ਗਉੜੀ ਗੁਆਰੇਰੀ ਮਹਲਾ

Gauree Gwaarayree, Third Mehl:

ਗਊੜੀ ਗੁਆਰੇਰੀ, ਪਾਤਸ਼ਾਹੀ ਤੀਜੀ।

ਮਨਮੁਖਿ ਸੂਤਾ ਮਾਇਆ ਮੋਹਿ ਪਿਆਰਿ

The self-willed manmukhs are asleep, in love and attachment to Maya.

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਮਾਇਆ ਦੇ ਪਿਆਰ ਵਿਚ (ਆਤਮਕ ਜੀਵਨ ਵਲੋਂ) ਗ਼ਾਫ਼ਿਲ ਹੋਇਆ ਰਹਿੰਦਾ ਹੈ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਮੋਹਿ = ਮੋਹ ਵਿਚ। ਪਿਆਰਿ = ਪਿਆਰ ਵਿਚ।

ਗੁਰਮੁਖਿ ਜਾਗੇ ਗੁਣ ਗਿਆਨ ਬੀਚਾਰਿ

The Gurmukhs are awake, contemplating spiritual wisdom and the Glory of God.

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਜਾਣ-ਪਛਾਣ ਦੀ ਵਿਚਾਰ ਵਿਚ (ਟਿਕ ਕੇ ਮਾਇਆ ਵਲੋਂ) ਸੁਚੇਤ ਰਹਿੰਦਾ ਹੈ। ਬੀਚਾਰਿ = ਵਿਚਾਰ ਵਿਚ।

ਸੇ ਜਨ ਜਾਗੇ ਜਿਨ ਨਾਮ ਪਿਆਰਿ ॥੧॥

Those humble beings who love the Naam, are awake and aware. ||1||

ਜੇਹੜੇ ਮਨੁੱਖਾਂ ਦਾ ਪਰਮਾਤਮਾ ਦੇ ਨਾਮ ਵਿਚ ਪਿਆਰ ਪੈ ਜਾਂਦਾ ਹੈ, ਉਹ ਮਨੁੱਖ (ਮਾਇਆ ਦੇ ਮੋਹ ਵਲੋਂ) ਸੁਚੇਤ ਰਹਿੰਦੇ ਹਨ ॥੧॥ ਨਾਮਿ = ਨਾਮ ਵਿਚ ॥੧॥

ਸਹਜੇ ਜਾਗੈ ਸਵੈ ਕੋਇ

One who is awake to this intuitive wisdom does not fall asleep.

ਉਹ (ਵਡਭਾਗੀ ਮਨੁੱਖ) ਆਤਮਕ ਅਡੋਲਤਾ ਵਿਚ ਟਿਕ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, ਉਹ ਮਾਇਆ ਦੇ ਮੋਹ ਦੀ ਨੀਂਦ ਵਿਚ ਨਹੀਂ ਫਸਦਾ, ਸਹਜੇ = ਆਤਮਕ ਅਡੋਲਤਾ ਵਿਚ।

ਪੂਰੇ ਗੁਰ ਤੇ ਬੂਝੈ ਜਨੁ ਕੋਇ ॥੧॥ ਰਹਾਉ

How rare are those humble beings who understand this through the Perfect Guru. ||1||Pause||

ਜੇਹੜਾ ਕੋਈ ਪੂਰੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰਦਾ ਹੈ ॥੧॥ ਰਹਾਉ ॥ ਕੋਇ = ਕੋਈ ਵਿਰਲਾ ॥੧॥ ਰਹਾਉ ॥

ਅਸੰਤੁ ਅਨਾੜੀ ਕਦੇ ਬੂਝੈ

The unsaintly blockhead shall never understand.

ਵਿਕਾਰੀ ਮਨੁੱਖ, ਵਿਕਾਰਾਂ ਵਾਲੇ ਪਾਸੇ ਅੜੀ ਕਰਨ ਵਾਲਾ ਮਨੁੱਖ ਕਦੇ ਭੀ ਆਤਮਕ ਜੀਵਨ ਦੀ ਸਮਝ ਪ੍ਰਾਪਤ ਨਹੀਂ ਕਰ ਸਕਦਾ। ਅਸੰਤੁ = ਵਿਕਾਰੀ ਮਨੁੱਖ। ਅਨਾੜੀ = ਅਮੋੜ, ਵਿਕਾਰਾਂ ਵਲੋਂ ਨਾਹ ਪਰਤਣ ਵਾਲਾ।

ਕਥਨੀ ਕਰੇ ਤੈ ਮਾਇਆ ਨਾਲਿ ਲੂਝੈ

He babbles on and on, but he is infatuated with Maya.

