ਵਡਹੰਸੁ ਮਹਲਾ

Wadahans, First Mehl:

ਵਡਹੰਸ ਪਹਿਲੀ ਪਾਤਿਸ਼ਾਹੀ।

ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ

Come, O my companions - let us meet together and dwell upon the True Name.

ਹੇ ਸਹੇਲੀਹੋ! (ਹੇ ਸਤਸੰਗੀ ਸੱਜਣੋ!) ਆਓ, ਰਲ ਕੇ ਬੈਠੀਏ ਤੇ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰੀਏ। ਲਏਹਾਂ = ਅਸੀਂ ਲਈਏ। ਸਚੜਾ = ਸਦਾ-ਥਿਰ ਰਹਿਣ ਵਾਲਾ।

ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮੑਾਲੇਹਾਂ

Let us weep over the body's separation from the Lord and Master; let us remember Him in contemplation.

ਆਓ, ਪ੍ਰਭੂ ਤੋਂ ਆਪਣੇ ਵਿਛੋੜੇ ਦਾ ਮੁੜ ਮੁੜ ਅਫ਼ਸੋਸ ਨਾਲ ਚੇਤਾ ਕਰੀਏ, (ਉਹ ਵਿਛੋੜਾ ਦੂਰ ਕਰਨ ਲਈ) ਮਾਲਕ-ਪ੍ਰਭੂ ਨੂੰ ਯਾਦ ਕਰੀਏ। ਰੋਵਹ = ਅਸੀਂ ਰੋਵੀਏ, ਅਸੀਂ ਅਫ਼ਸੋਸ ਕਰੀਏ। ਬਿਰਹਾ = ਵਿਛੋੜਾ। ਤਨ = ਸਰੀਰ।

ਸਾਹਿਬੁ ਸਮੑਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ

Let us remember the Lord and Master in contemplation, and keep a watchful eye on the Path. We shall have to go there as well.

ਆਓ, ਅਸੀਂ ਮਾਲਕ ਨੂੰ ਹਿਰਦੇ ਵਿਚ ਵਸਾਈਏ, ਤੇ ਉਸ ਰਸਤੇ ਨੂੰ ਤੱਕੀਏ (ਜਿਸ ਰਸਤੇ ਸਭ ਜਾ ਰਹੇ ਹਨ)। ਅਸਾਂ ਭੀ (ਆਖ਼ਿਰ) ਉਸ ਪਰਲੋਕ ਵਿਚ ਜਾਣਾ ਹੈ (ਜਿਥੇ ਅਨੇਕਾਂ ਜਾ ਚੁਕੇ ਹਨ)। ਸਮ੍ਹ੍ਹਾਲਿਹ = ਅਸੀਂ ਯਾਦ ਕਰੀਏ। ਪੰਥੁ = ਰਸਤਾ। ਨਿਹਾਲਿਹ = ਅਸੀਂ ਵੇਖੀਏ।

ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ

He who has created, also destroys; whatever happens is by His Will.

(ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ) ਜਿਸ ਪ੍ਰਭੂ ਦਾ ਇਹ ਪੈਦਾ ਕੀਤਾ ਹੋਇਆ ਸੀ, ਉਸੇ ਨੇ ਜਿੰਦ ਵਾਪਸ ਲੈ ਲਈ ਹੈ, ਉਸੇ ਦੀ ਰਜ਼ਾ ਹੋਈ ਹੈ। ਕੀਆ = ਪੈਦਾ ਕੀਤਾ। ਲੀਆ = ਵਾਪਸ ਲੈ ਲਿਆ। ਭਾਣਾ = ਰਜ਼ਾ।

ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ

Whatever He has done, has come to pass; how can we command Him?

ਇਥੇ ਜਗਤ ਵਿਚ ਜੀਵ ਨੇ ਜੋ ਕੁਝ ਕੀਤਾ, (ਮਰਨ ਤੇ) ਉਸ ਦੇ ਅੱਗੇ ਆ ਜਾਂਦਾ ਹੈ। (ਇਸ ਰੱਬੀ ਨਿਯਮ ਅੱਗੇ) ਸਾਡਾ ਕੋਈ ਜ਼ੋਰ ਨਹੀਂ ਚੜ੍ਹ ਸਕਦਾ। ਤਿਨਿ = ਉਸ ਜੀਵ ਨੇ।

ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥੧॥

Come, O my companions - let us meet together and dwell upon the True Name. ||1||

ਹੇ ਸਹੇਲੀਹੋ! (ਹੇ ਸਤਸੰਗੀ ਸੱਜਣੋ!) ਆਓ, ਰਲ ਕੇ ਬੈਠੀਏ ਤੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰੀਏ ॥੧॥

ਮਰਣੁ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ

Death would not be called bad, O people, if one knew how to truly die.

