ਦੇਵਗੰਧਾਰੀ

Dayv-Gandhaaree:

ਦੇਵ ਗੰਧਾਰੀ।

ਹਰਿ ਕੇ ਨਾਮ ਬਿਨਾ ਸੁੰਦਰਿ ਹੈ ਨਕਟੀ

Without the Name of the Lord, the beautiful are just like the noseless ones.

ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਸੋਹਣੀ (ਮਨੁੱਖੀ) ਕਾਂਇਆਂ ਬਦ-ਸ਼ਕਲ ਹੀ ਜਾਣੋ। ਸੁੰਦਰਿ = {ਇਸਤ੍ਰੀ ਲਿੰਗ ਲਫ਼ਜ਼} ਸੋਹਣੀ ਇਸਤ੍ਰੀ। ਨਕਟੀ = ਨਕ ਕੱਟੀ, ਨਕ ਵੱਢੀ, ਬਦ-ਸ਼ਕਲ।

ਜਿਉ ਬੇਸੁਆ ਕੇ ਘਰਿ ਪੂਤੁ ਜਮਤੁ ਹੈ ਤਿਸੁ ਨਾਮੁ ਪਰਿਓ ਹੈ ਧ੍ਰਕਟੀ ॥੧॥ ਰਹਾਉ

Like the son, born into the house of a prostitute, his name is cursed. ||1||Pause||

ਜਿਵੇਂ ਜੇ ਕਿਸੇ ਕੰਜਰੀ ਦੇ ਘਰ ਪੁੱਤਰ ਜੰਮ ਪਏ, ਤਾਂ ਉਸ ਦਾ ਨਾਮ ਹਰਾਮੀ ਪੈ ਜਾਂਦਾ ਹੈ (ਭਾਵੇਂ ਉਹ ਸ਼ਕਲੋਂ ਸੋਹਣਾ ਭੀ ਪਿਆ ਹੋਵੇ) ॥੧॥ ਰਹਾਉ ॥ ਬੇਸੁਆ = ਕੰਜਰੀ। ਘਰਿ = ਘਰ ਵਿਚ। ਜਮਤੁ ਹੈ = ਜੰਮ ਪੈਂਦਾ ਹੈ। ਪਰਿਓ ਹੈ = ਪੈ ਜਾਂਦਾ ਹੈ। ਧ੍ਰਕਟੀ = ਧਰਕਟ ਇਸਤ੍ਰੀ ਦਾ ਪੁੱਤਰ, ਵਿਭਚਾਰਨ ਦਾ ਪੁਤ੍ਰ, ਹਰਾਮੀ ॥੧॥ ਰਹਾਉ ॥

ਜਿਨ ਕੈ ਹਿਰਦੈ ਨਾਹਿ ਹਰਿ ਸੁਆਮੀ ਤੇ ਬਿਗੜ ਰੂਪ ਬੇਰਕਟੀ

Those who do not have the Name of their Lord and Master within their hearts, are the most wretched, deformed lepers.

ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮਾਲਕ-ਪ੍ਰਭੂ ਨਹੀਂ (ਚੇਤੇ) ਉਹ ਮਨੁੱਖ ਬਦ-ਸ਼ਕਲ ਹਨ; ਉਹ ਕੋਹੜੀ ਹਨ। ਹਿਰਦੈ = ਹਿਰਦੇ ਵਿਚ। ਸੁਆਮੀ = ਮਾਲਕ ਪ੍ਰਭੂ। ਤੇ = ਉਹ ਬੰਦੇ। ਬਿਗੜ ਰੂਪ = ਬਿਗੜੀ ਹੋਈ ਸ਼ਕਲ ਵਾਲੇ, ਬਦ-ਸ਼ਕਲ। ਬੇਰਕਟੀ = {ਰਕਟ = ਰਕਤ, ਰੱਤ, ਲਹੂ} ਵਿਗੜੀ ਹੋਈ ਰੱਤ ਵਾਲੇ, ਕੋਹੜੀ।

