ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ

Why do you take such false pride in yourself? You must know that the world is just a dream.

(ਪਤਾ ਨਹੀਂ ਮਨੁੱਖ) ਨਾਸਵੰਤ ਦੁਨੀਆ ਦਾ ਮਾਨ ਕਿਉਂ ਕਰਦਾ ਰਹਿੰਦਾ ਹੈ।` ਜਗਤ ਨੂੰ ਸੁਪਨੇ (ਵਿਚ ਵੇਖੇ ਪਦਾਰਥਾਂ) ਵਾਂਗ (ਹੀ) ਸਮਝ ਰੱਖ। ਝੂਠੈ = ਨਾਸਵੰਤ-(ਸੰਸਾਰ) ਦਾ। ਕਹਾ ਕਰੇ = ਕਿਉਂ ਕਰਦਾ ਹੈ? ਜਿਉ = ਵਰਗਾ। ਜਾਨਿ = ਸਮਝ ਲੈ।

ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥੪੧॥

None of this is yours; Nanak proclaims this truth. ||41||

(ਹੇ ਭਾਈ!) (ਮੈਂ) ਨਾਨਕ ਤੈਨੂੰ ਠੀਕ ਦੱਸ ਰਿਹਾ ਹਾਂ ਕਿ ਇਹਨਾਂ (ਦਿੱਸਦੇ ਪਦਾਰਥਾਂ) ਵਿਚ ਤੇਰਾ (ਅਸਲ ਸਾਥੀ) ਕੋਈ ਭੀ ਪਦਾਰਥ ਨਹੀਂ ਹੈ ॥੪੧॥ ਇਨ ਮੈ = ਇਹਨਾਂ (ਦੁਨੀਆਵੀ ਪਦਾਰਥਾਂ) ਵਿਚ। ਤੇਰੋ = ਤੇਰਾ (ਅਸਲ ਸਾਥੀ)। ਬਖਾਨਿ = ਉਚਾਰ ਕੇ, ਸਮਝਾ ਕੇ ॥੪੧॥