ਮਾਝ ਮਹਲਾ

Maajh, Third Mehl:

ਮਾਝ, ਤੀਜੀ ਪਾਤਸ਼ਾਹੀ।

ਗੁਰਮੁਖਿ ਮਿਲੈ ਮਿਲਾਏ ਆਪੇ

The Gurmukhs meet the Lord, and inspire others to meet Him as well.

ਜੇਹੜਾ ਮਨੁੱਖ ਗੁਰੂ ਦਾ ਆਸਰਾ-ਪਰਨਾ ਲੈਂਦਾ ਹੈ, ਉਸ ਨੂੰ ਪਰਮਾਤਮਾ ਮਿਲ ਪੈਂਦਾ ਹੈ, ਪਰਮਾਤਮਾ ਆਪ ਹੀ ਉਸ ਨੂੰ ਗੁਰੂ ਮਿਲਾਂਦਾ ਹੈ। ਗੁਰਮੁਖਿ = ਗੁਰੂ ਦੀ ਰਾਹੀਂ, ਗੁਰੂ ਵਲ ਮੂੰਹ ਕੀਤਿਆਂ, ਗੁਰੂ ਦੀ ਸਰਨ ਪਿਆ।

ਕਾਲੁ ਜੋਹੈ ਦੁਖੁ ਸੰਤਾਪੇ

Death does not see them, and pain does not afflict them.

(ਅਜੇਹੇ ਮਨੁੱਖ ਨੂੰ) ਆਤਮਕ ਮੌਤ ਆਪਣੀ ਤੱਕ ਵਿਚ ਨਹੀਂ ਰੱਖਦੀ, ਉਸ ਨੂੰ ਕੋਈ ਦੁੱਖ ਕਲੇਸ਼ ਸਤਾ ਨਹੀਂ ਸਕਦਾ। ਕਾਲੁ = ਆਤਮਕ ਮੌਤ। ਜੋਹੈ = ਤੱਕਦੀ।

ਹਉਮੈ ਮਾਰਿ ਬੰਧਨ ਸਭ ਤੋੜੈ ਗੁਰਮੁਖਿ ਸਬਦਿ ਸੁਹਾਵਣਿਆ ॥੧॥

Subduing egotism, they break all their bonds; as Gurmukh, they are adorned with the Word of the Shabad. ||1||

ਗੁਰੂ ਦੇ ਆਸਰੇ ਰਹਿਣ ਵਾਲਾ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ (ਮਾਇਆ ਦੇ ਮੋਹ ਦੇ) ਸਾਰੇ ਬੰਧਨ ਤੋੜ ਲੈਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ ॥੧॥ ਸਬਦਿ = ਸ਼ਬਦ ਵਿਚ ਜੁੜ ਕੇ। ਸੁਹਾਵਣਿਆ = ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ ॥੧॥

ਹਉ ਵਾਰੀ ਜੀਉ ਵਾਰੀ ਹਰਿ ਹਰਿ ਨਾਮਿ ਸੁਹਾਵਣਿਆ

I am a sacrifice, my soul is a sacrifice, to those who look beautiful in the Name of the Lord, Har, Har.

ਮੈਂ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹਾਂ, ਜੇਹੜਾ ਪਰਮਾਤਮਾ ਦੇ ਨਾਮ ਵਿਚ ਜੁੜ ਕੇ ਆਪਣਾ ਜੀਵਨ ਸੁੰਦਰ ਬਣਾ ਲੈਂਦਾ ਹੈ। ਨਾਮਿ = ਨਾਮ ਦੀ ਰਾਹੀਂ।

ਗੁਰਮੁਖਿ ਗਾਵੈ ਗੁਰਮੁਖਿ ਨਾਚੈ ਹਰਿ ਸੇਤੀ ਚਿਤੁ ਲਾਵਣਿਆ ॥੧॥ ਰਹਾਉ

The Gurmukhs sing, the Gurmukhs dance, and focus their consciousness on the Lord. ||1||Pause||

