ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਗੁਰ ਜੀ ਕੇ ਦਰਸਨ ਕਉ ਬਲਿ ਜਾਉ ॥
I am a sacrifice to the Blessed Vision of the Guru's Darshan.
(ਹੇ ਭਾਈ!) ਮੈਂ ਸਤਿਗੁਰੂ ਜੀ ਦੇ ਦਰਸਨ ਤੋਂ ਸਦਕੇ ਜਾਂਦਾ ਹਾਂ। ਬਲਿ ਜਾਉ = ਮੈਂ ਸਦਕੇ ਜਾਂਦਾ ਹਾਂ।
ਜਪਿ ਜਪਿ ਜੀਵਾ ਸਤਿਗੁਰ ਨਾਉ ॥੧॥
Chanting and meditating on the Name of the True Guru, I live. ||1||
ਸਤਿਗੁਰੂ ਦਾ ਨਾਮ ਚੇਤੇ ਕਰ ਕੇ ਮੇਰੇ ਅੰਦਰ ਉੱਚਾ ਆਤਮਕ ਜੀਵਨ ਪੈਦਾ ਹੁੰਦਾ ਹੈ ॥੧॥ ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਉੱਚਾ ਆਤਮਕ ਜੀਵਨ ਪੈਦਾ ਹੁੰਦਾ ਹੈ ॥੧॥
ਪਾਰਬ੍ਰਹਮ ਪੂਰਨ ਗੁਰਦੇਵ ॥
O Supreme Lord God, O Perfect Divine Guru,
ਹੇ ਪੂਰਨ ਪਾਰਬ੍ਰਹਮ! ਹੇ ਗੁਰਦੇਵ! ਪਾਰਬ੍ਰਹਮ = ਹੇ ਪਾਰਬ੍ਰਹਮ!
ਕਰਿ ਕਿਰਪਾ ਲਾਗਉ ਤੇਰੀ ਸੇਵ ॥੧॥ ਰਹਾਉ ॥
show mercy to me, and commit me to Your service. ||1||Pause||
ਕਿਰਪਾ ਕਰ, ਮੈਂ ਤੇਰੀ ਸੇਵਾ-ਭਗਤੀ ਵਿਚ ਲੱਗਾ ਰਹਾਂ ॥੧॥ ਰਹਾਉ ॥ ਲਾਗਉ = ਲਾਗਉਂ, ਮੈਂ ਲੱਗਾ ਰਹਾਂ ॥੧॥ ਰਹਾਉ ॥
ਚਰਨ ਕਮਲ ਹਿਰਦੈ ਉਰ ਧਾਰੀ ॥
I enshrine His Lotus Feet within my heart.
(ਇਸ ਵਾਸਤੇ, ਹੇ ਭਾਈ! ਗੁਰੂ ਦੇ) ਸੋਹਣੇ ਚਰਨ ਮੈਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾਂਦਾ ਹਾਂ। ਉਰ = {उरस्} ਹਿਰਦਾ।
ਮਨ ਤਨ ਧਨ ਗੁਰ ਪ੍ਰਾਨ ਅਧਾਰੀ ॥੨॥
I offer my mind, body and wealth to the Guru, the Support of the breath of life. ||2||
ਗੁਰੂ ਦੇ ਚਰਨ ਮੇਰੇ ਮਨ ਦਾ ਮੇਰੇ ਤਨ ਦਾ ਮੇਰੇ ਧਨ ਦਾ ਮੇਰੀ ਜਿੰਦ ਦਾ ਆਸਰਾ ਹਨ ॥੨॥ ਗੁਰ = ਗੁਰ (ਚਰਨ), ਗੁਰੂ ਦੇ ਚਰਨ। ਅਧਾਰੀ = ਆਸਰਾ ॥੨॥
ਸਫਲ ਜਨਮੁ ਹੋਵੈ ਪਰਵਾਣੁ ॥
My life is prosperous, fruitful and approved;
(ਹੇ ਭਾਈ!) (ਇਸ ਤਰ੍ਹਾਂ ਤੇਰਾ ਮਨੁੱਖਾ) ਜਨਮ ਕਾਮਯਾਬ ਹੋ ਜਾਇਗਾ ਤੂੰ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਇਂਗਾ, ਪਰਵਾਣੁ = ਕਬੂਲ।
ਗੁਰੁ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥੩॥
I know that the Guru, the Supreme Lord God, is near me. ||3||
ਜੇ ਗੁਰੂ ਨੂੰ ਪਾਰਬ੍ਰਹਮ ਪ੍ਰਭੂ ਨੂੰ (ਸਦਾ ਆਪਣੇ) ਨੇੜੇ ਵੱਸਦਾ ਸਮਝੇਂ ॥੩॥ ਨਿਕਟਿ = ਨੇੜੇ ॥੩॥
ਸੰਤ ਧੂਰਿ ਪਾਈਐ ਵਡਭਾਗੀ ॥
By great good fortune, I have obtained the dust of the feet of the Saints.
ਹੇ ਨਾਨਕ! ਗੁਰੂ-ਸੰਤ ਦੇ ਚਰਨਾਂ ਦੀ ਧੂੜ ਵੱਡੇ ਭਾਗਾਂ ਨਾਲ ਮਿਲਦੀ ਹੈ। ਸੰਤ ਧੂਰਿ = ਗੁਰੂ-ਸੰਤ ਦੇ ਚਰਨਾਂ ਦੀ ਧੂੜ।
ਨਾਨਕ ਗੁਰ ਭੇਟਤ ਹਰਿ ਸਿਉ ਲਿਵ ਲਾਗੀ ॥੪॥੭੦॥੧੩੯॥
O Nanak, meeting the Guru, I have fallen in love with the Lord. ||4||70||139||
ਗੁਰੂ ਨੂੰ ਮਿਲਿਆਂ ਪਰਮਾਤਮਾ (ਦੇ ਚਰਨਾਂ) ਨਾਲ ਲਗਨ ਲੱਗ ਜਾਂਦੀ ਹੈ ॥੪॥੭੦॥੧੩੯॥ ਗੁਰ ਭੇਟਤ = ਗੁਰੂ ਨੂੰ ਮਿਲਿਆਂ। ਲਿਵ = ਲਗਨ ॥੪॥