ਟੋਡੀ ਮਹਲਾ

Todee, Fifth Mehl:

ਟੋਡੀ ਪੰਜਵੀਂ ਪਾਤਿਸ਼ਾਹੀ।

ਪ੍ਰਭ ਜੀ ਮਿਲੁ ਮੇਰੇ ਪ੍ਰਾਨ

Dear God, please meet me; You are my breath of life.

ਹੇ ਪ੍ਰਭੂ ਜੀ! ਹੇ ਮੇਰੀ ਜਿੰਦ (ਦੇ ਮਾਲਕ)! (ਮੈਨੂੰ) ਮਿਲ। ਮੇਰੇ ਪ੍ਰਾਨ = ਹੇ ਮੇਰੀ ਜਿੰਦ (ਦੇ ਮਾਲਕ)!

ਬਿਸਰੁ ਨਹੀ ਨਿਮਖ ਹੀਅਰੇ ਤੇ ਅਪਨੇ ਭਗਤ ਕਉ ਪੂਰਨ ਦਾਨ ਰਹਾਉ

Do not let me forget You from my heart, even for an instant; please, bless Your devotee with Your gift of perfection. ||Pause||

ਅੱਖ ਝਮਕਣ ਜਿਤਨੇ ਸਮੇ ਵਾਸਤੇ ਭੀ ਮੇਰੇ ਹਿਰਦੇ ਤੋਂ ਤੂੰ ਨਾਹ ਭੁੱਲ। ਆਪਣੇ ਭਗਤ ਨੂੰ ਇਹ ਪੂਰੀ ਦਾਤ ਬਖ਼ਸ਼ ਰਹਾਉ॥ ਨਿਮਖ = {निमेष} ਅੱਖ ਝਮਕਣ ਜਿਤਨਾ ਸਮਾ। ਹੀਅਰੇ ਤੇ = ਹਿਰਦੇ ਤੋਂ। ਕਉ = ਨੂੰ ॥ਰਹਾਉ॥

ਖੋਵਹੁ ਭਰਮੁ ਰਾਖੁ ਮੇਰੇ ਪ੍ਰੀਤਮ ਅੰਤਰਜਾਮੀ ਸੁਘੜ ਸੁਜਾਨ

Dispel my doubt, and save me, O my Beloved, all-knowing Lord, O Inner-knower, O Searcher of hearts.

ਹੇ ਮੇਰੇ ਪ੍ਰੀਤਮ! ਹੇ ਅੰਤਰਜਾਮੀ! ਹੇ ਸੋਹਣੇ ਸੁਜਾਨ! ਮੇਰੇ ਮਨ ਦੀ ਭਟਕਣਾ ਦੂਰ ਕਰ, ਮੇਰੀ ਰੱਖਿਆ ਕਰ। ਖੋਵਹੁ = ਨਾਸ ਕਰੋ। ਭਰਮੁ = ਭਟਕਣਾ। ਰਾਖੁ = ਰੱਖਿਆ ਕਰ। ਪ੍ਰੀਤਮ = ਹੇ ਪ੍ਰੀਤਮ! ਸੁਘੜ = ਹੇ ਸੋਹਣੇ! ਸੁਜਾਣ = ਹੇ ਸਿਆਣੇ!

ਕੋਟਿ ਰਾਜ ਨਾਮ ਧਨੁ ਮੇਰੈ ਅੰਮ੍ਰਿਤ ਦ੍ਰਿਸਟਿ ਧਾਰਹੁ ਪ੍ਰਭ ਮਾਨ ॥੧॥

The wealth of the Naam is worth millions of kingdoms to me; O God, please bless me with Your Ambrosial Glance of Grace. ||1||

ਹੇ ਪ੍ਰਭੂ! ਮੇਰੇ ਉਤੇ ਆਤਮਕ ਜੀਵਨ ਦੇਣ ਵਾਲੀ ਨਿਗਾਹ ਕਰ। ਮੇਰੇ ਵਾਸਤੇ ਤੇਰੇ ਨਾਮ ਦਾ ਧਨ ਕ੍ਰੋੜਾਂ ਬਾਦਸ਼ਾਹੀਆਂ (ਦੇ ਬਰਾਬਰ ਬਣਿਆ ਰਹੇ) ॥੧॥ ਕੋਟਿ ਰਾਜ = ਕ੍ਰੋੜਾਂ ਬਾਦਸ਼ਾਹੀਆਂ। ਮੇਰੈ = ਮੇਰੇ ਵਾਸਤੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਦ੍ਰਿਸਟਿ = ਨਿਗਾਹ। ਮਾਨ = ਮੇਰੇ ਮਨ ਉਤੇ, ਮੇਰੇ ਉੱਤੇ ॥੧॥

ਆਠ ਪਹਰ ਰਸਨਾ ਗੁਨ ਗਾਵੈ ਜਸੁ ਪੂਰਿ ਅਘਾਵਹਿ ਸਮਰਥ ਕਾਨ

Twenty-four hours a day, I sing Your Glorious Praises. They totally satisfy my ears, O my all-powerful Lord.

ਹੇ ਸਭ ਤਾਕਤਾਂ ਦੇ ਮਾਲਕ! (ਮੇਹਰ ਕਰ) ਮੇਰੀ ਜੀਭ ਅੱਠੇ ਪਹਰ ਤੇਰੇ ਗੁਣ ਗਾਂਦੀ ਰਹੇ, ਮੇਰੇ ਕੰਨ (ਆਪਣੇ ਅੰਦਰ) ਤੇਰੀ ਸਿਫ਼ਤਿ-ਸਾਲਾਹ ਭਰ ਕੇ (ਇਸੇ ਨਾਲ) ਰੱਜੇ ਰਹਿਣ। ਰਸਨਾ = ਜੀਭ। ਜਸੁ = ਸਿਫ਼ਤਿ-ਸਾਲਾਹ। ਪੂਰਿ = ਭਰ ਕੇ। ਅਘਾਵਹਿ = ਰੱਜੇ ਰਹਿਣ। ਸਮਰਥ = ਹੇ ਸਮਰਥ! ਕਾਨ = ਕੰਨ।

ਤੇਰੀ ਸਰਣਿ ਜੀਅਨ ਕੇ ਦਾਤੇ ਸਦਾ ਸਦਾ ਨਾਨਕ ਕੁਰਬਾਨ ॥੨॥੩॥੨੨॥

I seek Your Sanctuary, O Lord, O Giver of life to the soul; forever and ever, Nanak is a sacrifice to You. ||2||3||22||

ਹੇ ਨਾਨਕ! (ਆਖ-) ਹੇ ਸਭ ਜੀਵਾਂ ਦੇ ਦਾਤਾਰ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੈਥੋਂ ਸਦਾ ਹੀ ਸਦਕੇ ਜਾਂਦਾ ਹਾਂ ॥੨॥੩॥੨੨॥ ਜੀਅਨ ਕੇ ਦਾਤੇ = ਹੇ ਸਭ ਜੀਵਾਂ ਦੇ ਦਾਤਾਰ! ॥੨॥੩॥੨੨॥