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ, ਉਸ ਦਾ ਮਨ (ਨਾਮ ਸਿਮਰਨ ਦੇ) ਹੁਲਾਰੇ ਵਿਚ ਆਇਆ ਰਹਿੰਦਾ ਹੈ, ਗੁਰੂ ਦਾ ਆਸਰਾ ਰੱਖਣ ਵਾਲਾ ਮਨੁੱਖ ਪਰਮਾਤਮਾ (ਦੇ ਚਰਨਾਂ) ਨਾਲ ਆਪਣਾ ਮਨ ਜੋੜੀ ਰੱਖਦਾ ਹੈ ॥੧॥ ਰਹਾਉ ॥ ਨਾਚੈ = ਹੁਲਾਰੇ ਵਿਚ ਆਉਂਦਾ ਹੈ ॥੧॥ ਰਹਾਉ ॥

ਗੁਰਮੁਖਿ ਜੀਵੈ ਮਰੈ ਪਰਵਾਣੁ

The Gurmukhs are celebrated in life and death.

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹੈ ਤੇ ਹਉਮੈ ਵਲੋਂ ਮਰਿਆ ਰਹਿੰਦਾ ਹੈ (ਇਸ ਤਰ੍ਹਾਂ ਉਹ ਪ੍ਰਭੂ ਦੀਆਂ ਨਜਰਾਂ ਵਿਚ) ਕਬੂਲ ਹੋ ਜਾਂਦਾ ਹੈ। ਜੀਵੈ = ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹੈ। ਮਰੈ (ਹਉਮੈ ਵਲੋਂ) ਮਰਦਾ ਹੈ, ਹਉਮੈ ਮਾਰ ਲੈਂਦਾ ਹੈ।

ਆਰਜਾ ਛੀਜੈ ਸਬਦੁ ਪਛਾਣੁ

Their lives are not wasted; they realize the Word of the Shabad.

ਉਸ ਦੀ ਉਮਰ ਵਿਅਰਥ ਨਹੀਂ ਜਾਂਦੀ, ਗੁਰੂ ਦਾ ਸ਼ਬਦ ਉਸ ਦਾ ਜੀਵਨ-ਸਾਥੀ ਬਣਿਆ ਰਹਿੰਦਾ ਹੈ। ਆਰਜਾ = ਉਮਰ। ਨ ਛੀਜੈ = ਵਿਅਰਥ ਨਹੀਂ ਜਾਂਦੀ। ਪਛਾਣੁ = ਪਛਾਣੂ, ਸਾਥੀ।

ਗੁਰਮੁਖਿ ਮਰੈ ਕਾਲੁ ਖਾਏ ਗੁਰਮੁਖਿ ਸਚਿ ਸਮਾਵਣਿਆ ॥੨॥

The Gurmukhs do not die; they are not consumed by death. The Gurmukhs are absorbed in the True Lord. ||2||

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਤਮਕ ਮੌਤ ਤੋਂ ਬਚਿਆ ਰਹਿੰਦਾ ਹੈ। ਆਤਮਕ ਮੌਤ ਉਸ ਉੱਤੇ ਜ਼ੋਰ ਨਹੀਂ ਪਾ ਸਕਦੀ, ਉਹ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਰਹਿੰਦਾ ਹੈ ॥੨॥ ਮਰੈ ਨ = ਆਤਮਕ ਮੌਤ ਨਹੀਂ ਸਹੇੜਦਾ। ਕਾਲੁ = ਆਤਮਕ ਮੌਤ ॥੨॥

ਗੁਰਮੁਖਿ ਹਰਿ ਦਰਿ ਸੋਭਾ ਪਾਏ

The Gurmukhs are honored in the Court of the Lord.

