ਸਲੋਕੁ

Salok:

ਸਲੋਕ।

ਰੋਸੁ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ

Do not be angry with anyone else; look within your own self instead.

(ਹੇ ਭਾਈ!) ਕਿਸੇ ਹੋਰ ਨਾਲ ਗੁੱਸਾ ਨਾਹ ਕਰੋ, (ਇਸ ਦੇ ਥਾਂ) ਆਪਣੇ ਆਪ ਨੂੰ ਵਿਚਾਰੋ (ਸੋਧੇ, ਕਿ ਕਿਸੇ ਨਾਲ ਝਗੜਨ ਵਿਚ ਆਪਣਾ ਕੀਹ ਕੀਹ ਦੋਸ ਹੈ)। ਰੋਸ = ਗੁੱਸਾ। ਆਪਨ ਆਪੁ = ਆਪਣੇ ਆਪ ਨੂੰ।

ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥੧॥

Be humble in this world, O Nanak, and by His Grace you shall be carried across. ||1||

ਹੇ ਨਾਨਕ! ਜੇ ਤੂੰ ਜਗਤ ਵਿਚ ਧੀਰੇ ਸੁਭਾਵ ਵਾਲਾ ਬਣ ਕੇ ਰਹੇਂ, ਤਾਂ ਪ੍ਰਭੂ ਦੀ ਮਿਹਰ ਦੀ ਨਜ਼ਰ ਨਾਲ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ ਜਾਇਂਗਾ (ਜਿਸ ਵਿਚ ਕ੍ਰੋਧ ਦੀਆਂ ਬੇਅੰਤ ਲਹਿਰਾਂ ਪੈ ਰਹੀਆਂ ਹਨ) ॥੧॥ ਨਿਮਾਨਾ = ਧੀਰੇ ਸੁਭਾਵ ਵਾਲਾ। ਜਗਿ = ਜਗਤ ਵਿਚ। ਨਦਰੀ = ਪ੍ਰਭੂ ਦੀ ਮਿਹਰ ਦੀ ਨਜ਼ਰ ਨਾਲ ॥੧॥