ਸਲੋਕੁ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਸ਼ਾਹੀ।
ਸਤਿਗੁਰੁ ਸੇਵੇ ਆਪਣਾ ਸੋ ਸਿਰੁ ਲੇਖੈ ਲਾਇ ॥
Those who serve their True Guru are certified and accepted.
ਜਿਹੜਾ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਸੇਵਾ ਕਰਦਾ ਹੈ, ਉਹ ਮਨੁੱਖ ਆਪਣਾ ਸਿਰ (ਭਾਵ, ਮਨੁੱਖਾ ਜਨਮ) ਸਫਲਾ ਕਰ ਲੈਂਦਾ ਹੈ। ਲੇਖੈ ਲਾਇ = ਸਫਲਾ ਕਰ ਲੈਂਦਾ ਹੈ। ਆਪੁ = ਆਪਾ-ਭਾਵ, ਅਹੰਕਾਰ।
ਵਿਚਹੁ ਆਪੁ ਗਵਾਇ ਕੈ ਰਹਨਿ ਸਚਿ ਲਿਵ ਲਾਇ ॥
They eradicate selfishness and conceit from within; they remain lovingly absorbed in the True One.
ਅਜੇਹੇ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰ ਕੇ ਸੱਚੇ ਨਾਮ ਵਿਚ ਬਿਰਤੀ ਜੋੜੀ ਰੱਖਦੇ ਹਨ।
ਸਤਿਗੁਰੁ ਜਿਨੀ ਨ ਸੇਵਿਓ ਤਿਨਾ ਬਿਰਥਾ ਜਨਮੁ ਗਵਾਇ ॥
Those who do not serve the True Guru waste away their lives in vain.
ਜਿਨ੍ਹਾਂ ਸਤਿਗੁਰੂ ਦੀ ਦੱਸੀ ਸੇਵਾ ਨਹੀਂ ਕੀਤੀ, ਉਹਨਾਂ ਮਨੁੱਖਾ ਜੀਵਨ ਵਿਅਰਥ ਗਵਾ ਲਿਆ ਹੈ।
ਨਾਨਕ ਜੋ ਤਿਸੁ ਭਾਵੈ ਸੋ ਕਰੇ ਕਹਣਾ ਕਿਛੂ ਨ ਜਾਇ ॥੧॥
O Nanak, the Lord does just as He pleases. No one has any say in this. ||1||
(ਪਰ) ਹੇ ਨਾਨਕ! (ਕਿਸੇ ਨੂੰ) ਕੁਝ (ਚੰਗਾ ਮੰਦਾ) ਆਖਿਆ ਨਹੀਂ ਜਾ ਸਕਦਾ (ਕਿਉਂਕਿ) ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ, ਆਪ ਕਰਦਾ ਹੈ ॥੧॥