ਸਿਰੀਰਾਗੁ ਮਹਲਾ

Siree Raag, Fifth Mehl:

ਸਿਰੀ ਰਾਗ, ਪੰਜਵੀਂ ਪਾਤਸ਼ਾਹੀ।

ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ

Those who focus their consciousness on the True Guru are perfectly fulfilled and famous.

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਨਾਲ ਆਪਣਾ ਮਨ ਜੋੜਿਆ ਹੈ, ਉਹ ਸਾਰੇ ਗੁਣਾਂ ਵਾਲੇ ਹੋ ਜਾਂਦੇ ਹਨ ਉਹ (ਲੋਕ ਪਰਲੋਕ ਵਿਚ) ਮੰਨੇ-ਪ੍ਰਮੰਨੇ ਜਾਂਦੇ ਹਨ। ਸਿਉ = ਨਾਲ। ਸੇ = ਉਹ ਬੰਦੇ। ਪੂਰੇ = ਸਭ ਗੁਣਾਂ ਵਾਲੇ। ਪਰਧਾਨ = ਮੰਨੇ ਪ੍ਰਮੰਨੇ।

ਜਿਨ ਕਉ ਆਪਿ ਦਇਆਲੁ ਹੋਇ ਤਿਨ ਉਪਜੈ ਮਨਿ ਗਿਆਨੁ

Spiritual wisdom wells up in the minds of those unto whom the Lord Himself shows Mercy.

ਜਿਨ੍ਹਾਂ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਨਾਲ ਡੂੰਘੀ ਸਾਂਝ ਪੈਦਾ ਹੁੰਦੀ ਹੈ। ਮਨਿ = ਮਨ ਵਿਚ। ਉਪਜੈ = ਪਰਗਟ ਹੁੰਦਾ ਹੈ। ਗਿਆਨੁ = ਪਰਮਾਤਮਾ ਨਾਲ ਜਾਣ-ਪਛਾਣ।

ਜਿਨ ਕਉ ਮਸਤਕਿ ਲਿਖਿਆ ਤਿਨ ਪਾਇਆ ਹਰਿ ਨਾਮੁ ॥੧॥

Those who have such destiny written upon their foreheads obtain the Name of the Lord. ||1||

ਜਿਨ੍ਹਾਂ ਦੇ ਮੱਥੇ ਉੱਤੇ (ਧੁਰੋਂ ਬਖ਼ਸ਼ਸ਼ ਦਾ ਲੇਖ) ਲਿਖਿਆ ਹੋਇਆ ਉੱਘੜਦਾ ਹੈ, ਉਹ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲੈਂਦੇ ਹਨ ॥੧॥ ਮਸਤਕਿ = ਮੱਥੇ ਉਤੇ॥੧॥

ਮਨ ਮੇਰੇ ਏਕੋ ਨਾਮੁ ਧਿਆਇ

O my mind, meditate on the Name of the One Lord.

ਹੇ ਮੇਰੇ ਮਨ! ਸਿਰਫ਼ ਪਰਮਾਤਮਾ ਦਾ ਨਾਮ ਸਿਮਰ।

ਸਰਬ ਸੁਖਾ ਸੁਖ ਊਪਜਹਿ ਦਰਗਹ ਪੈਧਾ ਜਾਇ ॥੧॥ ਰਹਾਉ

The happiness of all happiness shall well up, and in the Court of the Lord, you shall be dressed in robes of honor. ||1||Pause||

