ਪ੍ਰਭਾਤੀ ਮਹਲਾ ੧ ॥
Prabhaatee, First Mehl:
ਪ੍ਰਭਾਤੀ ਪਹਿਲੀ ਪਾਤਿਸ਼ਾਹੀ।
ਮਾਇਆ ਮੋਹਿ ਸਗਲ ਜਗੁ ਛਾਇਆ ॥
Emotional attachment to Maya is spread out all over the world.
(ਪ੍ਰਭੂ ਦੇ ਨਾਮ ਤੋਂ ਖੁੰਝੇ ਹੋਏ) ਸਾਰੇ ਜਗਤ ਨੂੰ ਮਾਇਆ ਦੇ ਮੋਹ ਨੇ ਪ੍ਰਭਾਵਿਤ ਕੀਤਾ ਹੋਇਆ ਹੈ। ਮੋਹਿ = ਮੋਹ ਨੇ। ਛਾਇਆ = ਪ੍ਰਭਾਵਿਤ ਕੀਤਾ ਹੋਇਆ ਹੈ।
ਕਾਮਣਿ ਦੇਖਿ ਕਾਮਿ ਲੋਭਾਇਆ ॥
Seeing a beautiful woman, the man is overcome with sexual desire.
(ਕਿਤੇ ਤਾਂ ਇਹ) ਇਸਤ੍ਰੀ ਨੂੰ ਵੇਖ ਕੇ ਕਾਮ-ਵਾਸਨਾ ਵਿਚ ਫਸਦਾ ਹੈ, ਕਾਮਣਿ = ਇਸਤ੍ਰੀ। ਕਾਮਿ = ਕਾਮ-ਵਾਸਨਾ ਵਿਚ।
ਸੁਤ ਕੰਚਨ ਸਿਉ ਹੇਤੁ ਵਧਾਇਆ ॥
His love for his children and gold steadily increases.
(ਕਿਤੇ ਇਹ ਜਗਤ) ਪੁੱਤਰਾਂ ਤੇ ਸੋਨੇ (ਆਦਿਕ ਧਨ) ਨਾਲ ਪਿਆਰ ਵਧਾ ਰਿਹਾ ਹੈ। ਸੁਤ = ਪੁੱਤਰ। ਕੰਚਨ = ਸੋਨਾ। ਹੇਤੁ = ਮੋਹ, ਪ੍ਰੇਮ।
ਸਭੁ ਕਿਛੁ ਅਪਨਾ ਇਕੁ ਰਾਮੁ ਪਰਾਇਆ ॥੧॥
He sees everything as his own, but he does not own the One Lord. ||1||
(ਜਗਤ ਨੇ ਦਿੱਸਦੀ) ਹਰੇਕ ਚੀਜ਼ ਨੂੰ ਆਪਣੀ ਬਣਾਇਆ ਹੋਇਆ ਹੈ, ਸਿਰਫ਼ ਪਰਮਾਤਮਾ ਨੂੰ ਹੀ (ਇਹ) ਓਪਰਾ ਸਮਝਦਾ ਹੈ ॥੧॥
ਐਸਾ ਜਾਪੁ ਜਪਉ ਜਪਮਾਲੀ ॥
I meditate as I chant on such a mala,
(ਜਿਵੇਂ ਮਾਲਾ ਦੇ ਮਣਕੇ ਮੁੱਕਦੇ ਨਹੀਂ, ਮਣਕਿਆਂ ਦਾ ਗੇੜ ਜਾਰੀ ਰਹਿੰਦਾ ਹੈ) ਮੈਂ ਇਕ-ਤਾਰ (ਸਦਾ) ਅਜੇਹੇ ਤਰੀਕੇ ਨਾਲ ਪਰਮਾਤਮਾ ਦੇ ਗੁਣਾਂ ਦਾ ਜਾਪ ਜਪਦਾ ਹਾਂ, ਜਪਉ = ਮੈਂ ਜਪਦਾ ਹਾਂ। ਜਪਮਾਲੀ = ਮਾਲਾ ਵਾਂਗ (ਜਿਵੇਂ ਮਾਲਾ ਦੇ ਮਣਕੇ ਕਿਤੇ ਮੁੱਕਦੇ ਨਹੀਂ) ਇਕ-ਤਾਰ।
ਦੁਖ ਸੁਖ ਪਰਹਰਿ ਭਗਤਿ ਨਿਰਾਲੀ ॥੧॥ ਰਹਾਉ ॥
that I rise above pleasure and pain; I attain the most wondrous devotional worship of the Lord. ||1||Pause||
ਕਿ ਦੁੱਖਾਂ ਦੀ ਘਬਰਾਹਟ ਤੇ ਸੁਖਾਂ ਦੀ ਲਾਲਸਾ ਛੱਡ ਕੇ ਪ੍ਰਭੂ ਦੀ ਕੇਵਲ (ਪ੍ਰੇਮ-ਭਰੀ) ਭਗਤੀ ਹੀ ਕਰਦਾ ਹਾਂ ॥੧॥ ਰਹਾਉ ॥ ਪਰਹਰਿ = ਤਿਆਗ ਕੇ। ਨਿਰਾਲੀ = ਨਿਰੀ, ਕੇਵਲ ॥੧॥ ਰਹਾਉ ॥
ਗੁਣ ਨਿਧਾਨ ਤੇਰਾ ਅੰਤੁ ਨ ਪਾਇਆ ॥
O Treasure of Virtue, Your limits cannot be found.
ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! (ਤੇਰੀ ਕੁਦਰਤਿ ਦਾ) ਕਿਸੇ ਅੰਤ ਨਹੀਂ ਲੱਭਾ। ਗੁਣ ਨਿਧਾਨ = ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ!
ਸਾਚ ਸਬਦਿ ਤੁਝ ਮਾਹਿ ਸਮਾਇਆ ॥
Through the True Word of the Shabad, I am absorbed into You.
ਜੇਹੜਾ ਮਨੁੱਖ ਤੇਰੀ ਸਦਾ-ਥਿਰ ਰਹਿਣ ਵਾਲੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੁੜਦਾ ਹੈ ਉਹੋ ਤੇਰੇ ਚਰਨਾਂ ਵਿਚ ਲੀਨ ਰਹਿੰਦਾ ਹੈ (ਉਹ ਤੈਨੂੰ "ਪਰਾਇਆ" ਨਹੀਂ ਜਾਣਦਾ)।
ਆਵਾ ਗਉਣੁ ਤੁਧੁ ਆਪਿ ਰਚਾਇਆ ॥
You Yourself created the comings and goings of reincarnation.
ਹੇ ਪ੍ਰਭੂ! ਜਨਮ ਮਰਨ ਦਾ ਗੇੜ ਤੂੰ ਆਪ ਹੀ ਬਣਾਇਆ ਹੈ, ਆਵਾਗਉਣੁ = ਜਨਮ ਮਰਨ ਦਾ ਗੇੜ।
ਸੇਈ ਭਗਤ ਜਿਨ ਸਚਿ ਚਿਤੁ ਲਾਇਆ ॥੨॥
They alone are devotees, who focus their consciousness on You. ||2||
ਜਿਨ੍ਹਾਂ ਨੇ ਤੇਰੇ ਸਦਾ-ਥਿਰ ਨਾਮ ਵਿਚ ਚਿੱਤ ਜੋੜਿਆ ਹੈ (ਉਹ ਇਸ ਗੇੜ ਵਿਚ ਨਹੀਂ ਪੈਂਦੇ, ਤੇ) ਉਹੀ (ਤੇਰੇ ਅਸਲ) ਭਗਤ ਹਨ ॥੨॥ ਸਚਿ = ਸਦਾ-ਥਿਰ ਪ੍ਰਭੂ ਵਿਚ ॥੨॥
ਗਿਆਨੁ ਧਿਆਨੁ ਨਰਹਰਿ ਨਿਰਬਾਣੀ ॥
Spiritual wisdom and meditation on the Lord, the Lord of Nirvaanaa
ਉਸ ਵਾਸਨਾ-ਰਹਿਤ ਪ੍ਰਭੂ ਨਾਲ ਡੂੰਘੀ ਸਾਂਝ ਤੇ ਉਸ ਦੇ ਚਰਨਾਂ ਵਿਚ ਜੁੜਨ (ਦੁਆਰਾ ਹੀ ਇਹ ਸੂਝ ਪੈਂਦੀ ਹੈ ਕਿ ਪਰਮਾਤਮਾ ਸਾਰੇ ਵਿਆਪਕ ਹੈ) ਨਰਹਰਿ = ਪਰਮਾਤਮਾ। ਨਿਰਬਾਣੀ = ਵਾਸਨਾ-ਰਹਿਤ।
ਬਿਨੁ ਸਤਿਗੁਰ ਭੇਟੇ ਕੋਇ ਨ ਜਾਣੀ ॥
- without meeting the True Guru, no one knows this.
ਸਤਿਗੁਰੂ ਨੂੰ ਮਿਲਣ ਤੋਂ ਬਿਨਾ ਕੋਈ ਮਨੁੱਖ ਨਹੀਂ ਸਮਝ ਸਕਦਾ,
ਸਗਲ ਸਰੋਵਰ ਜੋਤਿ ਸਮਾਣੀ ॥
The Lord's Light fills the sacred pools of all beings.
