ਬਿਲਾਵਲੁ ਮਹਲਾ

Bilaaval, Fifth Mehl:

ਬਿਲਾਵਲ ਪੰਜਵੀਂ ਪਾਤਿਸ਼ਾਹੀ।

ਅਰਦਾਸਿ ਸੁਣੀ ਦਾਤਾਰਿ ਪ੍ਰਭਿ ਹੋਏ ਕਿਰਪਾਲ

God, the Great Giver, has become merciful; He has listened to my prayer.

ਹੇ ਮਿੱਤਰ! ਜਿਸ ਸੇਵਕ ਦੀ ਅਰਦਾਸ ਪ੍ਰਭੂ ਨੇ ਸੁਣ ਲਈ, ਜਿਸ ਸੇਵਕ ਉੱਤੇ ਪ੍ਰਭੂ ਜੀ ਦਇਆਵਾਨ ਹੋ ਗਏ, ਦਾਤਾਰਿ = ਦਾਤਾਰ ਨੇ। ਪ੍ਰਭਿ = ਪ੍ਰਭੂ ਨੇ।

ਰਾਖਿ ਲੀਆ ਅਪਨਾ ਸੇਵਕੋ ਮੁਖਿ ਨਿੰਦਕ ਛਾਰੁ ॥੧॥

He has saved His servant, and put ashes into the mouth of the slanderer. ||1||

ਆਪਣੇ ਉਸ ਸੇਵਕ ਦੀ ਪ੍ਰਭੂ ਨੇ (ਸਦਾ) ਰੱਖਿਆ ਕੀਤੀ ਹੈ, ਉਸ ਸੇਵਕ ਦੇ ਦੋਖੀ-ਨਿੰਦਕ ਦੇ ਮੂੰਹ ਉਤੇ ਸੁਆਹ ਹੀ ਪਈ ਹੈ (ਨਿੰਦਕ ਨੂੰ ਸਦਾ ਫਿਟਕਾਰ ਹੀ ਪਈ ਹੈ) ॥੧॥ ਰਾਖਿ ਲੀਆ = ਰੱਖਿਆ ਕੀਤੀ। ਮੁਖਿ = ਮੂੰਹ ਉੱਤੇ। ਛਾਰੁ = ਸੁਆਹ ॥੧॥

ਤੁਝਹਿ ਜੋਹੈ ਕੋ ਮੀਤ ਜਨ ਤੂੰ ਗੁਰ ਕਾ ਦਾਸ

No one can threaten you now, O my humble friend, for you are the slave of the Guru.

ਹੇ ਮਿੱਤਰ! ਹੇ ਸੱਜਣ! (ਜੇ) ਤੂੰ ਗੁਰੂ ਦਾ ਸੇਵਕ (ਬਣਿਆ ਰਹੇਂ, ਤੁਝਹਿ = ਤੈਨੂੰ। ਜੋਹੈ = ਤੱਕ ਸਕਦਾ, ਮਾੜੀ ਨਿਗਾਹ ਨਾਲ ਤੱਕ ਸਕਦਾ ਹੈ। ਕੋ = ਕੋਈ ਭੀ। ਮੀਤ = ਹੇ ਮਿੱਤਰ!

ਪਾਰਬ੍ਰਹਮਿ ਤੂ ਰਾਖਿਆ ਦੇ ਅਪਨੇ ਹਾਥ ॥੧॥ ਰਹਾਉ

The Supreme Lord God reached out with His Hand and saved you. ||1||Pause||

ਤਾਂ ਨਿਸ਼ਚਾ ਰੱਖ ਕਿ) ਪਰਮਾਤਮਾ ਨੇ ਆਪਣੇ ਹੱਥ ਦੇ ਕੇ ਤੇਰੀ ਸਦਾ ਰੱਖਿਆ ਕਰਨੀ ਹੈ ॥੧॥ ਰਹਾਉ ॥ ਪਾਰਬ੍ਰਹਮਿ = ਪਾਰਬ੍ਰਹਮ ਨੇ। ਤੂ = ਤੈਨੂੰ। ਦੇ = ਦੇ ਕੇ ॥੧॥ ਰਹਾਉ ॥

ਜੀਅਨ ਕਾ ਦਾਤਾ ਏਕੁ ਹੈ ਬੀਆ ਨਹੀ ਹੋਰੁ

The One Lord is the Giver of all beings; there is no other at all.

ਹੇ ਮਿੱਤਰ! ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਸਿਰਫ਼ ਪਰਮਾਤਮਾ ਹੀ ਹੈ, ਉਸ ਤੋਂ ਬਿਨਾ ਕੋਈ ਹੋਰ ਦੂਜਾ (ਦਾਤਾਂ ਦੇਣ ਜੋਗਾ) ਨਹੀਂ ਹੈ (ਉਸ ਪ੍ਰਭੂ ਦੀ ਹੀ ਸਰਨ ਪਿਆ ਰਹੁ)। ਬੀਆ = ਦੂਜਾ।

ਨਾਨਕ ਕੀ ਬੇਨੰਤੀਆ ਮੈ ਤੇਰਾ ਜੋਰੁ ॥੨॥੯॥੭੩॥

Nanak prays, You are my only strength, God. ||2||9||73||

ਨਾਨਕ ਦੀ (ਭੀ ਪ੍ਰਭੂ-ਦਰ ਤੇ ਹੀ ਸਦਾ) ਅਰਦਾਸ ਹੈ (-ਹੇ ਪ੍ਰਭੂ!) ਮੈਨੂੰ ਤੇਰਾ ਹੀ ਆਸਰਾ ਹੈ ॥੨॥੯॥੭੩॥ ਮੈ = ਮੈਨੂੰ। ਜੋਰੁ = ਤਾਣ, ਸਹਾਰਾ ॥੨॥੯॥੭੩॥