(ਜੇਹੜਾ ਮਨੁੱਖ ਸਿਮਰਦਾ ਹੈ, ਉਸ ਦੇ ਅੰਦਰ) ਸਾਰੇ ਸ੍ਰੇਸ਼ਟ ਸੁਖ ਪੈਦਾ ਹੋ ਜਾਂਦੇ ਹਨ, ਉਹ ਪਰਮਾਤਮਾ ਦੀ ਦਰਗਾਹ ਵਿਚ ਇੱਜ਼ਤ ਨਾਲ ਜਾਂਦਾ ਹੈ ॥੧॥ ਰਹਾਉ ॥ ਊਪਜਹਿ = ਪੈਦਾ ਹੁੰਦੇ ਹਨ {ਨੋਟ: 'ਊਪਜੈ' ਇਕ-ਵਚਨ ਹੈ, 'ਊਪਜਹਿ' ਬਹੁ-ਵਚਨ ਹੈ}। ਪੈਧਾ = ਸਰੋਪਾ ਲੈ ਕੇ, ਇੱਜ਼ਤ ਨਾਲ। ਜਾਇ = ਜਾਂਦਾ ਹੈ॥੧॥ਰਹਾਉ॥

ਜਨਮ ਮਰਣ ਕਾ ਭਉ ਗਇਆ ਭਾਉ ਭਗਤਿ ਗੋਪਾਲ

The fear of death and rebirth is removed by performing loving devotional service to the Lord of the World.

ਜੇਹੜਾ ਮਨੁੱਖ ਗੋਪਾਲ-ਪ੍ਰਭੂ ਦੀ ਭਗਤੀ ਕਰਦਾ ਹੈ, ਪ੍ਰਭੂ ਨਾਲ ਪ੍ਰੇਮ ਕਰਦਾ ਹੈ, ਉਸ ਦਾ ਜਨਮ ਮਰਨ ਦੇ (ਗੇੜ ਵਿਚ ਪੈਣ) ਦਾ ਡਰ ਦੂਰ ਹੋ ਜਾਂਦਾ ਹੈ। ਭਉ = ਡਰ। ਭਾਉ = ਪਿਆਰ। ਗੋਪਾਲ = ਸ੍ਰਿਸ਼ਟੀ ਦੀ ਪਾਲਣਾ ਕਰਨ ਵਾਲਾ।

ਸਾਧੂ ਸੰਗਤਿ ਨਿਰਮਲਾ ਆਪਿ ਕਰੇ ਪ੍ਰਤਿਪਾਲ

In the Saadh Sangat, the Company of the Holy, one becomes immaculate and pure; the Lord Himself takes care of such a one.

ਸਾਧ ਸੰਗਤਿ ਵਿਚ ਰਹਿ ਕੇ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ, ਪਰਮਾਤਮਾ ਆਪ (ਵਿਕਾਰਾਂ ਤੋਂ ਉਸ ਦੀ) ਰਾਖੀ ਕਰਦਾ ਹੈ। ਪ੍ਰਤਿਪਾਲ = ਰੱਖਿਆ।

ਜਨਮ ਮਰਣ ਕੀ ਮਲੁ ਕਟੀਐ ਗੁਰ ਦਰਸਨੁ ਦੇਖਿ ਨਿਹਾਲ ॥੨॥

The filth of birth and death is washed away, and one is uplifted, beholding the Blessed Vision of the Guru's Darshan. ||2||

ਗੁਰੂ ਦਾ ਦਰਸ਼ਨ ਕਰ ਕੇ (ਉਸ ਦਾ ਤਨ ਮਨ) ਖਿੜ ਪੈਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਣ ਵਾਲੀ ਉਸ ਦੀ ਵਿਕਾਰਾਂ ਦੀ ਮੈਲ ਕੱਟੀ ਜਾਂਦੀ ਹੈ ॥੨॥ ਕਟੀਐ = ਕੱਟੀ ਜਾਂਦੀ ਹੈ। ਦੇਖਿ = ਵੇਖ ਕੇ। ਨਿਹਾਲ = ਪ੍ਰਸੰਨ॥੨॥

ਥਾਨ ਥਨੰਤਰਿ ਰਵਿ ਰਹਿਆ ਪਾਰਬ੍ਰਹਮੁ ਪ੍ਰਭੁ ਸੋਇ

The Supreme Lord God is pervading all places and interspaces.