ਹੇ ਲੋਕੋ! ਮੌਤ ਨੂੰ ਮਾੜਾ ਨਾਹ ਆਖੋ (ਮੌਤ ਚੰਗੀ ਹੈ, ਪਰ ਤਦੋਂ ਹੀ) ਜੇ ਕੋਈ ਮਨੁੱਖ ਉਸ ਤਰੀਕੇ ਨਾਲ (ਜਿਊ ਕੇ) ਮਰਨਾ ਜਾਣਦਾ ਹੋਵੇ। ਲੋਕਾ = ਹੇ ਲੋਕੋ! ਐਸਾ = ਅਜੇਹੀ ਮੌਤ।

ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ

Serve your Almighty Lord and Master, and your path in the world hereafter will be easy.

(ਉਹ ਤਰੀਕਾ ਇਹ ਹੈ ਕਿ) ਆਪਣੇ ਸਰਬ-ਸ਼ਕਤੀਵਾਨ ਮਾਲਕ ਨੂੰ ਸਿਮਰੋ, (ਤਾਂ ਕਿ ਜੀਵਨ ਦੇ ਸਫ਼ਰ ਵਿਚ) ਰਸਤਾ ਸੌਖਾ ਹੋ ਜਾਏ। ਸੰਮ੍ਰਥੁ = ਸਭ ਤਾਕਤਾਂ ਵਾਲਾ। ਸੁਹੇਲਾ = ਸੌਖਾ।

ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ

Take this easy path, and you shall obtain the fruits of your rewards, and receive honor in the world hereafter.

(ਸਿਮਰਨ ਦੀ ਬਰਕਤਿ ਨਾਲ) ਸੌਖੇ ਜੀਵਨ-ਰਸਤੇ ਤੁਰੋਗੇ ਤਾਂ ਇਸ ਦਾ ਫਲ ਭੀ ਮਿਲੇਗਾ ਤੇ ਪ੍ਰਭੂ ਹੀ ਹਜ਼ੂਰੀ ਵਿਚ ਇੱਜ਼ਤ ਮਿਲੇਗੀ। ਪੰਥਿ ਸੁਹੇਲੈ = ਸੌਖੇ ਰਸਤੇ ਉਤੇ। ਆਗੈ = ਪ੍ਰਭੂ ਦੀ ਹਜ਼ੂਰੀ ਵਿਚ। ਵਡਾਈ = ਇੱਜ਼ਤ।

ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ

Go there with your offering, and you shall merge in the True Lord; your honor shall be confirmed.

ਜੇ ਪ੍ਰਭੂ ਦੇ ਨਾਮ ਦੀ ਭੇਟਾ ਲੈ ਕੇ ਜਾਵੋਗੇ ਤਾਂ ਉਸ ਸਦਾ-ਥਿਰ ਪ੍ਰਭੂ ਵਿਚ ਇਕ-ਰੂਪ ਹੋ ਜਾਵੋਗੇ, ਕੀਤੇ ਕਰਮਾਂ ਦਾ ਹਿਸਾਬ ਹੋਣ ਵੇਲੇ ਇੱਜ਼ਤ ਮਿਲੇਗੀ। ਭੇਟੈ ਸਿਉ = (ਨਾਮ ਦੀ) ਭੇਟਾ ਲੈ ਕੇ। ਸਚਿ = ਸਦਾ-ਥਿਰ ਪ੍ਰਭੂ ਵਿਚ। ਲੇਖੈ = ਕੀਤੇ ਕਰਮਾਂ ਦਾ ਹਿਸਾਬ ਹੋਣ ਵੇਲੇ।

ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ

You shall obtain a place in the Mansion of the Lord Master's Presence; being pleasing to Him, you shall enjoy the pleasures of His Love.

ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰੋਗੇ, ਤੇ ਖਸਮ-ਪ੍ਰਭੂ ਨੂੰ ਚੰਗੇ ਲੱਗੋਗੇ ਤੇ ਇੰਜ ਪ੍ਰਭੂ-ਪ੍ਰੇਮ ਨਾਲ ਆਤਮਕ ਆਨੰਦ ਮਾਣੋਗੇ। ਮਹਲੀ = ਹਜ਼ੂਰੀ ਵਿਚ। ਰੰਗ ਸਿਉ = ਪ੍ਰੇਮ ਨਾਲ।

ਮਰਣੁ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥

Death would not be called bad, O people, if one knew how to truly die. ||2||

ਹੇ ਲੋਕੋ! ਮੌਤ ਨੂੰ ਮਾੜਾ ਨਾਹ ਆਖੋ (ਪਰ ਇਸ ਗੱਲ ਨੂੰ ਉਹੀ ਸਮਝਦਾ ਹੈ) ਜੇਹੜਾ ਇਸ ਤਰ੍ਹਾਂ ਮਰਨਾ ਜਾਣਦਾ ਹੋਵੇ ॥੨॥ ਲੋਕਾ = ਹੇ ਲੋਕੋ! ॥੨॥

ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ

The death of brave heroes is blessed, if it is approved by God.

