ਸਲੋਕੁ ॥
Salok:
ਸਲੋਕ
ਧਨੁ ਧਨੁ ਕਹਾ ਪੁਕਾਰਤੇ ਮਾਇਆ ਮੋਹ ਸਭ ਕੂਰ ॥
Why are you crying out for riches and wealth? All this emotional attachment to Maya is false.
(ਹੇ ਭਾਈ!) ਕਿਉਂ ਹਰ ਵੇਲੇ ਧਨ ਇਕੱਠਾ ਕਰਨ ਲਈ ਹੀ ਕੂਕਦੇ ਰਹਿੰਦੇ ਹੋ? ਮਾਇਆ ਦਾ ਮੋਹ ਤਾਂ ਝੂਠਾ ਹੀ ਹੈ (ਇਸ ਧਨ ਨੇ ਸਦਾ ਨਾਲ ਨਹੀਂ ਨਿਭਣਾ)। ਕੂਰ = ਕੂੜ, ਨਾਸਵੰਤ।
ਨਾਮ ਬਿਹੂਨੇ ਨਾਨਕਾ ਹੋਤ ਜਾਤ ਸਭੁ ਧੂਰ ॥੧॥
Without the Naam, the Name of the Lord, O Nanak, all are reduced to dust. ||1||
ਹੇ ਨਾਨਕ! ਨਾਮ ਤੋਂ ਸੱਖਣਾ ਰਹਿ ਕੇ ਸਾਰਾ ਜਗਤ ਹੀ ਵਿਅਰਥ ਜੀਵਨ ਗੁਜ਼ਾਰ ਜਾਂਦਾ ਹੈ ॥੧॥ ਧੂਰ = ਖੇਹ ॥੧॥