ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ

By His Grace, you wear silks and satins;

(ਹੇ ਮਨ!) ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਰੇਸ਼ਮੀ ਕੱਪੜੇ ਹੰਢਾਉਂਦਾ ਹੈਂ, ਪਟੰਬਰ = ਪਟ-ਅੰਬਰ, ਰੇਸ਼ਮ ਦੇ ਕੱਪੜੇ।

ਤਿਸਹਿ ਤਿਆਗਿ ਕਤ ਅਵਰ ਲੁਭਾਵਹਿ

why abandon Him, to attach yourself to another?

ਉਸ ਨੂੰ ਵਿਸਾਰ ਕੇ ਹੋਰ ਕਿੱਥੇ ਲੋਭ ਕਰ ਰਿਹਾ ਹੈਂ? ਕਤ ਅਵਰ = ਕਿਸੇ ਹੋਰ ਥਾਂ? ਲੁਭਾਵਹਿ = ਤੂੰ ਲੋਭ ਕਰ ਰਿਹਾ ਹੈਂ।

ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ

By His Grace, you sleep in a cozy bed;

ਜਿਸ ਦੀ ਮਿਹਰ ਨਾਲ ਸੇਜ ਉੱਤੇ ਸੁਖੀ ਸਵੀਂਦਾ ਹੈ, ਸੋਈਜੈ = ਸਵੀਂਦਾ ਹੈ।

ਮਨ ਆਠ ਪਹਰ ਤਾ ਕਾ ਜਸੁ ਗਾਵੀਜੈ

O my mind, sing His Praises, twenty-four hours a day.

ਹੇ ਮਨ! ਉਸ ਪ੍ਰਭੂ ਦਾ ਜਸ ਅੱਠੇ ਪਹਰ ਗਾਉਣਾ ਚਾਹੀਦਾ ਹੈ। ਗਾਵੀਜੈ = ਗਾਉਣਾ ਚਾਹੀਦਾ ਹੈ।

ਜਿਹ ਪ੍ਰਸਾਦਿ ਤੁਝੁ ਸਭੁ ਕੋਊ ਮਾਨੈ

By His Grace, you are honored by everyone;

ਜਿਸ ਦੀ ਮੇਹਰ ਨਾਲ ਹਰੇਕ ਮਨੁੱਖ ਤੇਰਾ ਆਦਰ ਕਰਦਾ ਹੈ, ਸਭੁ ਕੋਊ = ਹਰੇਕ ਜੀਵ। ਮਾਨੈ = ਆਦਰ ਕਰਦਾ ਹੈ, ਮਾਣ ਦੇਂਦਾ ਹੈ।

ਮੁਖਿ ਤਾ ਕੋ ਜਸੁ ਰਸਨ ਬਖਾਨੈ

with your mouth and with your tongue, chant His Praises.

ਉਸ ਦੀ ਵਡਿਆਈ (ਆਪਣੇ) ਮੂੰਹੋਂ ਜੀਭ ਨਾਲ (ਸਦਾ) ਕਰ। ਮੁਖਿ = ਮੂੰਹ ਨਾਲ। ਰਸਨ = ਜੀਭ ਨਾਲ। ਬਖਾਨੈ = ਉਚਾਰੇ, ਬੋਲੇ।

ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ

By His Grace, you remain in the Dharma;

ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੇਰਾ ਧਰਮ (ਕਾਇਮ) ਰਹਿੰਦਾ ਹੈ,

ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ

O mind, meditate continually on the Supreme Lord God.

ਹੇ ਮਨ! ਤੂੰ ਸਦਾ ਉਸ ਪਰਮੇਸ਼ਰ ਨੂੰ ਸਿਮਰ। ਕੇਵਲ = ਸਿਰਫ਼।

ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ

Meditating on God, you shall be honored in His Court;

ਪਰਮਾਤਮਾ ਦਾ ਭਜਨ ਕੀਤਿਆਂ (ਉਸ ਦੀ) ਦਰਗਾਹ ਵਿਚ ਮਾਣ ਪਾਵਹਿਂਗਾ,

ਨਾਨਕ ਪਤਿ ਸੇਤੀ ਘਰਿ ਜਾਵਹਿ ॥੨॥

O Nanak, you shall return to your true home with honor. ||2||

ਤੇ, ਹੇ ਨਾਨਕ! (ਇਥੋਂ) ਇੱਜ਼ਤ ਨਾਲ ਆਪਣੇ (ਪਰਲੋਕ ਦੇ) ਘਰ ਵਿਚ ਜਾਵਹਿਂਗਾ ॥੨॥ ਪਤਿ ਸੇਤੀ = ਇੱਜ਼ਤ ਨਾਲ ॥੨॥