ਜਿਉ ਨਿਗੁਰਾ ਬਹੁ ਬਾਤਾ ਜਾਣੈ ਓਹੁ ਹਰਿ ਦਰਗਹ ਹੈ ਭ੍ਰਸਟੀ ॥੧॥

Like the person who has no Guru, they may know many things, but they are cursed in the Court of the Lord. ||1||

ਜਿਵੇਂ ਕੋਈ ਗੁਰੂ ਤੋਂ ਬੇ-ਮੁਖ ਮਨੁੱਖ (ਭਾਵੇਂ ਚਤੁਰਾਈ ਦੀਆਂ) ਬਹੁਤ ਗੱਲਾਂ ਕਰਨੀਆਂ ਜਾਣਦਾ ਹੋਵੇ, ਪਰ, ਪਰਮਾਤਮਾ ਦੀ ਦਰਗਾਹ ਵਿਚ ਉਹ ਭ੍ਰਸ਼ਟਿਆ ਹੋਇਆ ਹੀ (ਗਿਣਿਆ ਜਾਂਦਾ) ਹੈ ॥੧॥ ਭ੍ਰਸਟੀ = ਵਿਕਾਰਾਂ ਵਿਚ ਡਿੱਗਾ ਹੋਇਆ, ਗੰਦੇ ਆਚਰਨ ਵਾਲਾ ॥੧॥

ਜਿਨ ਕਉ ਦਇਆਲੁ ਹੋਆ ਮੇਰਾ ਸੁਆਮੀ ਤਿਨਾ ਸਾਧ ਜਨਾ ਪਗ ਚਕਟੀ

Those, unto whom my Lord Master becomes Merciful, long for the feet of the Holy.

ਹੇ ਨਾਨਕ! (ਆਖ-) ਜਿਨ੍ਹਾਂ ਮਨੁੱਖਾਂ ਉਤੇ ਪਿਆਰਾ ਪ੍ਰਭੂ ਦਇਆਵਾਨ ਹੁੰਦਾ ਹੈ ਉਹ ਮਨੁੱਖ ਸੰਤ ਜਨਾਂ ਦੇ ਪੈਰ ਪਰਸਦੇ ਰਹਿੰਦੇ ਹਨ। ਪਗ = ਪੈਰ। ਚਕਟੀ = ਚੱਟੇ {ਚਟਕੀ}, ਪਰਸੇ।

ਨਾਨਕ ਪਤਿਤ ਪਵਿਤ ਮਿਲਿ ਸੰਗਤਿ ਗੁਰ ਸਤਿਗੁਰ ਪਾਛੈ ਛੁਕਟੀ ॥੨॥੬॥ ਛਕਾ

O Nanak, the sinners become pure, joining the Company of the Holy; following the Guru, the True Guru, they are emancipated. ||2||6|| First Set of Six||

ਗੁਰੂ ਦੀ ਸੰਗਤ ਵਿਚ ਮਿਲ ਕੇ ਵਿਕਾਰੀ ਮਨੁੱਖ ਭੀ ਚੰਗੇ ਆਚਰਨ ਵਾਲੇ ਬਣ ਜਾਂਦੇ ਹਨ ਤੇ ਗੁਰੂ ਦੇ ਪਾਏ ਹੋਏ ਪੂਰਨਿਆਂ ਉੱਤੇ ਤੁਰ ਕੇ ਉਹ ਵਿਕਾਰਾਂ ਦੇ ਪੰਜੇ ਵਿਚੋਂ ਬਚ ਨਿਕਲਦੇ ਹਨ ॥੨॥੬॥ ਛੇ ਸ਼ਬਦਾਂ ਦਾ ਸੰਗ੍ਰਹ। ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਮਿਲਿ = ਮਿਲ ਕੇ। ਛੁਕਟੀ = {ਛੁਟਕੀ} ਵਿਕਾਰਾਂ ਤੋਂ ਬਚ ਜਾਂਦੇ ਹਨ ॥੨॥੬॥ ਛਕਾ ੧ = ਛੇ ਸ਼ਬਦਾਂ ਦਾ 1 ਸੰਗ੍ਰਹ।