ਉਹ ਗਿਆਨ ਦੀਆਂ ਗੱਲਾਂ (ਭੀ) ਕਰਦਾ ਰਹਿੰਦਾ ਹੈ, ਤੇ, ਮਾਇਆ ਵਿਚ ਭੀ ਖਚਿਤ ਹੁੰਦਾ ਰਹਿੰਦਾ ਹੈ। ਤੈ = ਅਤੇ। ਲੂਝੈ = ਝਗੜਦਾ ਹੈ, ਖਚਿਤ ਹੁੰਦਾ ਹੈ।

ਅੰਧੁ ਅਗਿਆਨੀ ਕਦੇ ਸੀਝੈ ॥੨॥

Blind and ignorant, he shall never be reformed. ||2||

(ਇਹੋ ਜਿਹਾ ਮਾਇਆ ਦੇ ਮੋਹ ਵਿਚ) ਅੰਨ੍ਹਾ ਤੇ ਗਿਆਨ-ਹੀਨ ਮਨੁੱਖ (ਜ਼ਿੰਦਗੀ ਦੀ ਬਾਜ਼ੀ ਵਿਚ) ਕਦੇ ਕਾਮਯਾਬ ਨਹੀਂ ਹੁੰਦਾ ॥੨॥ ਸੀਝੈ = ਕਾਮਯਾਬ ਹੁੰਦਾ ਹੈ ॥੨॥

ਇਸੁ ਜੁਗ ਮਹਿ ਰਾਮ ਨਾਮਿ ਨਿਸਤਾਰਾ

In this age, salvation comes only from the Lord's Name.

ਇਸ ਮਨੁੱਖਾ ਜਨਮ ਵਿਚ ਆ ਕੇ ਪਰਮਾਤਮਾ ਦੇ ਨਾਮ ਦੀ ਰਾਹੀਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਉਤਾਰਾ ਹੋ ਸਕਦਾ ਹੈ। ਇਸੁ ਜੁਗ ਮਹਿ = ਇਸ ਮਨੁੱਖਾ ਜਨਮ ਵਿਚ। ਨਾਮਿ = ਨਾਮ ਦੀ ਰਾਹੀਂ।

ਵਿਰਲਾ ਕੋ ਪਾਏ ਗੁਰ ਸਬਦਿ ਵੀਚਾਰਾ

How rare are those who contemplate the Word of the Guru's Shabad.

ਕੋਈ ਵਿਰਲਾ ਮਨੁੱਖ ਹੀ ਗੁਰੂ ਦੇ ਸ਼ਬਦ ਵਿਚ ਜੁੜ ਕੇ ਇਹ ਵਿਚਾਰਦਾ ਹੈ।

ਆਪਿ ਤਰੈ ਸਗਲੇ ਕੁਲ ਉਧਾਰਾ ॥੩॥

They save themselves, and save all their family and ancestors as well. ||3||

ਅਜੇਹਾ ਮਨੁੱਖ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਆਪਣੇ ਸਾਰੇ ਕੁਲਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੩॥

ਇਸੁ ਕਲਿਜੁਗ ਮਹਿ ਕਰਮ ਧਰਮੁ ਕੋਈ

In this Dark Age of Kali Yuga, no one is interested in good karma, or Dharmic faith.

ਇਸ ਕਲਿਜੁਗ (ਭਾਵ, ਕੁਕਰਮ-ਦਸ਼ਾ ਵਿੱਚ) ਕੋਈ ਕਰਮ-ਧਰਮ ਛੁਡਾ ਨਹੀਂ ਸਕਦਾ।

ਕਲੀ ਕਾ ਜਨਮੁ ਚੰਡਾਲ ਕੈ ਘਰਿ ਹੋਈ

This Dark Age was born in the house of evil.

ਕੁਕਰਮੀ ਮਨੁੱਖ ਦੇ ਹਿਰਦੇ ਵਿਚ (ਮਾਨੋ) ਕਲਿਜੁਗ ਆ ਜਾਂਦਾ ਹੈ। ਚੰਡਾਲ = ਕੁਕਰਮੀ ਮਨੁੱਖ। ਘਰਿ = ਹਿਰਦੇ ਵਿਚ।

ਨਾਨਕ ਨਾਮ ਬਿਨਾ ਕੋ ਮੁਕਤਿ ਹੋਈ ॥੪॥੧੦॥੩੦॥

O Nanak, without the Naam, the Name of the Lord, no one is liberated. ||4||10||30||

ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਮਨੁੱਖ (ਕਲਿਜੁਗ ਤੋਂ) ਖ਼ਲਾਸੀ ਨਹੀਂ ਪਾ ਸਕਦਾ ॥੪॥੧੦॥੩੦॥