ਰਾਗੁ ਸੂਹੀ ਅਸਟਪਦੀਆ ਮਹਲਾ ਘਰੁ

Raag Soohee, Ashtapadee, First Mehl, First House:

ਰਾਗ ਸੂਹੀ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸਭਿ ਅਵਗਣ ਮੈ ਗੁਣੁ ਨਹੀ ਕੋਈ

I am totally without virtue; I have no virtue at all.

ਮੇਰੇ ਅੰਦਰ ਸਾਰੇ ਔਗੁਣ ਹੀ ਹਨ, ਗੁਣ ਇੱਕ ਭੀ ਨਹੀਂ। ਸਭਿ = ਸਾਰੇ। ਮੈ = ਮੇਰੇ ਅੰਦਰ।

ਕਿਉ ਕਰਿ ਕੰਤ ਮਿਲਾਵਾ ਹੋਈ ॥੧॥

How can I meet my Husband Lord? ||1||

(ਇਸ ਹਾਲਤ ਵਿਚ) ਮੈਨੂੰ ਖਸਮ-ਪ੍ਰਭੂ ਦਾ ਮਿਲਾਪ ਕਿਵੇਂ ਹੋ ਸਕਦਾ ਹੈ? ॥੧॥ ਕੰਤ ਮਿਲਾਵਾ = ਕੰਤ ਦਾ ਮਿਲਾਪ ॥੧॥

ਨਾ ਮੈ ਰੂਪੁ ਬੰਕੇ ਨੈਣਾ

I have no beauty, no enticing eyes.

ਨਾਹ ਮੇਰੀ (ਸੋਹਣੀ) ਸ਼ਕਲ ਹੈ, ਨਾਹ ਮੇਰੀਆਂ ਸੋਹਣੀਆਂ ਅੱਖਾਂ ਹਨ, ਮੈ = ਮੇਰਾ। ਬੰਕੇ = ਬਾਂਕੇ, ਸੋਹਣੇ। ਨੈਣਾ = ਨੇਤਰ, ਅੱਖਾਂ।

ਨਾ ਕੁਲ ਢੰਗੁ ਮੀਠੇ ਬੈਣਾ ॥੧॥ ਰਹਾਉ

I do not have a noble family, good manners or a sweet voice. ||1||Pause||

ਨਾਹ ਹੀ ਚੰਗੀ ਕੁਲ ਵਾਲਿਆਂ ਵਾਲਾ ਮੇਰਾ ਚੱਜ-ਆਚਾਰ ਹੈ, ਨਾਹ ਹੀ ਮੇਰੀ ਬੋਲੀ ਮਿੱਠੀ ਹੈ (ਮੈਂ ਫਿਰ ਕਿਵੇਂ ਪਤੀ-ਪ੍ਰਭੂ ਨੂੰ ਖ਼ੁਸ਼ ਕਰ ਸਕਾਂਗੀ?) ॥੧॥ ਰਹਾਉ ॥ ਕੁਲ ਢੰਗੁ = ਉੱਚੀ ਕੁਲ ਵਾਲਿਆਂ ਵਾਲਾ ਚੱਜ-ਆਚਾਰ। ਬੈਣਾ = ਬੋਲ ॥੧॥ ਰਹਾਉ ॥

ਸਹਜਿ ਸੀਗਾਰ ਕਾਮਣਿ ਕਰਿ ਆਵੈ

The soul-bride adorns herself with peace and poise.

ਜੇਹੜੀ ਜੀਵ-ਇਸਤ੍ਰੀ ਅਡੋਲ ਆਤਮਕ ਅਵਸਥਾ ਵਿਚ (ਟਿਕਦੀ ਹੈ, ਤੇ ਇਹ) ਹਾਰ ਸਿੰਗਾਰ ਕਰ ਕੇ (ਪ੍ਰਭੂ-ਪਤੀ ਦੇ ਦਰ ਤੇ) ਆਉਂਦੀ ਹੈ (ਉਹ ਪਤੀ-ਪ੍ਰਭੂ ਨੂੰ ਚੰਗੀ ਲੱਗਦੀ ਹੈ, ਤੇ) ਸਹਜਿ = ਅਡੋਲ ਆਤਮਕ ਅਵਸਥਾ ਵਿਚ। ਕਾਮਣਿ = ਇਸਤ੍ਰੀ, ਜੀਵ-ਇਸਤ੍ਰੀ। ਕਰਿ = ਕਰ ਕੇ।

