ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ

The man wishes for something, but something different happens.

(ਮਾਇਆ ਦੇ ਮੋਹ ਵਿਚ ਫਸ ਕੇ) ਮਨੁੱਖ (ਪ੍ਰਭੂ-ਸਿਮਰਨ ਦੇ ਥਾਂ) ਕੁਝ ਹੋਰ ਹੀ (ਭਾਵ, ਮਾਇਆ ਹੀ ਮਾਇਆ) ਮੰਗਦਾ ਰਹਿੰਦਾ ਹੈ। (ਪਰ ਕਰਤਾਰ ਦੀ ਰਜ਼ਾ ਵਿਚ) ਹੋਰ ਦੀ ਹੋਰ ਹੋ ਜਾਂਦੀ ਹੈ। ਅਉਰੈ ਕੀ ਅਉਰੈ = ਹੋਰ ਦੀ ਹੋਰ।

ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥੩੮॥

He plots to deceive others, O Nanak, but he places the noose around his own neck instead. ||38||

ਹੇ ਨਾਨਕ! (ਮਨੁੱਖ ਹੋਰਨਾਂ ਨੂੰ) ਠੱਗਣ ਦੀਆਂ ਸੋਚਾਂ ਸੋਚਦਾ ਹੈ (ਉਤੋਂ ਮੌਤ ਦੀ) ਫਾਹੀ ਗਲ ਵਿਚ ਆ ਪੈਂਦੀ ਹੈ ॥੩੮॥ ਚਿਤਵਤ ਰਹਿਓ = ਤੂੰ ਸੋਚਦਾ ਰਿਹਾ। ਠਗਉਰ = ਠਗ-ਮੂਰੀ, ਠਗ-ਬੂਟੀ, ਠੱਗੀਆਂ। ਗਲਿ = ਗਲ ਵਿਚ। ਪਰੀ = ਪੈ ਗਈ ॥੩੮॥