ = ਪਰਲੋਕ ਵਿਚ। ਪ੍ਰਤਿਪਾਰੇ = ਪਾਲਣਾ ਕਰਦਾ ਹੈ ॥੧॥ ਰਹਾਉ ॥

ਮਹਾ ਕਸਟ ਕਾਟੈ ਖਿਨ ਭੀਤਰਿ ਰਸਨਾ ਨਾਮੁ ਚਿਤਾਰੇ

He removes the most terrible pains in an instant, if the tongue repeats His Name.

(ਹੇ ਭਾਈ! ਜੇਹੜਾ ਮਨੁੱਖ ਆਪਣੀ) ਜੀਭ ਨਾਲ ਉਸ ਪਰਮਾਤਮਾ ਦਾ ਨਾਮ ਚੇਤੇ ਕਰਦਾ ਹੈ, ਉਸ ਮਨੁੱਖ ਦੇ ਉਹ (ਪ੍ਰਭੂ) ਵੱਡੇ ਵੱਡੇ ਕਸ਼ਟ ਇਕ ਖਿਨ ਵਿਚ ਦੂਰ ਕਰ ਦੇਂਦਾ ਹੈ। ਮਹਾ ਕਸਟ = ਵੱਡੇ ਵੱਡੇ ਕਸ਼ਟ। ਰਸਨਾ = ਜੀਭ (ਨਾਲ)।

ਸੀਤਲ ਸਾਂਤਿ ਸੂਖ ਹਰਿ ਸਰਣੀ ਜਲਤੀ ਅਗਨਿ ਨਿਵਾਰੇ ॥੧॥

In the Lord's Sanctuary there is soothing coolness, peace and tranquility. He has extinguished the burning fire. ||1||

ਜੇਹੜੇ ਮਨੁੱਖ ਉਸ ਹਰੀ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰੋਂ ਉਹ ਹਰੀ (ਤ੍ਰਿਸ਼ਨਾ ਦੀ) ਬਲਦੀ ਅੱਗ ਬੁਝਾ ਦੇਂਦਾ ਹੈ, ਉਹ (ਵਿਕਾਰਾਂ ਦੀ ਅੱਗ ਵਲੋਂ) ਠੰਢੇ-ਠਾਰ ਹੋ ਜਾਂਦੇ ਹਨ, ਉਹਨਾਂ ਦੇ ਅੰਦਰ ਸ਼ਾਂਤੀ ਤੇ ਆਨੰਦ ਹੀ ਆਨੰਦ ਬਣ ਜਾਂਦੇ ਹਨ ॥੧॥ ਸੀਤਲ = ਠੰਢਾ। ਜਲਤੀ = ਬਲਦੀ। ਨਿਵਾਰੇ = ਦੂਰ ਕਰਦਾ ਹੈ, ਬੁਝਾ ਦੇਂਦਾ ਹੈ ॥੧॥

ਗਰਭ ਕੁੰਡ ਨਰਕ ਤੇ ਰਾਖੈ ਭਵਜਲੁ ਪਾਰਿ ਉਤਾਰੇ

He saves us from the hellish pit of the womb, and carries us across the terrifying world-ocean.

(ਹੇ ਭਾਈ! ਪਰਮਾਤਮਾ ਮਾਂ ਦੇ ਪੇਟ ਦੇ ਨਰਕ-ਕੁੰਡ ਤੋਂ ਬਚਾ ਲੈਂਦਾ ਹੈ। ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ। ਗਰਭ = ਮਾਂ ਦਾ ਪੇਟ। ਤੇ = ਤੋਂ। ਰਾਖੈ = ਰੱਖਿਆ ਕਰਦਾ ਹੈ।

ਚਰਨ ਕਮਲ ਆਰਾਧਤ ਮਨ ਮਹਿ ਜਮ ਕੀ ਤ੍ਰਾਸ ਬਿਦਾਰੇ ॥੨॥

Adoring His Lotus Feet in the mind, the fear of death is banished. ||2||

ਪਰਮਾਤਮਾ ਦੇ ਸੋਹਣੇ ਚਰਨ ਮਨ ਵਿਚ ਆਰਾਧਿਆਂ ਉਹ ਮੌਤ ਦਾ ਸਹਮ ਦੂਰ ਕਰ ਦੇਂਦਾ ਹੈ ॥੨॥ ਆਰਾਧਤ = ਸਿਮਰਦਿਆਂ। ਤ੍ਰਾਸ = ਡਰ। ਬਿਦਾਰੇ = ਦੂਰ ਕਰਦਾ ਹੈ, ਪਾੜ ਦੇਂਦਾ ਹੈ ॥੨॥

