ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਤਨੁ ਧਨੁ ਜੋਬਨੁ ਚਲਤ ਗਇਆ ॥
Body, wealth and youth pass away.
(ਹੇ ਭਾਈ! ਮਨੁੱਖ ਦਾ ਇਹ) ਸਰੀਰ, ਧਨ, ਜਵਾਨੀ (ਹਰੇਕ ਹੀ) ਸਹਜੇ ਸਹਜੇ (ਮਨੁੱਖ ਦਾ) ਸਾਥ ਛੱਡਦਾ ਜਾਂਦਾ ਹੈ, ਜੋਬਨੁ = ਜਵਾਨੀ। ਚਲਤ ਗਇਆ = ਸਹਜੇ ਸਹਜੇ ਸਾਥ ਛੱਡਦਾ ਜਾਂਦਾ ਹੈ।
ਰਾਮ ਨਾਮ ਕਾ ਭਜਨੁ ਨ ਕੀਨੋ ਕਰਤ ਬਿਕਾਰ ਨਿਸਿ ਭੋਰੁ ਭਇਆ ॥੧॥ ਰਹਾਉ ॥
You have not meditated and vibrated upon the Lord's Name; while you commit your sins of corruption in the night, the light of day dawns upon you. ||1||Pause||
(ਪਰ ਇਹਨਾਂ ਦੇ ਮੋਹ ਵਿਚ ਫਸਿਆ ਹੋਇਆ ਮਨੁੱਖ) ਪਰਮਾਤਮਾ ਦੇ ਨਾਮ ਦਾ ਭਜਨ ਨਹੀਂ ਕਰਦਾ, ਮਾੜੇ ਕੰਮ ਕਰਦਿਆਂ ਕਰਦਿਆਂ ਕਾਲੇ ਕੇਸਾਂ ਵਾਲੀ ਉਮਰ ਤੋਂ ਧੌਲਿਆਂ ਵਾਲੀ ਉਮਰ ਆ ਜਾਂਦੀ ਹੈ ॥੧॥ ਰਹਾਉ ॥ ਕਰਤ = ਕਰਦਿਆਂ। ਬਿਕਾਰ = ਮਾੜੇ ਕੰਮ। ਨਿਸਿ = ਰਾਤ (ਕਾਲੇ ਕੇਸਾਂ ਵਾਲੀ ਉਮਰ)। ਭੋਰੁ = (ਚਿੱਟਾ) ਦਿਨ (ਧੌਲਿਆਂ ਵਾਲੀ ਉਮਰ) ॥੧॥ ਰਹਾਉ ॥
ਅਨਿਕ ਪ੍ਰਕਾਰ ਭੋਜਨ ਨਿਤ ਖਾਤੇ ਮੁਖ ਦੰਤਾ ਘਸਿ ਖੀਨ ਖਇਆ ॥
Continually eating all sorts of foods, the teeth in your mouth crumble, decay and fall out.
ਹੇ ਭਾਈ! ਕਈ ਕਿਸਮਾਂ ਦੇ ਖਾਣੇ ਨਿੱਤ ਖਾਂਦਿਆਂ ਮੂੰਹ ਦੇ ਦੰਦ ਭੀ ਘਸ ਕੇ ਕਮਜ਼ੋਰ ਹੋ ਜਾਂਦੇ ਹਨ, ਤੇ ਆਖ਼ਰ ਡਿੱਗ ਪੈਂਦੇ ਹਨ। ਅਨਿਕ ਪ੍ਰਕਾਰ = ਕਈ ਕਿਸਮਾਂ ਦੇ। ਭੋਜਨ = ਖਾਣੇ। ਖਾਤੇ = ਖਾਂਦਿਆਂ। ਘਸਿ = ਘਸ ਕੇ। ਖੀਨ = ਕਮਜ਼ੋਰ। ਖਇਆ = ਨਾਸ ਹੋ ਜਾਂਦੇ ਹਨ।
ਮੇਰੀ ਮੇਰੀ ਕਰਿ ਕਰਿ ਮੂਠਉ ਪਾਪ ਕਰਤ ਨਹ ਪਰੀ ਦਇਆ ॥੧॥
Living in egotism and possessiveness, you are deluded; committing sins, you have no kindness for others. ||1||
ਮਮਤਾ ਦੇ ਪੰਜੇ ਵਿਚ ਫਸ ਕੇ ਮਨੁੱਖ (ਆਤਮਕ ਜੀਵਨ ਦੀ ਰਾਸਿ ਪੂੰਜੀ) ਲੁਟਾ ਲੈਂਦਾ ਹੈ। ਮਾੜੇ ਕੰਮ ਕਰਦਿਆਂ ਇਸ ਦੇ ਅੰਦਰ ਦਇਆ-ਤਰਸ ਦਾ ਨਿਵਾਸ ਨਹੀਂ ਹੁੰਦਾ ॥੧॥ ਮੂਠਉ = ਠੱਗਿਆ ਜਾਂਦਾ ਹੈ ॥੧॥
ਮਹਾ ਬਿਕਾਰ ਘੋਰ ਦੁਖ ਸਾਗਰ ਤਿਸੁ ਮਹਿ ਪ੍ਰਾਣੀ ਗਲਤੁ ਪਇਆ ॥
The great sins are the terrible ocean of pain; the mortal is engrossed in them.
(ਹੇ ਭਾਈ! ਇਹ ਸੰਸਾਰ) ਵੱਡੇ ਵਿਕਾਰਾਂ ਅਤੇ ਭਾਰੇ ਦੁੱਖਾਂ ਦਾ ਸਮੁੰਦਰ ਹੈ (ਭਜਨ ਤੋਂ ਖੁੰਝਿਆ ਹੋਇਆ) ਮਨੁੱਖ ਇਸ (ਸਮੁੰਦਰ) ਵਿਚ ਡੁੱਬਿਆ ਰਹਿੰਦਾ ਹੈ। ਘੋਰ ਦੁਖ = ਭਾਰੇ ਦੁੱਖ। ਸਾਗਰ = ਸਮੁੰਦਰ। ਤਿਸੁ ਮਹਿ = ਉਸ (ਸਾਗਰ) ਵਿਚ। ਗਲਤੁ ਪਇਆ = ਗ਼ਲਤਾਨ ਹੋਇਆ ਰਹਿੰਦਾ ਹੈ, ਡੁੱਬਿਆ ਰਹਿੰਦਾ ਹੈ।
ਸਰਨਿ ਪਰੇ ਨਾਨਕ ਸੁਆਮੀ ਕੀ ਬਾਹ ਪਕਰਿ ਪ੍ਰਭਿ ਕਾਢਿ ਲਇਆ ॥੨॥੨੪॥੧੧੦॥
Nanak seeks the Sanctuary of his Lord and Master; taking him by the arm, God has lifted him up and out. ||2||24||110||
ਹੇ ਨਾਨਕ! ਜੇਹੜੇ ਮਨੁੱਖ ਮਾਲਕ-ਪ੍ਰਭੂ ਦੀ ਸਰਨ ਆ ਪਏ, ਉਹਨਾਂ ਨੂੰ ਪ੍ਰਭੂ ਨੇ ਬਾਂਹ ਫੜ ਕੇ (ਇਸ ਸਮੁੰਦਰ ਵਿਚੋਂ) ਕੱਢ ਲਿਆ, (ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਹੈ) ॥੨॥੨੪॥੧੧੦॥ ਪਕਰਿ = ਫੜ ਕੇ। ਪ੍ਰਭਿ = ਪ੍ਰਭੂ ਨੇ ॥੨॥੨੪॥੧੧੦॥