ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਕਰ ਕਰਿ ਟਹਲ ਰਸਨਾ ਗੁਣ ਗਾਵਉ ॥
With my hands I do His work; with my tongue I sing His Glorious Praises.
(ਹੇ ਭਾਈ! ਆਪਣੇ ਗੁਰੂ ਦੀ ਮਿਹਰ ਸਦਕਾ) ਮੈਂ ਆਪਣੇ ਹੱਥਾਂ ਨਾਲ (ਗੁਰਮੁਖਾਂ ਦੀ) ਸੇਵਾ ਕਰਦਾ ਹਾਂ ਤੇ ਜੀਭ ਨਾਲ (ਪਰਮਾਤਮਾ ਦੇ) ਗੁਣ ਗਾਂਦਾ ਹਾਂ, ਕਰ = ਹੱਥਾਂ ਨਾਲ। ਕਰਿ = ਕਰ ਕੇ। ਰਸਨਾ = ਜੀਭ ਨਾਲ। ਗਾਵਉ = ਗਾਵਉਂ, ਮੈਂ ਗਾਂਦਾ ਹਾਂ।
ਚਰਨ ਠਾਕੁਰ ਕੈ ਮਾਰਗਿ ਧਾਵਉ ॥੧॥
With my feet, I walk on the Path of my Lord and Master. ||1||
ਤੇ ਪੈਰਾਂ ਨਾਲ ਮੈਂ ਪਰਮਾਤਮਾ ਦੇ ਰਸਤੇ ਉਤੇ ਚੱਲ ਰਿਹਾ ਹਾਂ ॥੧॥ ਚਰਨ = ਪੈਰਾਂ ਨਾਲ। ਮਾਰਗਿ = ਰਸਤੇ ਉਤੇ। ਧਾਵਉ = ਧਾਵਉਂ, ਮੈਂ ਦੌੜਦਾ ਹਾਂ ॥੧॥
ਭਲੋ ਸਮੋ ਸਿਮਰਨ ਕੀ ਬਰੀਆ ॥
It is a good time, when I remember Him in meditation.
(ਹੇ ਮੇਰੇ ਮਨ! ਮਨੁੱਖਾ ਜਨਮ ਦਾ ਇਹ) ਸੋਹਣਾ ਸਮਾਂ (ਤੈਨੂੰ ਮਿਲਿਆ ਹੈ। ਭਲੋ = ਭਲਾ, ਚੰਗਾ, ਸੁਹਾਵਣਾ। ਸਮੋ = ਸਮਾ, ਵੇਲਾ। ਬਰੀਆ = ਵਾਰੀ, ਅਵਸਰ।
ਸਿਮਰਤ ਨਾਮੁ ਭੈ ਪਾਰਿ ਉਤਰੀਆ ॥੧॥ ਰਹਾਉ ॥
Meditating on the Naam, the Name of the Lord, I cross over the terrifying world-ocean. ||1||Pause||
ਇਹ ਮਨੁੱਖਾ ਜਨਮ ਹੀ ਪਰਮਾਤਮਾ ਦੇ) ਸਿਮਰਨ ਦਾ ਵੇਲਾ ਹੈ, (ਇਸ ਮਨੁੱਖਾ ਜਨਮ ਵਿਚ ਹੀ ਪਰਮਾਤਮਾ ਦਾ ਨਾਮ ਸਿਮਰਦਿਆਂ (ਸੰਸਾਰ ਦੇ ਅਨੇਕਾਂ) ਡਰਾਂ ਤੋਂ ਪਾਰ ਲੰਘ ਸਕੀਦਾ ਹੈ ॥੧॥ ਰਹਾਉ ॥ ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ॥੧॥ ਰਹਾਉ ॥
ਨੇਤ੍ਰ ਸੰਤਨ ਕਾ ਦਰਸਨੁ ਪੇਖੁ ॥
With your eyes, behold the Blessed Vision of the Saints.
(ਹੇ ਭਾਈ! ਤੂੰ ਭੀ) ਆਪਣੀਆਂ ਅੱਖਾਂ ਨਾਲ ਗੁਰਮੁਖਾਂ ਦਾ ਦਰਸਨ ਕਰ, ਨੇਤ੍ਰ = ਅੱਖਾਂ ਨਾਲ। ਪੇਖੁ = ਵੇਖ।
ਪ੍ਰਭ ਅਵਿਨਾਸੀ ਮਨ ਮਹਿ ਲੇਖੁ ॥੨॥
Record the Immortal Lord God within your mind. ||2||
(ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਆਪਣੇ ਮਨ ਵਿਚ ਅਬਿਨਾਸੀ ਪਰਮਾਤਮਾ ਦੇ ਸਿਮਰਨ ਦਾ ਲੇਖ ਲਿਖਦਾ ਰਹੁ ॥੨॥ ਲੇਖੁ = ਲਿਖ ॥੨॥
ਸੁਣਿ ਕੀਰਤਨੁ ਸਾਧ ਪਹਿ ਜਾਇ ॥
Listen to the Kirtan of His Praises, at the Feet of the Holy.
(ਹੇ ਭਾਈ!) ਗੁਰੂ ਦੀ ਸੰਗਤਿ ਵਿਚ ਜਾ ਕੇ ਤੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਸੁਣਿਆ ਕਰ, ਸਾਧ ਪਹਿ = ਗੁਰੂ ਦੇ ਕੋਲ। ਜਾਇ = ਜਾ ਕੇ।
ਜਨਮ ਮਰਣ ਕੀ ਤ੍ਰਾਸ ਮਿਟਾਇ ॥੩॥
Your fears of birth and death shall depart. ||3||
ਤੇ ਇਸ ਤਰ੍ਹਾਂ ਜਨਮ ਮਰਨ ਵਿਚ ਪਾਣ ਵਾਲੀ ਆਤਮਕ ਮੌਤ ਦਾ ਡਰ (ਆਪਣੇ ਅੰਦਰੋਂ) ਦੂਰ ਕਰ ਲੈ ॥੩॥ ਤ੍ਰਾਸ = ਡਰ। ਮਿਟਾਇ = ਦੂਰ ਕਰ ॥੩॥
ਚਰਣ ਕਮਲ ਠਾਕੁਰ ਉਰਿ ਧਾਰਿ ॥
Enshrine the Lotus Feet of your Lord and Master within your heart.
ਪਰਮਾਤਮਾ ਦੇ ਸੋਹਣੇ ਚਰਨ ਆਪਣੇ ਹਿਰਦੇ ਵਿਚ ਟਿਕਾਈ ਰੱਖ। ਉਰਿ = ਹਿਰਦੇ ਵਿਚ। ਧਾਰਿ = ਰੱਖ।
ਦੁਲਭ ਦੇਹ ਨਾਨਕ ਨਿਸਤਾਰਿ ॥੪॥੫੧॥੧੨੦॥
Thus this human life, so difficult to obtain, shall be redeemed. ||4||51||120||
ਹੇ ਨਾਨਕ! (ਆਖ-ਹੇ ਭਾਈ!) ਇਹ ਮਨੁੱਖਾ ਸਰੀਰ ਬੜੀ ਮੁਸ਼ਕਲ ਨਾਲ ਮਿਲਿਆ ਹੈ, ਇਸ ਨੂੰ (ਸਿਮਰਨ ਦੀ ਬਰਕਤਿ ਨਾਲ ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਪਾਰ ਲੰਘਾ ਲੈ ॥੪॥੫੧॥੧੨੦॥ ਦੇਹ = ਸਰੀਰ। ਨਿਸਤਾਰਿ = ਪਾਰ ਲੰਘਾ ॥੪॥