ਗੁਰੂ ਦੇ ਆਸਰੇ ਪਰਨੇ ਰਹਿਣ ਵਾਲਾ ਮਨੁੱਖ ਪਰਮਾਤਮਾ ਦੇ ਦਰ ਤੇ ਸੋਭਾ ਖੱਟਦਾ ਹੈ। ਦਰਿ = ਦਰ ਤੇ।

ਗੁਰਮੁਖਿ ਵਿਚਹੁ ਆਪੁ ਗਵਾਏ

The Gurmukhs eradicate selfishness and conceit from within.

ਉਹ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰੀ ਰੱਖਦਾ ਹੈ। ਆਪੁ = ਆਪਾ-ਭਾਵ।

ਆਪਿ ਤਰੈ ਕੁਲ ਸਗਲੇ ਤਾਰੇ ਗੁਰਮੁਖਿ ਜਨਮੁ ਸਵਾਰਣਿਆ ॥੩॥

They save themselves, and save all their families and ancestors as well. The Gurmukhs redeem their lives. ||3||

ਉਹ ਆਪ ਸੰਸਾਰ-ਸਮੁੰਦਰ (ਦੇ ਵਿਕਾਰਾਂ) ਤੋਂ ਪਾਰ ਲੰਘ ਜਾਂਦਾ ਹੈ, ਆਪਣੀਆਂ ਸਾਰੀਆਂ ਕੁਲਾਂ ਨੂੰ (ਭੀ) ਪਾਰ ਲੰਘਾ ਲੈਂਦਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਪਣਾ ਜੀਵਨ ਸਵਾਰ ਲੈਂਦਾ ਹੈ ॥੩॥

ਗੁਰਮੁਖਿ ਦੁਖੁ ਕਦੇ ਲਗੈ ਸਰੀਰਿ

The Gurmukhs never suffer bodily pain.

ਜੇਹੜਾ ਮਨੁੱਖ ਗੁਰੂ ਦੀ ਸਰਨ ਲੈਂਦਾ ਹੈ, ਉਸ ਦੇ ਸਰੀਰ ਵਿਚ ਕਦੇ ਹਉਮੈ ਦਾ ਰੋਗ ਨਹੀਂ ਲੱਗਦਾ। ਸਰੀਰਿ = ਸਰੀਰ ਵਿਚ।

ਗੁਰਮੁਖਿ ਹਉਮੈ ਚੂਕੈ ਪੀਰ

The Gurmukhs have the pain of egotism taken away.

ਉਸ ਦੇ ਅੰਦਰੋਂ ਹਉਮੈ ਦੀ ਪੀੜ ਖ਼ਤਮ ਹੋ ਜਾਂਦੀ ਹੈ। ਪੀਰ = ਪੀੜ।

ਗੁਰਮੁਖਿ ਮਨੁ ਨਿਰਮਲੁ ਫਿਰਿ ਮੈਲੁ ਲਾਗੈ ਗੁਰਮੁਖਿ ਸਹਜਿ ਸਮਾਵਣਿਆ ॥੪॥

The minds of the Gurmukhs are immaculate and pure; no filth ever sticks to them again. The Gurmukhs merge in celestial peace. ||4||

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਮਨ ਹਉਮੈ ਦੀ ਮੈਲ ਤੋਂ ਸਾਫ਼ ਰਹਿੰਦਾ ਹੈ, (ਗੁਰੂ ਦਾ ਆਸਰਾ ਲੈਣ ਕਰਕੇ ਉਸ ਨੂੰ) ਫਿਰ (ਹਉਮੈ ਦੀ) ਮੈਲ ਨਹੀਂ ਚੰਬੜਦੀ, ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ॥੪॥ ਸਹਜਿ = ਆਤਮਕ ਅਡੋਲਤਾ ਵਿਚ ॥੪॥

ਗੁਰਮੁਖਿ ਨਾਮੁ ਮਿਲੈ ਵਡਿਆਈ

The Gurmukhs obtain the Greatness of the Naam.