ਕਿ ਪਰਮਾਤਮਾ ਦੀ ਜੋਤਿ ਸਾਰੇ ਹੀ ਸਰੀਰਾਂ ਵਿਚ ਵਿਆਪਕ ਹੈ। ਸਰੋਵਰ = ਸਰੋਵਰਾਂ ਵਿਚ, ਸਰੀਰਾਂ ਵਿਚ।
ਆਨਦ ਰੂਪ ਵਿਟਹੁ ਕੁਰਬਾਣੀ ॥੩॥
I am a sacrifice to the Embodiment of Bliss. ||3||
ਮੈਂ ਉਸ ਆਨੰਦ-ਸਰੂਪ ਪਰਮਾਤਮਾ ਤੋਂ ਸਦਕੇ (ਜਾਂਦਾ) ਹਾਂ ॥੩॥ ਵਿਟਹੁ = ਤੋਂ ॥੩॥
ਭਾਉ ਭਗਤਿ ਗੁਰਮਤੀ ਪਾਏ ॥
Through the Guru's Teachings, one achieves loving devotional worship.
ਜੇਹੜਾ ਮਨੁੱਖ ਗੁਰੂ ਦੀ ਮੱਤ ਤੇ ਤੁਰ ਕੇ ਪਰਮਾਤਮਾ ਨਾਲ ਪਿਆਰ ਕਰਨਾ ਸਿੱਖਦਾ ਹੈ ਪਰਮਾਤਮਾ ਦੀ ਭਗਤੀ ਕਰਦਾ ਹੈ,
ਹਉਮੈ ਵਿਚਹੁ ਸਬਦਿ ਜਲਾਏ ॥
The Shabad burns away egotism from within.
ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੇ ਅੰਦਰੋਂ ਹਉਮੈ ਨੂੰ ਸਾੜ ਦੇਂਦਾ ਹੈ। ਵਿਚਹੁ = ਆਪਣੇ ਅੰਦਰੋਂ। ਸਬਦਿ = ਸ਼ਬਦ ਦੀ ਰਾਹੀਂ।
ਧਾਵਤੁ ਰਾਖੈ ਠਾਕਿ ਰਹਾਏ ॥
The wandering mind is restrained and held in its place.
ਉਹ (ਮਾਇਆ ਵੱਲ) ਦੌੜਦੇ ਮਨ ਨੂੰ ਬਚਾ ਲੈਂਦਾ ਹੈ (ਬਾਹਰ ਜਾਂਦੇ ਨੂੰ) ਰੋਕ ਕੇ (ਆਪਣੇ ਅੰਦਰ ਹੀ) ਟਿਕਾ ਲੈਂਦਾ ਹੈ। ਧਾਵਤੁ = (ਮਾਇਆ ਵੱਲ) ਦੌੜਦਾ ਮਨ।
ਸਚਾ ਨਾਮੁ ਮੰਨਿ ਵਸਾਏ ॥੪॥
The True Name is enshrined in the mind. ||4||
ਉਹ ਮਨੁੱਖ ਪਰਮਾਤਮਾ ਦਾ ਸਦਾ-ਥਿਰ ਨਾਮ ਆਪਣੇ ਮਨ ਵਿਚ ਵਸਾ ਲੈਂਦਾ ਹੈ ॥੪॥ ਮੰਨਿ = ਮਨ ਵਿਚ ॥੪॥
ਬਿਸਮ ਬਿਨੋਦ ਰਹੇ ਪਰਮਾਦੀ ॥
The exciting and intoxicating worldly plays come to an end,
(ਉਸ ਮਨੁੱਖ ਦੇ ਅੰਦਰੋਂ) ਮੋਹ ਦੇ ਮਸਤੀ ਪੈਦਾ ਕਰਨ ਵਾਲੇ ਅਚਰਜ ਚੋਜ ਤਮਾਸ਼ੇ ਖ਼ਤਮ ਹੋ ਜਾਂਦੇ ਹਨ। ਬਿਸਮ = ਅਸਚਰਜ। ਬਿਨੋਦ = ਚੋਜ਼ ਤਮਾਸ਼ੇ। ਰਹੇ = ਰਹਿ ਜਾਂਦੇ ਹਨ, ਮੁੱਕ ਜਾਂਦੇ ਹਨ। ਪਰਮਾਦੀ = ਪਰਮਾਦ ਪੈਦਾ ਕਰਨ ਵਾਲੇ, ਮਸਤੀ ਪੈਦਾ ਕਰਨ ਵਾਲੇ।
ਗੁਰਮਤਿ ਮਾਨਿਆ ਏਕ ਲਿਵ ਲਾਗੀ ॥
for those who accept the Guru's Teachings, and become lovingly attuned to the One Lord.