ਤਾ ਸੋਹਾਗਣਿ ਜਾ ਕੰਤੈ ਭਾਵੈ ॥੨॥

But she is a happy soul-bride, only if her Husband Lord is pleased with her. ||2||

ਤਦੋਂ ਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ ਜਦੋਂ ਉਹ ਕੰਤ-ਪ੍ਰਭੂ ਨੂੰ ਪਸੰਦ ਆਉਂਦੀ ਹੈ ॥੨॥ ਸੋਹਾਗਣਿ = ਚੰਗੇ ਭਾਗਾਂ ਵਾਲੀ। ਜਾ = ਜਦੋਂ ॥੨॥

ਨਾ ਤਿਸੁ ਰੂਪੁ ਰੇਖਿਆ ਕਾਈ

He has no form or feature;

ਉਸ ਪਤੀ-ਪ੍ਰਭੂ ਦੀ (ਇਹਨੀਂ ਅੱਖੀਂ ਦਿੱਸਣ ਵਾਲੀ ਕੋਈ) ਸ਼ਕਲ ਨਹੀਂ ਹੈ ਉਸ ਦਾ ਕੋਈ ਚਿੰਨ੍ਹ ਭੀ ਨਹੀਂ (ਜਿਸ ਨੂੰ ਵੇਖ ਸਕੀਏ, ਤੇ ਉਸ ਦਾ ਸਿਮਰਨ ਕਰ ਸਕੀਏ। ਤਿਸੁ = ਉਸ (ਪ੍ਰਭੂ ਕੰਤ) ਦਾ। ਰੇਖਿਆ = ਚਿੰਨ੍ਹ। ਕਾਈ = ਕੋਈ।

ਅੰਤਿ ਸਾਹਿਬੁ ਸਿਮਰਿਆ ਜਾਈ ॥੩॥

at the very last instant, he cannot suddenly be contemplated. ||3||

ਪਰ ਜੇ ਸਾਰੀ ਉਮਰ ਉਸ ਨੂੰ ਵਿਸਾਰੀ ਹੀ ਰੱਖਿਆ, ਤਾਂ) ਅੰਤ ਸਮੇ ਉਹ ਮਾਲਕ ਸਿਮਰਿਆ ਨਹੀਂ ਜਾ ਸਕਦਾ ॥੩॥ ਅੰਤਿ = ਅੰਤ ਵੇਲੇ, ਦੁਨੀਆ ਛੱਡਣ ਵੇਲੇ ॥੩॥

ਸੁਰਤਿ ਮਤਿ ਨਾਹੀ ਚਤੁਰਾਈ

I have no understanding, intellect or cleverness.

ਹੇ ਪ੍ਰਭੂ! (ਮੇਰੀ ਉੱਚੀ) ਸੁਰਤ ਨਹੀਂ, (ਮੇਰੇ ਵਿਚ ਕੋਈ) ਅਕਲ ਨਹੀਂ (ਕੋਈ) ਸਿਆਣਪ ਨਹੀਂ।

ਕਰਿ ਕਿਰਪਾ ਪ੍ਰਭ ਲਾਵਹੁ ਪਾਈ ॥੪॥

Have Mercy upon me, God, and attach me to Your Feet. ||4||

(ਤੂੰ ਆਪ ਹੀ) ਮੇਹਰ ਕਰ ਕੇ ਮੈਨੂੰ ਆਪਣੀ ਚਰਨੀਂ ਲਾ ਲੈ ॥੪॥ ਪ੍ਰਭ = ਹੇ ਪ੍ਰਭੂ! ਪਾਈ = ਚਰਨੀਂ ॥੪॥

ਖਰੀ ਸਿਆਣੀ ਕੰਤ ਭਾਣੀ

She may be very clever, but this does not please her Husband Lord.

ਉਹ (ਜੀਵ-ਇਸਤ੍ਰੀ ਦੁਨੀਆ ਦੇ ਕਾਰ-ਵਿਹਾਰ ਵਿਚ ਭਾਵੇਂ) ਬਹੁਤ ਸਿਆਣੀ (ਭੀ ਹੋਵੇ, ਪਰ) ਉਹ ਕੰਤ-ਪ੍ਰਭੂ ਨੂੰ ਚੰਗੀ ਨਹੀਂ ਲੱਗਦੀ, ਖਰੀ = ਬਹੁਤ। ਕੰਤ ਨ ਭਾਣੀ = ਕੰਤ ਨੂੰ ਪਸੰਦ ਨ ਆਈ।

ਮਾਇਆ ਲਾਗੀ ਭਰਮਿ ਭੁਲਾਣੀ ॥੫॥

Attached to Maya, she is deluded by doubt. ||5||

ਜੇਹੜੀ ਮਾਇਆ (ਦੇ ਮੋਹ) ਵਿਚ ਫਸੀ ਰਹੇ, ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੀ ਰਹੇ ॥੫॥

ਹਉਮੈ ਜਾਈ ਤਾ ਕੰਤ ਸਮਾਈ

But if she gets rid of her ego, then she merges in her Husband Lord.