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ।

ਗੁਰਮੁਖਿ ਗੁਣ ਗਾਵੈ ਸੋਭਾ ਪਾਈ

The Gurmukhs sing the Glorious Praises of the Lord, and obtain honor.

ਉਹ ਪਰਮਾਤਮਾ ਦੇ ਗੁਣ ਗਾਂਦਾ ਹੈ ਤੇ (ਹਰ ਥਾਂ) ਸੋਭਾ ਖੱਟਦਾ ਹੈ।

ਸਦਾ ਅਨੰਦਿ ਰਹੈ ਦਿਨੁ ਰਾਤੀ ਗੁਰਮੁਖਿ ਸਬਦੁ ਕਰਾਵਣਿਆ ॥੫॥

They remain in bliss forever, day and night. The Gurmukhs practice the Word of the Shabad. ||5||

ਗੁਰੂ ਦੇ ਦਰ ਤੇ ਟਿਕੇ ਰਹਿਣ ਨਾਲ ਮਨੁੱਖ ਸਦਾ ਦਿਨ ਰਾਤ ਆਤਮਕ ਆਨੰਦ ਵਿਚ ਮਗਨ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਕਾਰ ਕਰਦਾ ਹੈ ॥੫॥ ਅਨੰਦਿ = ਆਨੰਦ ਵਿਚ। ਸਬਦੁ = ਸਿਫ਼ਤਿ-ਸਾਲਾਹ ਦੀ ਕਾਰ ॥੫॥

ਗੁਰਮੁਖਿ ਅਨਦਿਨੁ ਸਬਦੇ ਰਾਤਾ

The Gurmukhs are attuned to the Shabad, night and day.

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹਰ ਵੇਲੇ ਗੁਰੂ ਦੇ ਸ਼ਬਦ ਵਿਚ ਰੰਗਿਆ ਰਹਿੰਦਾ ਹੈ। ਅਨਦਿਨੁ = ਹਰ ਰੋਜ਼।

ਗੁਰਮੁਖਿ ਜੁਗ ਚਾਰੇ ਹੈ ਜਾਤਾ

The Gurmukhs are known throughout the four ages.

ਸਦਾ ਤੋਂ ਹੀ ਇਹ ਨਿਯਮ ਹੈ ਕਿ ਗੁਰੂ ਦੇ ਦਰ ਤੇ ਰਹਿਣ ਵਾਲਾ ਮਨੁੱਖ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ। ਜੁਗ ਚਾਰੇ = ਚੌਹਾਂ ਜੁਗਾਂ ਵਿਚ, ਸਦਾ ਹੀ।

ਗੁਰਮੁਖਿ ਗੁਣ ਗਾਵੈ ਸਦਾ ਨਿਰਮਲੁ ਸਬਦੇ ਭਗਤਿ ਕਰਾਵਣਿਆ ॥੬॥

The Gurmukhs always sing the Glorious Praises of the Immaculate Lord. Through the Shabad, they practice devotional worship. ||6||

ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਹੈ ਤੇ ਪਵਿਤ੍ਰ ਜੀਵਨ ਵਾਲਾ ਬਣਿਆ ਰਹਿੰਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪਰਮਾਤਮਾ ਦੀ ਭਗਤੀ ਕਰਦਾ ਹੈ ॥੬॥

ਬਾਝੁ ਗੁਰੂ ਹੈ ਅੰਧ ਅੰਧਾਰਾ

Without the Guru, there is only pitch-black darkness.

ਗੁਰੂ ਦੀ ਸਰਨ ਤੋਂ ਬਿਨਾ (ਮਾਇਆ ਦੇ ਮੋਹ ਦਾ) ਘੁੱਪ ਹਨੇਰਾ ਛਾਇਆ ਰਹਿੰਦਾ ਹੈ। ਅੰਧ ਅੰਧਾਰਾ = ਮਾਇਆ ਦੇ ਮੋਹ ਦਾ ਘੁੱਪ ਹਨੇਰਾ।

ਜਮਕਾਲਿ ਗਰਠੇ ਕਰਹਿ ਪੁਕਾਰਾ

Seized by the Messenger of Death, people cry out and scream.

