ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਗਉੜੀ ਬਾਵਨ ਅਖਰੀ ਮਹਲਾ ੫ ॥
Gauree, Baavan Akhree ~ The 52 Letters, Fifth Mehl:
ਰਾਗ ਗਉੜੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਬਾਵਨ-ਅਖੱਰੀ' (੫੨ ਅੱਖਰਾਂ ਵਾਲੀ ਬਾਣੀ)। ਬਾਵਨ ਅਖਰੀ = ੫੨ ਅੱਖਰਾਂ ਵਾਲੀ ਬਾਣੀ। ਮਹਲਾ = ਸਰੀਰ। ਮਹਲਾ ੫ = ਗੁਰੂ ਨਾਨਕ ਪੰਜਵੇਂ ਸਰੀਰ ਵਿਚ, ਗੁਰੂ ਅਰਜਨ ਦੇਵ (ਦੀ ਬਾਣੀ)।
ਸਲੋਕੁ ॥
Salok:
ਸਲੋਕ।
ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥
The Divine Guru is my mother, the Divine Guru is my father; the Divine Guru is my Transcendent Lord and Master.
ਗੁਰੂ ਹੀ ਮਾਂ ਹੈ, ਗੁਰੂ ਹੀ ਪਿਉ ਹੈ (ਗੁਰੂ ਹੀ ਆਤਮਕ ਜਨਮ ਦੇਣ ਵਾਲਾ ਹੈ), ਗੁਰੂ ਮਾਲਕ-ਪ੍ਰਭੂ ਦਾ ਰੂਪ ਹੈ।
ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥
The Divine Guru is my companion, the Destroyer of ignorance; the Divine Guru is my relative and brother.
ਗੁਰੂ (ਮਾਇਆ ਦੇ ਮੋਹ ਦਾ) ਹਨੇਰਾ ਨਾਸ ਕਰਨ ਵਾਲਾ ਮਿੱਤਰ ਹੈ, ਗੁਰੂ ਹੀ (ਤੋੜ ਨਿਭਣ ਵਾਲਾ) ਸੰਬੰਧੀ ਤੇ ਭਰਾ ਹੈ। ਸਖਾ = ਮਿੱਤਰ। ਅਗਿਆਨ ਭੰਜਨੁ = ਅਗਿਆਨ ਦਾ ਨਾਸ ਕਰਨ ਵਾਲਾ। ਬੰਧਿਪ = ਸੰਬੰਧੀ। ਸਹੋਦਰਾ = {ਸਹ = ਉਦਰ = ਇਕੋ ਮਾਂ ਦੇ ਪੇਟ ਵਿਚੋਂ ਜੰਮੇ ਹੋਏ} ਭਰਾ।
ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥
The Divine Guru is the Giver, the Teacher of the Lord's Name. The Divine Guru is the Mantra which never fails.
ਗੁਰੂ (ਅਸਲੀ) ਦਾਤਾ ਹੈ ਜੋ ਪ੍ਰਭੂ ਦਾ ਨਾਮ ਉਪਦੇਸ਼ਦਾ ਹੈ, ਗੁਰੂ ਦਾ ਉਪਦੇਸ਼ ਐਸਾ ਹੈ ਜਿਸ ਦਾ ਅਸਰ (ਕੋਈ ਵਿਕਾਰ ਆਦਿਕ) ਗਵਾ ਨਹੀਂ ਸਕਦਾ। ਨਿਰੋਧਰਾ = ਜਿਸ ਨੂੰ ਰੋਕਿਆ ਨਾ ਜਾ ਸਕੇ, ਜਿਸ ਦਾ ਅਸਰ ਗਵਾਇਆ ਨ ਜਾ ਸਕੇ। ਮੰਤੁ = ਉਪਦੇਸ਼।
ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥
The Divine Guru is the Image of peace, truth and wisdom. The Divine Guru is the Philosopher's Stone - touching it, one is transformed.
ਗੁਰੂ ਸ਼ਾਂਤੀ ਸੱਚ ਅਤੇ ਅਕਲ ਦਾ ਸਰੂਪ ਹੈ, ਗੁਰੂ ਇਕ ਐਸਾ ਪਾਰਸ ਹੈ ਜਿਸ ਦੀ ਛੋਹ ਪਾਰਸ ਦੀ ਛੋਹ ਨਾਲੋਂ ਸ੍ਰੇਸ਼ਟ ਹੈ। ਸਤਿ = ਸੱਚ, ਸਦਾ-ਥਿਰ ਪ੍ਰਭੂ। ਬੁਧਿ = ਅਕਲ। ਮੂਰਤਿ = ਸਰੂਪ। ਪਰਸ = ਛੋਹ।
ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥
The Divine Guru is the sacred shrine of pilgrimage, and the pool of divine ambrosia; bathing in the Guru's wisdom, one experiences the Infinite.
