ਆਸਾ ਮਹਲਾ ੫ ॥
Aasaa, Fifth Mehl:
ਆਸਾ ਪੰਜਵੀਂ ਪਾਤਸ਼ਾਹੀ।
ਰਾਜ ਲੀਲਾ ਤੇਰੈ ਨਾਮਿ ਬਨਾਈ ॥
The pleasures of royalty are derived from Your Name.
ਹੇ ਪ੍ਰਭੂ! ਤੇਰੇ ਨਾਮ ਨੇ ਮੇਰੇ ਵਾਸਤੇ ਉਹ ਮੌਜ ਬਣਾ ਦਿੱਤੀ ਹੈ ਜੋ ਰਾਜੇ ਲੋਕਾਂ ਨੂੰ ਰਾਜ ਤੋਂ ਮਿਲਦੀ ਪ੍ਰਤੀਤ ਹੁੰਦੀ ਹੈ, ਰਾਜ ਲੀਲਾ = ਰਾਜ ਦਾ ਮੌਜ-ਮੇਲਾ, ਰਾਜ ਤੋਂ ਮਿਲਣ ਵਾਲਾ ਸੁਖ-ਆਨੰਦ। ਤੇਰੈ ਨਾਮਿ = ਤੇਰੇ ਨਾਮ ਨੇ।
ਜੋਗੁ ਬਨਿਆ ਤੇਰਾ ਕੀਰਤਨੁ ਗਾਈ ॥੧॥
I attain Yoga, singing the Kirtan of Your Praises. ||1||
ਜਦੋਂ ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹਾਂ ਤਾਂ ਮੈਨੂੰ ਜੋਗੀਆਂ ਵਾਲਾ ਜੋਗ ਪ੍ਰਾਪਤ ਹੋ ਜਾਂਦਾ ਹੈ (ਦੁਨੀਆ ਵਾਲਾ ਸੁਖ ਤੇ ਫ਼ਕੀਰੀ ਵਾਲਾ ਸੁਖ ਦੋਵੇਂ ਹੀ ਮੈਨੂੰ ਤੇਰੀ ਸਿਫ਼ਤਿ-ਸਾਲਾਹ ਵਿਚੋਂ ਮਿਲ ਰਹੇ ਹਨ) ॥੧॥ ਗਾਈ = ਮੈਂ ਗਾਂਦਾ ਹਾਂ ॥੧॥
ਸਰਬ ਸੁਖਾ ਬਨੇ ਤੇਰੈ ਓਲੑੈ ॥
All comforts are obtained in Your Shelter.
ਹੇ ਪ੍ਰਭੂ! (ਉਦੋਂ ਤੋਂ) ਤੇਰੇ ਆਸਰੇ-ਪਰਨੇ ਰਹਿਣ ਨਾਲ ਮੇਰੇ ਵਾਸਤੇ ਸਾਰੇ ਸੁਖ ਹੀ ਸੁਖ ਬਣ ਗਏ ਹਨ, ਤੇਰੈ ਓਲ੍ਹ੍ਹੈ = ਤੇਰੇ ਆਸਰੇ (ਰਹਿਣ ਨਾਲ)।
ਭ੍ਰਮ ਕੇ ਪਰਦੇ ਸਤਿਗੁਰ ਖੋਲੑੇ ॥੧॥ ਰਹਾਉ ॥
The True Guru has removed the veil of doubt. ||1||Pause||
(ਜਦੋਂ ਤੋਂ) ਸਤਿਗੁਰੂ ਨੇ (ਮੇਰੇ ਅੰਦਰੋਂ ਮਾਇਆ ਦੀ ਖ਼ਾਤਰ) ਭਟਕਣਾ ਪੈਦਾ ਕਰਨ ਵਾਲੇ ਪੜਦੇ ਖੋਹਲ ਦਿੱਤੇ ਹਨ (ਤੇ ਤੇਰੇ ਨਾਲੋਂ ਮੇਰੀ ਵਿੱਥ ਮੁੱਕ ਗਈ ਹੈ) ॥੧॥ ਰਹਾਉ ॥ ਭ੍ਰਮ = ਭਟਕਣਾ ॥੧॥ ਰਹਾਉ ॥
ਹੁਕਮੁ ਬੂਝਿ ਰੰਗ ਰਸ ਮਾਣੇ ॥
Understanding the Command of the Lord's Will, I revel in pleasure and joy.