(ਇਸ ਹਨੇਰੇ ਦੇ ਕਾਰਨ) ਜਿਨ੍ਹਾਂ ਨੂੰ ਆਤਮਕ ਮੌਤ ਨੇ ਗ੍ਰਸ ਲਿਆ ਹੁੰਦਾ ਹੈ ਉਹ (ਦੁਖੀ ਹੋ ਹੋ ਕੇ) ਪੁਕਾਰਾਂ ਕਰਦੇ ਰਹਿੰਦੇ ਹਨ (ਦੁੱਖਾਂ ਦੇ ਗਿਲੇ ਕਰਦੇ ਰਹਿੰਦੇ ਹਨ)। ਜਮਕਾਲਿ = ਜਮਕਾਲ ਨੇ, ਆਤਮਕ ਮੌਤ ਨੇ। ਗਰਠੇ = ਗ੍ਰਸੇ ਹੋਏ, ਜਕੜੇ ਹੋਏ।

ਅਨਦਿਨੁ ਰੋਗੀ ਬਿਸਟਾ ਕੇ ਕੀੜੇ ਬਿਸਟਾ ਮਹਿ ਦੁਖੁ ਪਾਵਣਿਆ ॥੭॥

Night and day, they are diseased, like maggots in manure, and in manure they endure agony. ||7||

ਉਹ ਹਰ ਵੇਲੇ ਵਿਕਾਰਾਂ ਦੇ ਰੋਗ ਵਿਚ ਫਸੇ ਰਹਿੰਦੇ ਹਨ ਤੇ ਦੁੱਖ ਸਹਿੰਦੇ ਰਹਿੰਦੇ ਹਨ ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਕੁਰਬਲ ਕੁਰਬਲ ਕਰਦੇ ਰਹਿੰਦੇ ਹਨ ॥੭॥

ਗੁਰਮੁਖਿ ਆਪੇ ਕਰੇ ਕਰਾਏ

The Gurmukhs know that the Lord alone acts, and causes others to act.

ਜੇਹੜਾ ਮਨੁੱਖ ਗੁਰੂ ਦੀ ਸਰਨ ਵਿਚ ਰਹਿੰਦਾ ਹੈ, ਉਸ ਨੂੰ ਫਿਰ ਇਹ ਨਿਸਚਾ ਹੋ ਜਾਂਦਾ ਹੈ ਕਿ (ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੋ ਕੇ) ਆਪ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ।

ਗੁਰਮੁਖਿ ਹਿਰਦੈ ਵੁਠਾ ਆਪਿ ਆਏ

In the hearts of the Gurmukhs, the Lord Himself comes to dwell.

ਉਸ ਦੇ ਹਿਰਦੇ ਵਿਚ ਪਰਮਾਤਮਾ ਆਪ ਆ ਵਸਦਾ ਹੈ, ਵੁਠਾ = ਵੁੱਠਾ, ਆ ਵੱਸਿਆ।

ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੨੫॥੨੬॥

O Nanak, through the Naam, greatness is obtained. It is received from the Perfect Guru. ||8||25||26||

ਹੇ ਨਾਨਕ! ਪਰਮਾਤਮਾ ਦੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ, ਤੇ (ਪ੍ਰਭੂ ਦਾ ਨਾਮ) ਪੂਰੇ ਗੁਰੂ ਪਾਸੋਂ (ਹੀ) ਮਿਲਦਾ ਹੈ ॥੮॥੨੫॥੨੬॥ ਨਾਮਿ = ਨਾਮ ਵਿਚ ॥੮॥