ਕਬੀਰ ਸਾਧੂ ਕਉ ਮਿਲਨੇ ਜਾਈਐ ਸਾਥਿ ਨ ਲੀਜੈ ਕੋਇ ॥
Kabeer, go out to meet the holy man; do not take anyone else with you.
ਹੇ ਕਬੀਰ! ('ਰਾਮੁ ਨ ਛੋਡੀਐ, ਤਨੁ ਧਨੁ ਜਾਇ ਤ ਜਾਉ'; ਪਰ ਪ੍ਰਭੂ ਦਾ ਨਾਮ ਸਿਰਫ਼ ਉਨ੍ਹਾਂ ਤੋਂ ਮਿਲਦਾ ਹੈ ਜਿਨ੍ਹਾਂ ਆਪਣੇ ਮਨ ਨੂੰ ਸਾਧ ਕੇ ਰੱਖਿਆ ਹੋਇਆ ਹੈ, ਜੋ ਆਪ 'ਸਾਧੂ' ਹਨ; ਸੋ, 'ਸਾਧੂ' ਦੀ ਸੰਗਤ ਕਰਨੀ ਚਾਹੀਦੀ ਹੈ; ਪਰ) ਜੇ ਕਿਸੇ ਸਾਧੂ ਗੁਰਮੁਖਿ ਦੇ ਦਰਸ਼ਨ ਕਰਨ ਜਾਈਏ, ਤਾਂ ਕਿਸੇ ਨੂੰ ਆਪਣੇ ਨਾਲ ਨਹੀਂ ਲੈ ਜਾਣਾ ਚਾਹੀਦਾ (ਕੋਈ ਸਾਥ ਉਡੀਕਣਾ ਨਹੀਂ ਚਾਹੀਦਾ, ਜਾਣ ਵਾਸਤੇ ਕੋਈ ਆਸਰੇ ਨਹੀਂ ਢੂੰਡਣੇ ਚਾਹੀਦੇ, ਮਤਾਂ ਕੋਈ ਮਮਤਾ-ਬੱਧਾ ਸਾਥੀ ਢਿੱਲ-ਮੱਠ ਹੀ ਕਰਾ ਦੇਵੇ)। ਸਾਧੂ = ਭਲਾ ਮਨੁੱਖ, ਜਿਸ ਨੇ ਆਪਣੇ ਮਨ ਨੂੰ ਸਾਧਿਆ ਹੋਇਆ ਹੈ, ਗੁਰਮੁਖਿ।
ਪਾਛੈ ਪਾਉ ਨ ਦੀਜੀਐ ਆਗੈ ਹੋਇ ਸੁ ਹੋਇ ॥੧੧੬॥
Do not turn back - keep on going. Whatever will be, will be. ||116||
ਕਿਸੇ ਗੁਰਮੁਖਿ ਦਾ ਦੀਦਾਰ ਕਰਨ ਗਿਆਂ ਕਦੇ ਪੈਰ ਪਿਛਾਂਹ ਨਾਹ ਰੱਖੀਏ, (ਕਦੇ ਆਲਸ ਨਾਹ ਕਰੀਏ); ਸਗੋਂ ਉਧਰ ਜਾਂਦਿਆਂ ਜੇ ਕੋਈ ਔਖਿਆਈ ਭੀ ਆਵੇ ਤਾਂ ਪਈ ਆਵੇ ॥੧੧੬॥ ਆਗੈ = ਸਾਧੂ ਵਲ ਜਾਂਦਿਆਂ, ਕਿਸੇ ਗੁਰਮੁਖਿ ਦੇ ਸਨਮੁਖ ਰਹਿੰਦਿਆਂ। ਹੋਇ ਸੁ ਹੋਇ = ਜੇ ਕੋਈ ਔਖਿਆਈ ਭੀ ਹੋਵੇ ਤਾਂ ਪਈ ਹੋਵੇ ॥੧੧੬॥