ਪੂਰਨ ਪਾਰਬ੍ਰਹਮ ਪਰਮੇਸੁਰ ਊਚਾ ਅਗਮ ਅਪਾਰੇ

He is the Perfect, Supreme Lord God, the Transcendent Lord, lofty, unfathomable and infinite.

(ਹੇ ਭਾਈ!) ਪਰਮਾਤਮਾ ਸਰਬ-ਵਿਆਪਕ ਹੈ, ਸਭ ਤੋਂ ਉੱਚਾ ਮਾਲਕ ਹੈ, ਅਪਹੁੰਚ ਹੈ, ਬੇਅੰਤ ਹੈ। ਅਗਮ = ਅਪਹੁੰਚ। ਅਪਾਰ = ਬੇਅੰਤ।

ਗੁਣ ਗਾਵਤ ਧਿਆਵਤ ਸੁਖ ਸਾਗਰ ਜੂਏ ਜਨਮੁ ਹਾਰੇ ॥੩॥

Singing His Glorious Praises, and meditating on the Ocean of peace, one's life is not lost in the gamble. ||3||

ਉਸ ਸੁਖਾਂ ਦੇ ਸਮੁੰਦਰ ਪ੍ਰਭੂ ਦੇ ਗੁਣ ਗਾਵਿਆਂ ਤੇ ਨਾਮ ਆਰਾਧਿਆਂ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਨਹੀਂ ਗਵਾ ਜਾਂਦਾ ॥੩॥ ਸੁਖ ਸਾਗਰ = ਸੁਖਾਂ ਦਾ ਸਮੁੰਦਰ। ਜੂਏ ਨ ਹਾਰੇ = ਜੂਏ ਵਿਚ ਨਹੀਂ ਹਾਰਦਾ, ਵਿਅਰਥ ਨਹੀਂ ਗਵਾਂਦਾ ॥੩॥

ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨੋ ਨਿਰਗੁਣ ਕੇ ਦਾਤਾਰੇ

My mind is engrossed in sexual desire, anger, greed and attachment, O Giver to the unworthy.

ਹੇ (ਮੈਂ) ਗੁਣ-ਹੀਣ ਦੇ ਦਾਤਾਰ! ਮੇਰਾ ਮਨ ਕਾਮ ਵਿਚ, ਕਰੋਧ ਵਿਚ, ਲੋਭ ਵਿਚ, ਮੋਹ ਵਿਚ ਫਸਿਆ ਪਿਆ ਹੈ। ਕਾਮਿ = ਕਾਮ ਵਿਚ। ਮੋਹਿ = ਮੋਹ ਵਿਚ। ਲੀਨੋ = ਲੀਨ, ਗ਼ਰਕ। ਨਿਰਗੁਣ = ਗੁਣ-ਹੀਣ। ਦਾਤਾਰੇ = ਹੇ ਦਾਤੇ!

ਕਰਿ ਕਿਰਪਾ ਅਪੁਨੋ ਨਾਮੁ ਦੀਜੈ ਨਾਨਕ ਸਦ ਬਲਿਹਾਰੇ ॥੪॥੧॥੧੩੮॥

Please grant Your Grace, and bless me with Your Name; Nanak is forever a sacrifice to You. ||4||1||138||

ਹੇ ਨਾਨਕ! (ਅਰਦਾਸ ਕਰ ਤੇ ਆਖ)-ਮਿਹਰ ਕਰ, ਮੈਨੂੰ ਆਪਣਾ ਨਾਮ ਬਖ਼ਸ਼, ਮੈਂ ਤੈਥੋਂ ਸਦਾ ਕੁਰਬਾਨ ਜਾਂਦਾ ਹਾਂ ॥੪॥੧॥੧੩੮॥ ਸਦ = ਸਦਾ। ਬਲਿਹਾਰੇ = ਕੁਰਬਾਨ ॥੪॥