(ਹੇ ਮੇਰੇ ਮਨ!) ਉਹ ਪਾਰਬ੍ਰਹਮ ਪਰਮਾਤਮਾ ਹਰੇਕ ਥਾਂ ਵਿਚ ਵਿਆਪਕ ਹੈ। ਥਾਨ ਥਾਨੰਤਰਿ = ਥਾਨ ਥਾਨ ਅੰਤਰਿ, ਹਰੇਕ ਥਾਂ ਵਿਚ। ਸੋਇ = ਉਹੀ।

ਸਭਨਾ ਦਾਤਾ ਏਕੁ ਹੈ ਦੂਜਾ ਨਾਹੀ ਕੋਇ

The One is the Giver of all-there is no other at all.

ਉਹ ਆਪ ਹੀ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ।

ਤਿਸੁ ਸਰਣਾਈ ਛੁਟੀਐ ਕੀਤਾ ਲੋੜੇ ਸੁ ਹੋਇ ॥੩॥

In His Sanctuary, one is saved. Whatever He wishes, comes to pass. ||3||

(ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਕਰਨਾ ਚਾਹੁੰਦਾ ਹੈ, ਉਸ ਦੀ ਸਰਨ ਪਿਆਂ (ਵਿਕਾਰਾਂ ਤੋਂ) ਖ਼ਲਾਸੀ ਹੁੰਦੀ ਹੈ ॥੩॥ ਛੁਟੀਐ = (ਵਿਕਾਰਾਂ ਦੀ ਮੈਲ ਤੋਂ) ਬਚੀਦਾ ਹੈ। ਕੀਤਾ ਲੋੜੇ = ਕਰਨਾ ਪਸੰਦ ਕਰਦਾ ਹੈ॥੩॥

ਜਿਨ ਮਨਿ ਵਸਿਆ ਪਾਰਬ੍ਰਹਮੁ ਸੇ ਪੂਰੇ ਪਰਧਾਨ

Perfectly fulfilled and famous are those, in whose minds the Supreme Lord God abides.

(ਹੇ ਭਾਈ!) ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਾਰਬ੍ਰਹਮ ਪਰਮੇਸ਼ਰ (ਦਾ ਨਾਮ) ਵੱਸ ਪੈਂਦਾ ਹੈ, ਉਹਨਾਂ ਦੇ ਅੰਦਰ ਸਾਰੇ ਗੁਣ ਪੈਦਾ ਹੋ ਜਾਂਦੇ ਹਨ।

ਤਿਨ ਕੀ ਸੋਭਾ ਨਿਰਮਲੀ ਪਰਗਟੁ ਭਈ ਜਹਾਨ

Their reputation is spotless and pure; they are famous all over the world.

ਉਹ ਹਰ ਥਾਂ ਆਦਰ ਪਾਂਦੇ ਹਨ। ਉਹਨਾਂ ਦੀ ਬੇ-ਦਾਗ਼ ਸੋਭਾ-ਵਡਿਆਈ ਸਾਰੇ ਜਹਾਨ ਵਿਚ ਉੱਘੀ ਹੋ ਜਾਂਦੀ ਹੈ।

ਜਿਨੀ ਮੇਰਾ ਪ੍ਰਭੁ ਧਿਆਇਆ ਨਾਨਕ ਤਿਨ ਕੁਰਬਾਨ ॥੪॥੧੦॥੮੦॥

O Nanak, I am a sacrifice to those who meditate on my God. ||4||10||80||

ਹੇ ਨਾਨਕ! (ਆਖ-) ਜਿਨ੍ਹਾਂ ਮਨੁੱਖਾਂ ਨੇ ਪਿਆਰੇ ਪ੍ਰਭੂ ਦਾ ਸਿਮਰਨ ਕੀਤਾ ਹੈ, ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ॥੪॥੧੦॥੮੦॥ ਜਿਨੀ = ਜਿਨ੍ਹਾਂ ਨੇ। ਕੁਰਬਾਨ = ਸਦਕੇ॥੪॥