ਪਉੜੀ ॥

Pauree:

ਪਾਉੜੀ।

ਆਪੇ ਜੰਤ ਉਪਾਇਅਨੁ ਆਪੇ ਆਧਾਰੁ ॥

He Himself created the creatures, and He Himself supports them.

ਉਸ ਨੇ ਆਪ ਹੀ ਜੀਵਾਂ ਨੂੰ ਪੈਦਾ ਕੀਤਾ ਹੈ ਤੇ ਆਪ ਹੀ (ਉਹਨਾਂ ਦਾ) ਆਸਰਾ (ਬਣਦਾ) ਹੈ। ਜੰਤੁ = ਸਾਰੇ ਜੀਵ। ਉਪਾਇਅਨੁ = ਉਸ ਨੇ ਉਪਾਏ ਹਨ। ਆਧਾਰੁ = ਆਸਰਾ।

ਆਪੇ ਸੂਖਮੁ ਭਾਲੀਐ ਆਪੇ ਪਾਸਾਰੁ ॥

He Himself is seen to be subtle, and He Himself is obvious.

ਆਪ ਹੀ ਹਰੀ ਸੂਖਮ ਰੂਪ ਵੇਖੀਦਾ ਹੈ ਤੇ ਆਪ ਹੀ (ਸੰਸਾਰ ਦਾ) ਪਰਪੰਚ (ਰੂਪ) ਹੈ। ਸੂਖਮੁ = ਨਾ ਦਿੱਸਣ ਵਾਲਾ।

ਆਪਿ ਇਕਾਤੀ ਹੋਇ ਰਹੈ ਆਪੇ ਵਡ ਪਰਵਾਰੁ ॥

He Himself remains a solitary recluse, and He Himself has a huge family.

ਆਪ ਹੀ ਇਕੱਲਾ ਹੋ ਕੇ ਰਹਿੰਦਾ ਹੈ ਤੇ ਆਪ ਹੀ ਵੱਡੇ ਪਰਵਾਰ ਵਾਲਾ ਹੈ।

ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ ॥

Nanak asks for the gift of the dust of the feet of the Saints of the Lord.

ਹੇ ਹਰੀ! ਨਾਨਕ ਤੇਰੇ ਸੰਤਾਂ ਦੀ ਚਰਨ-ਧੂੜ (ਰੂਪ) ਦਾਨ ਮੰਗਦਾ ਹੈ, ਰੈਨਾਰੁ = (ਚਰਨਾਂ ਦੀ) ਧੂੜ।

ਹੋਰੁ ਦਾਤਾਰੁ ਨ ਸੁਝਈ ਤੂ ਦੇਵਣਹਾਰੁ ॥੨੧॥੧॥ ਸੁਧੁ ॥

I cannot see any other Giver; You alone are the Giver, O Lord. ||21||1|| Sudh||

ਤੂੰ ਹੀ ਦੇਣ ਵਾਲਾ ਹੈਂ, ਕੋਈ ਹੋਰ ਦਾਤਾ ਮੈਨੂੰ ਦਿੱਸ ਨਹੀਂ ਆਉਂਦਾ ॥੨੧॥੧॥ਸੁਧੁ ॥