ਹੇ ਪ੍ਰਭੂ! ਤੇਰੀ ਰਜ਼ਾ ਨੂੰ ਸਮਝ ਕੇ ਮੈਂ ਸਾਰੇ ਆਤਮਕ ਆਨੰਦ ਮਾਣ ਰਿਹਾ ਹਾਂ, ਬੂਝਿ = ਸਮਝ ਕੇ।
ਸਤਿਗੁਰ ਸੇਵਾ ਮਹਾ ਨਿਰਬਾਣੇ ॥੨॥
Serving the True Guru, I obtain the supreme state of Nirvaanaa. ||2||
ਸਤਿਗੁਰੂ ਦੀ (ਦੱਸੀ) ਸੇਵਾ ਦੀ ਬਰਕਤਿ ਨਾਲ ਮੈਨੂੰ ਬੜੀ ਉੱਚੀ ਵਾਸਨਾ-ਰਹਿਤ ਅਵਸਥਾ ਪ੍ਰਾਪਤ ਹੋ ਗਈ ਹੈ ॥੨॥ ਨਿਰਬਾਣੇ = ਵਾਸਨਾ-ਰਹਿਤ ਅਵਸਥਾ ॥੨॥
ਜਿਨਿ ਤੂੰ ਜਾਤਾ ਸੋ ਗਿਰਸਤ ਉਦਾਸੀ ਪਰਵਾਣੁ ॥
One who recognizes You is recognized as a householder, and as a renunciate.
ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੇ ਨਾਲ ਡੂੰਘੀ ਸਾਂਝ ਪਾ ਲਈ ਉਹ ਚਾਹੇ ਗ੍ਰਿਹਸਤੀ ਹੈ ਚਾਹੇ ਤਿਆਗੀ ਉਹ ਤੇਰੀਆਂ ਨਜ਼ਰਾਂ ਵਿਚ ਕਬੂਲ ਹੈ। ਜਿਨਿ = ਜਿਸ ਨੇ। ਤੂੰ = ਤੈਨੂੰ। ਉਦਾਸੀ = ਤਿਆਗੀ। ਪਰਵਾਣੁ = ਕਬੂਲ।
ਨਾਮਿ ਰਤਾ ਸੋਈ ਨਿਰਬਾਣੁ ॥੩॥
Imbued with the Naam, the Name of the Lord, he dwells in Nirvaanaa. ||3||
ਜੇਹੜਾ ਮਨੁੱਖ, ਹੇ ਪ੍ਰਭੂ! ਤੇਰੇ ਨਾਮ (-ਰੰਗ) ਵਿਚ ਰੰਗਿਆ ਹੋਇਆ ਹੈ ਉਹੀ ਸਦਾ ਦੁਨੀਆ ਦੀਆਂ ਵਾਸਨਾ ਤੋਂ ਬਚਿਆ ਰਹਿੰਦਾ ਹੈ ॥੩॥ ਨਾਮਿ = ਨਾਮ ਵਿਚ। ਨਿਰਬਾਣੁ = ਵਾਸਨਾ ਤੋਂ ਰਹਿਤ ॥੩॥
ਜਾ ਕਉ ਮਿਲਿਓ ਨਾਮੁ ਨਿਧਾਨਾ ॥
One who has obtained the treasure of the Naam
ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਨਾਮ-ਖ਼ਜ਼ਾਨਾ ਮਿਲ ਗਿਆ ਹੈ, ਜਾ ਕਉ = ਜਿਸ ਨੂੰ। ਨਿਧਾਨਾ = ਖ਼ਜ਼ਾਨਾ।
ਭਨਤਿ ਨਾਨਕ ਤਾ ਕਾ ਪੂਰ ਖਜਾਨਾ ॥੪॥੬॥੫੭॥
- prays Nanak, his treasure-house is filled to overflowing. ||4||6||57||
ਨਾਨਕ ਆਖਦਾ ਹੈ-ਉਸ ਦਾ (ਉੱਚੇ ਆਤਮਕ ਜੀਵਨ ਦੇ ਗੁਣਾਂ ਦਾ) ਖ਼ਜ਼ਾਨਾ ਸਦਾ ਭਰਿਆ ਰਹਿੰਦਾ ਹੈ ॥੪॥੬॥੫੭॥ ਭਨਤਿ = ਆਖਦਾ ਹੈ। ਪੂਰ = ਭਰਿਆ ਹੋਇਆ ॥੪॥੬॥੫੭॥