ਉਸ ਦਾ ਮਨ ਗੁਰੂ ਦੀ ਸਿੱਖਿਆ ਵਿਚ ਪਤੀਜ ਜਾਂਦਾ ਹੈ, ਉਸ ਦੀ ਸੁਰਤ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ।
ਦੇਖਿ ਨਿਵਾਰਿਆ ਜਲ ਮਹਿ ਆਗੀ ॥
Seeing this, the fire in the water is extinguished.
ਪਰਮਾਤਮਾ ਦਾ ਦਰਸਨ ਕਰ ਕੇ ਪਰਮਾਤਮਾ ਦੇ ਨਾਮ-ਜਲ ਵਿਚ ਚੁੱਭੀ ਲਾ ਕੇ ਉਹ ਆਪਣੇ ਅੰਦਰੋਂ ਤ੍ਰਿਸ਼ਨਾ ਦੀ ਅੱਗ ਬੁਝਾ ਲੈਂਦਾ ਹੈ। ਦੇਖਿ = (ਪਰਮਾਤਮਾ ਨੂੰ) ਵੇਖ ਕੇ। ਜਲ ਮਹਿ = ਨਾਮ-ਜਲ ਵਿਚ ਚੁੱਭੀ ਲਾ ਕੇ। ਆਗੀ = ਅੱਗ, ਤ੍ਰਿਸਨਾ = ਅੱਗ।
ਸੋ ਬੂਝੈ ਹੋਵੈ ਵਡਭਾਗੀ ॥੫॥
They alone realize this, who are blessed by great good fortune. ||5||
ਪਰ ਇਹ ਭੇਤ ਉਹੀ ਸਮਝਦਾ ਹੈ ਜੋ ਚੰਗੇ ਭਾਗਾਂ ਵਾਲਾ ਹੋਵੇ ॥੫॥
ਸਤਿਗੁਰੁ ਸੇਵੇ ਭਰਮੁ ਚੁਕਾਏ ॥
Serving the True Guru, doubt is dispelled.
ਜੇਹੜਾ ਮਨੁੱਖ ਸਤਿਗੁਰੂ ਦੀ ਸਰਨ ਪੈਂਦਾ ਹੈ ਉਹ ਆਪਣੇ ਮਨ ਦੀ ਭਟਕਣਾ ਦੂਰ ਕਰ ਲੈਂਦਾ ਹੈ, ਭਰਮੁ = ਭਟਕਣਾ।
ਅਨਦਿਨੁ ਜਾਗੈ ਸਚਿ ਲਿਵ ਲਾਏ ॥
Those who are lovingly attuned to the True Lord remain awake and aware night and day.
ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਆਪਣੀ ਸੁਰਤ ਜੋੜੀ ਰੱਖਦਾ ਹੈ। ਅਨਦਿਨੁ = ਹਰ ਰੋਜ਼, ਹਰ ਵੇਲੇ। ਜਾਗੈ = (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ। ਸਚਿ = ਸਦਾ-ਥਿਰ ਪ੍ਰਭੂ ਵਿਚ।
ਏਕੋ ਜਾਣੈ ਅਵਰੁ ਨ ਕੋਇ ॥
They know the One Lord, and no other.
ਉਹ ਮਨੁੱਖ ਸਿਰਫ਼ ਪਰਮਾਤਮਾ ਨੂੰ ਹੀ ਸੁਖਾਂ ਦਾ ਦਾਤਾ ਸਮਝਦਾ ਹੈ, ਕਿਸੇ ਹੋਰ ਨੂੰ ਨਹੀਂ।
ਸੁਖਦਾਤਾ ਸੇਵੇ ਨਿਰਮਲੁ ਹੋਇ ॥੬॥
Serving the Giver of peace, they become immaculate. ||6||
ਉਹ ਉਸ ਸੁਖਦਾਤੇ ਨੂੰ ਸਿਮਰਦਾ ਹੈ ਤੇ (ਸਿਮਰਨ ਦੀ ਬਰਕਤਿ ਨਾਲ) ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ ॥੬॥
ਸੇਵਾ ਸੁਰਤਿ ਸਬਦਿ ਵੀਚਾਰਿ ॥
Selfless service and intuitive awareness come by reflecting upon the Word of the Shabad.
ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰ ਕੇ ਉਸ ਮਨੁੱਖ ਦੀ ਸੁਰਤ ਸੇਵਾ ਵਲ ਪਰਤਦੀ ਹੈ, ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ।
ਜਪੁ ਤਪੁ ਸੰਜਮੁ ਹਉਮੈ ਮਾਰਿ ॥
Chanting, intensive meditation and austere self-discipline come by subduing the ego.
ਆਪਣੇ ਅੰਦਰੋਂ ਹਉਮੈ ਮਾਰ ਕੇ ਉਹ, ਮਾਨੋ, ਜਪ ਤਪ ਤੇ ਸੰਜਮ ਕਮਾ ਲੈਂਦਾ ਹੈ। ਮਾਰਿ = ਮਾਰ ਕੇ।
ਜੀਵਨ ਮੁਕਤੁ ਜਾ ਸਬਦੁ ਸੁਣਾਏ ॥
One becomes Jivan-mukta - liberated while yet alive, by listening to the Shabad.
ਸਤਿਗੁਰੂ ਉਸ ਨੂੰ ਆਪਣਾ ਸ਼ਬਦ ਸੁਣਾਂਦਾ ਹੈ ਤੇ ਉਹ ਮਨੁੱਖ ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਜਾਂਦਾ ਹੈ। ਜਾ = ਜਦੋਂ।
ਸਚੀ ਰਹਤ ਸਚਾ ਸੁਖੁ ਪਾਏ ॥੭॥
Living a truthful way of life, one finds true peace. ||7||
ਉਸ ਦੀ ਰਹਤ-ਬਹਤ ਐਸੀ ਹੋ ਜਾਂਦੀ ਹੈ ਕਿ (ਮਾਇਆ ਵੱਲ) ਉਹ ਡੋਲਦਾ ਨਹੀਂ ਤੇ (ਇਸ ਤਰ੍ਹਾਂ) ਉਹ ਸਦਾ ਕਾਇਮ ਰਹਿਣ ਵਾਲਾ ਆਤਮਕ ਆਨੰਦ ਮਾਣਦਾ ਹੈ ॥੭॥ ਸਚੀ = ਸਦਾ-ਥਿਰ ॥੭॥
ਸੁਖਦਾਤਾ ਦੁਖੁ ਮੇਟਣਹਾਰਾ ॥
The Giver of peace is the Eradicator of pain.
ਉਸ ਮਨੁੱਖ ਨੂੰ ਪਰਮਾਤਮਾ ਹੀ ਸੁਖਾਂ ਦੇ ਦੇਣ ਵਾਲਾ ਤੇ ਦੁੱਖਾਂ ਦਾ ਕੱਟਣ ਵਾਲਾ ਦਿੱਸਦਾ ਹੈ।
ਅਵਰੁ ਨ ਸੂਝਸਿ ਬੀਜੀ ਕਾਰਾ ॥
I cannot conceive of serving any other.
(ਇਸ ਵਾਸਤੇ ਪ੍ਰਭੂ ਦੇ ਸਿਮਰਨ ਤੋਂ ਬਿਨਾ) ਉਸ ਨੂੰ ਕੋਈ ਹੋਰ ਕਾਰ (ਲਾਭਦਾਇਕ) ਨਹੀਂ ਸੁੱਝਦੀ। ਬੀਜੀ = ਦੂਜੀ, ਹੋਰ।
ਤਨੁ ਮਨੁ ਧਨੁ ਹਰਿ ਆਗੈ ਰਾਖਿਆ ॥
I place my body, mind and wealth in offering before Him.
ਉਹ ਮਨੁੱਖ ਆਪਣਾ ਸਰੀਰ ਆਪਣਾ ਮਨ ਤੇ ਆਪਣਾ ਧਨ-ਪਦਾਰਥ ਪਰਮਾਤਮਾ ਦੇ ਅੱਗੇ ਭੇਟ ਰੱਖਦਾ ਹੈ।
ਨਾਨਕੁ ਕਹੈ ਮਹਾ ਰਸੁ ਚਾਖਿਆ ॥੮॥੨॥
Says Nanak, I have tasted the supreme, sublime Essence of the Lord. ||8||2||
ਨਾਨਕ ਆਖਦਾ ਹੈ ਕਿ ਉਹ ਮਨੁੱਖ (ਸਭ ਰਸਾਂ ਤੋਂ) ਸ੍ਰੇਸ਼ਟ ਨਾਮ-ਰਸ (ਸਦਾ) ਚੱਖਦਾ ਹੈ ॥੮॥੨॥ ਨਾਨਕੁ ਕਹੈ = ਨਾਨਕ ਆਖਦਾ ਹੈ ॥੮॥੨॥