ਗੁਰੂ (ਸੱਚਾ) ਤੀਰਥ ਹੈ, ਅੰਮ੍ਰਿਤ ਦਾ ਸਰੋਵਰ ਹੈ, ਗੁਰੂ ਦੇ ਗਿਆਨ (-ਜਲ) ਦਾ ਇਸ਼ਨਾਨ (ਹੋਰ ਸਾਰੇ ਤੀਰਥਾਂ ਦੇ ਇਸ਼ਨਾਨ ਨਾਲੋਂ) ਬਹੁਤ ਹੀ ਸ੍ਰੇਸ਼ਟ ਹੈ। ਅੰਮ੍ਰਿਤ ਸਰੋਵਰੁ = ਅੰਮ੍ਰਿਤ ਦਾ ਸਰੋਵਰ। ਮਜਨੁ = ਚੁੱਭੀ, ਇਸ਼ਨਾਨ। ਅਪਰੰਪਰਾ = ਪਰੇ ਤੋਂ ਪਰੇ।
ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥
The Divine Guru is the Creator, and the Destroyer of all sins; the Divine Guru is the Purifier of sinners.
ਗੁਰੂ ਕਰਤਾਰ ਦਾ ਰੂਪ ਹੈ, ਸਾਰੇ ਪਾਪਾਂ ਨੂੰ ਦੂਰ ਕਰਨ ਵਾਲਾ ਹੈ, ਗੁਰੂ ਵਿਕਾਰੀ ਬੰਦਿਆਂ (ਦੇ ਹਿਰਦੇ) ਨੂੰ ਪਵਿੱਤਰ ਕਰਨ ਵਾਲਾ ਹੈ। ਸਭਿ = ਸਾਰੇ। ਹਰਤਾ = ਦੂਰ ਕਰਨ ਵਾਲਾ। ਪਤਿਤ = (ਵਿਕਾਰਾਂ ਵਿਚ) ਡਿੱਗੇ ਹੋਏ, ਵਿਕਾਰੀ। ਪਵਿਤ ਕਰਾ = ਪਵਿਤ੍ਰ ਕਰਨ ਵਾਲਾ।
ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥
The Divine Guru existed at the primal beginning, throughout the ages, in each and every age. The Divine Guru is the Mantra of the Lord's Name; chanting it, one is saved.
ਜਦੋਂ ਤੋਂ ਜਗਤ ਬਣਿਆ ਹੈ ਗੁਰੂ ਸ਼ੂਰੂ ਤੋਂ ਹੀ ਹਰੇਕ ਜੁਗ ਵਿਚ (ਪਰਮਾਤਮਾ ਦੇ ਨਾਮ ਦਾ ਉਪਦੇਸ਼-ਦਾਤਾ) ਹੈ। ਗੁਰੂ ਦਾ ਦਿੱਤਾ ਹੋਇਆ ਹਰਿ-ਨਾਮ ਮੰਤ੍ਰ ਜਪ ਕੇ (ਸੰਸਾਰ-ਸਮੁੰਦਰ ਦੇ ਵਿਕਾਰਾਂ ਦੀਆਂ ਲਹਿਰਾਂ ਤੋਂ) ਪਾਰ ਲੰਘ ਜਾਈਦਾ ਹੈ। ਜੁਗੁ ਜੁਗੁ = ਹਰੇਕ ਜੁਗ ਵਿਚ। ਜਪਿ = ਜਪ ਕੇ। ਉਧਰਾ = (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਤੋਂ) ਬਚ ਜਾਈਦਾ ਹੈ।
ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥
O God, please be merciful to me, that I may be with the Divine Guru; I am a foolish sinner, but holding onto Him, I am carried across.
ਹੇ ਪ੍ਰਭੂ! ਮਿਹਰ ਕਰ, ਸਾਨੂੰ ਗੁਰੂ ਦੀ ਸੰਗਤਿ ਦੇਹ, ਤਾ ਕਿ ਅਸੀਂ ਮੂਰਖ ਪਾਪੀ ਉਸ ਦੀ ਸੰਗਤਿ ਵਿਚ (ਰਹਿ ਕੇ) ਤਰ ਜਾਈਏ। ਪ੍ਰਭ = ਹੇ ਪ੍ਰਭੂ! ਜਿਤੁ = ਜਿਸ ਦੀ ਰਾਹੀਂ। ਜਿਤੁ ਲਗਿ = ਜਿਸ ਵਿਚ ਲੱਗ ਕੇ।
ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥
The Divine Guru is the True Guru, the Supreme Lord God, the Transcendent Lord; Nanak bows in humble reverence to the Lord, the Divine Guru. ||1||
ਗੁਰੂ ਪਰਮੇਸਰ ਪਾਰਬ੍ਰਹਮ ਦਾ ਰੂਪ ਹੈ। ਹੇ ਨਾਨਕ! ਹਰੀ ਦੇ ਰੂਪ ਗੁਰੂ ਨੂੰ (ਸਦਾ) ਨਮਸਕਾਰ ਕਰਨੀ ਚਾਹੀਦੀ ਹੈ ॥੧॥ ਨਾਨਕ = ਹੇ ਨਾਨਕ! ॥੧॥