ਮਃ

Third Mehl:

ਤੀਜੀ ਪਾਤਸ਼ਾਹੀ।

ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਜਾਇ

From the very beginning, it has been the Will of the Lord Master, that He cannot be remembered without the True Guru.

ਧੁਰੋਂ ਹੀ ਪ੍ਰਭੂ ਦਾ ਹੁਕਮ ਚਲਿਆ ਆਉਂਦਾ ਹੈ ਕਿ ਸਤਿਗੁਰੂ ਤੋਂ ਬਿਨਾਂ ਪ੍ਰਭੂ ਸਿਮਰਿਆ ਨਹੀਂ ਜਾ ਸਕਦਾ।

ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ

Meeting the True Guru, he realizes that the Lord is permeating and pervading deep within him; he remains forever absorbed in the Lord's Love.

ਸਤਿਗੁਰੂ ਦੇ ਮਿਲਿਆਂ ਪ੍ਰਭੂ ਮਨੁੱਖ ਦੇ ਹਿਰਦੇ ਵਿਚ ਵੱਸ ਪੈਂਦਾ ਹੈ ਤੇ ਮਨੁੱਖ ਸਦਾ ਉਸ ਵਿਚ ਬਿਰਤੀ ਜੋੜੀ ਰੱਖਦਾ ਹੈ।

ਦਮਿ ਦਮਿ ਸਦਾ ਸਮਾਲਦਾ ਦੰਮੁ ਬਿਰਥਾ ਜਾਇ

With each and every breath, he constantly remembers the Lord in meditation; not a single breath passes in vain.

ਤਾਂ ਸੁਆਸ ਸੁਆਸ ਉਸ ਨੂੰ ਚੇਤਦਾ ਹੈ, ਇੱਕ ਭੀ ਸੁਆਸ ਖ਼ਾਲੀ ਨਹੀਂ ਜਾਂਦਾ। ਦੰਮੁ = ਸੁਆਸ। ਬਿਰਥਾ = ਖ਼ਾਲੀ।

ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ

His fears of birth and death depart, and he obtains the honored state of eternal life.

(ਇਸ ਤਰ੍ਹਾਂ ਉਸ ਦਾ) ਜੰਮਣ ਮਰਨ ਦਾ ਡਰ ਮੁੱਕ ਜਾਂਦਾ ਹੈ ਤੇ ਉਸ ਨੂੰ (ਅਸਲ ਮਨੁੱਖਾ) ਜੀਵਨ ਦਾ ਮਰਤਬਾ ਮਿਲ ਜਾਂਦਾ ਹੈ। ਪਦਵੀ = ਦਰਜਾ, ਮਰਤਬਾ।

ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥

O Nanak, He bestows this rank upon that mortal, upon whom He showers His Mercy. ||2||

ਹੇ ਨਾਨਕ! ਪ੍ਰਭੂ ਇਹ ਦਰਜਾ (ਭਾਵ, ਜੀਵਨ-ਪਦਵੀ) ਉਸ ਮਨੁੱਖ ਨੂੰ ਦੇਂਦਾ ਹੈ ਜਿਸ ਤੇ ਉਹ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ॥੨॥