ਹੇ ਕੰਤ ਪ੍ਰਭੂ! ਜਦੋਂ ਹਉਮੈ ਦੂਰ ਹੋਵੇ ਤਦੋਂ ਹੀ (ਤੇਰੇ ਚਰਨਾਂ ਵਿਚ) ਲੀਨਤਾ ਹੋ ਸਕਦੀ ਹੈ। ਜਾਈ = ਜਾਵੇ, ਦੂਰ ਹੋਵੇ। ਕੰਤ = ਹੇ ਕੰਤ!

ਤਉ ਕਾਮਣਿ ਪਿਆਰੇ ਨਵ ਨਿਧਿ ਪਾਈ ॥੬॥

Only then can the soul-bride obtain the nine treasures of her Beloved. ||6||

ਤਦੋਂ ਹੀ, ਹੇ ਪਿਆਰੇ! ਜੀਵ-ਇਸਤ੍ਰੀ ਤੈਨੂੰ-ਨੌ ਖ਼ਜ਼ਾਨਿਆਂ ਦੇ ਸੋਮੇ ਨੂੰ-ਮਿਲ ਸਕਦੀ ਹੈ ॥੬॥ ਤਉ = ਤਦੋਂ। ਪਿਆਰੇ = ਹੇ ਪਿਆਰੇ! ਨਉਨਿਧਿ = ਨੌ ਖ਼ਜ਼ਾਨੇ ॥੬॥

ਅਨਿਕ ਜਨਮ ਬਿਛੁਰਤ ਦੁਖੁ ਪਾਇਆ

Separated from You for countless incarnations, I have suffered in pain.

ਤੈਥੋਂ ਵਿਛੁੜ ਕੇ ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ ਮੈਂ ਦੁੱਖ ਸਹਾਰਿਆ ਹੈ,

ਕਰੁ ਗਹਿ ਲੇਹੁ ਪ੍ਰੀਤਮ ਪ੍ਰਭ ਰਾਇਆ ॥੭॥

Please take my hand, O my Beloved Sovereign Lord God. ||7||

ਹੇ ਪ੍ਰਭੂ ਰਾਇ! ਹੇ ਪ੍ਰੀਤਮ! ਹੁਣ ਤੂੰ ਮੇਰਾ ਹੱਥ ਫੜ ਲੈ ॥੭॥ ਕਰੁ = ਹੱਥ। ਗਹਿ ਲੇਹੁ = ਫੜ ਲਵੋ ॥੭॥

ਭਣਤਿ ਨਾਨਕੁ ਸਹੁ ਹੈ ਭੀ ਹੋਸੀ

Prays Nanak, the Lord is, and shall always be.

ਨਾਨਕ ਬੇਨਤੀ ਕਰਦਾ ਹੈ-ਖਸਮ-ਪ੍ਰਭੂ (ਸਚ-ਮੁਚ ਮੌਜੂਦ) ਹੈ, ਸਦਾ ਹੀ ਰਹੇਗਾ। ਭਣਤਿ = ਬੇਨਤੀ ਕਰਦਾ ਹੈ। ਹੋਸੀ = (ਸਦਾ) ਰਹੇਗਾ।

ਜੈ ਭਾਵੈ ਪਿਆਰਾ ਤੈ ਰਾਵੇਸੀ ॥੮॥੧॥

She alone is ravished and enjoyed, with whom the Beloved Lord is pleased. ||8||1||

ਜੇਹੜੀ ਜੀਵ-ਇਸਤ੍ਰੀ ਉਸ ਨੂੰ ਭਾਉਂਦੀ ਹੈ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ॥੮॥੧॥ ਜੈ ਭਾਵੈ = ਜੋ ਤਿਸ ਭਾਵੈ, ਜੇਹੜੀ ਜੀਵ-ਇਸਤ੍ਰੀ ਉਸ ਨੂੰ ਚੰਗੀ ਲੱਗਦੀ ਹੈ। ਤੈ = ਉਸ ਨੂੰ ॥੮॥੧॥