ਜੇਹੜੇ ਮਨੁੱਖ (ਜੀਊਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ) ਕਬੂਲ ਹੋ ਕੇ ਮਰਦੇ ਹਨ ਉਹ ਸੂਰਮੇ ਹਨ ਉਹਨਾਂ ਦਾ ਮਰਨਾ ਭੀ (ਲੋਕ ਪਰਲੋਕ ਵਿਚ) ਸਲਾਹਿਆ ਜਾਂਦਾ ਹੈ। ਹਕੁ = ਬਰ-ਹੱਕ, ਪਰਵਾਨ। ਜੋ = ਜੇਹੜੇ।

ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ

They alone are acclaimed as brave warriors in the world hereafter, who receive true honor in the Court of the Lord.

ਪ੍ਰਭੂ ਦੀ ਹਜ਼ੂਰੀ ਵਿਚ ਉਹੀ ਬੰਦੇ ਸੂਰਮੇ ਆਖੇ ਜਾਂਦੇ ਹਨ, ਉਹ ਬੰਦੇ ਸਦਾ-ਥਿਰ ਪ੍ਰਭੂ ਦੀ ਦਰਗਾਹ ਵਿਚ ਆਦਰ ਪਾਂਦੇ ਹਨ। ਸੂਰੇ = ਸੂਰਮੇ। ਮਾਣੋ = ਇੱਜ਼ਤ।

ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਲਾਗੈ

They are honored in the Court of the Lord; they depart with honor, and they do not suffer pain in the world hereafter.

ਉਹ ਦਰਗਾਹ ਵਿਚ ਇੱਜ਼ਤ ਪਾਂਦੇ ਹਨ, ਇੱਜ਼ਤ ਨਾਲ (ਇਥੋਂ) ਜਾਂਦੇ ਹਨ ਤੇ ਅਗਾਂਹ ਪਰਲੋਕ ਵਿਚ ਉਹਨਾਂ ਨੂੰ ਕੋਈ ਦੁੱਖ ਨਹੀਂ ਵਿਆਪਦਾ। ਪਤਿ = ਇੱਜ਼ਤ।

ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ

They meditate on the One Lord, and obtain the fruits of their rewards. Serving the Lord, their fear is dispelled.

ਉਹ ਬੰਦੇ ਪਰਮਾਤਮਾ ਨੂੰ (ਹਰ ਥਾਂ) ਵਿਆਪਕ ਜਾਣ ਕੇ ਸਿਮਰਦੇ ਹਨ, ਉਸ ਪ੍ਰਭੂ ਦੇ ਦਰ ਤੋਂ ਫਲ ਪ੍ਰਾਪਤ ਕਰਦੇ ਹਨ ਜਿਸ ਦਾ ਸਿਮਰਨ ਕੀਤਿਆਂ (ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ। ਕਰਿ = ਕਰ ਕੇ, ਮੰਨ ਕੇ।

ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ

Do not indulge in egotism, and dwell within your own mind; the Knower Himself knows everything.

ਅਹੰਕਾਰ ਦਾ ਬੋਲ ਨਹੀਂ ਬੋਲਣਾ ਚਾਹੀਦਾ, ਆਪਣੇ ਆਪ ਨੂੰ ਕਾਬੂ ਵਿਚ ਰੱਖਣਾ ਚਾਹੀਦਾ ਹੈ, ਉਹ ਅੰਤਰਜਾਮੀ ਪ੍ਰਭੂ ਹਰੇਕ ਦੇ ਦਿਲ ਦੀ ਆਪ ਹੀ ਜਾਣਦਾ ਹੈ। ਊਚਾ = ਅਹੰਕਾਰ-ਭਰੀ ਗੱਲ। ਜਾਣੋ = ਜਾਣਨਹਾਰ ਪ੍ਰਭੂ।

ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥

The death of brave heroes is blessed, if it is approved by God. ||3||

ਜੇਹੜੇ ਮਨੁੱਖ (ਜੀਊਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ) ਕਬੂਲ ਹੋ ਕੇ ਮਰਦੇ ਹਨ ਉਹ ਸੂਰਮੇ ਹਨ, ਉਹਨਾਂ ਦਾ ਮਰਨਾ (ਲੋਕ ਪਰਲੋਕ ਵਿਚ) ਸਲਾਹਿਆ ਜਾਂਦਾ ਹੈ ॥੩॥ ਹਕੁ = ਬਰ-ਹੱਕ, ਪਰਵਾਨ। ਜੋ = ਜੇਹੜੇ ॥੩॥

ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ

Nanak: for whom should we mourn, O Baba? This world is merely a play.

ਹੇ ਨਾਨਕ! ਇਹ ਜਗਤ ਇਕ ਖੇਡ ਹੈ (ਖੇਡ ਬਣਦੀ ਢਹਿੰਦੀ ਹੀ ਰਹਿੰਦੀ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ। ਬਾਜੀ = ਖੇਡ।

ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ

The Lord Master beholds His work, and contemplates His creative potency.

ਮਾਲਕ-ਪ੍ਰਭੂ ਆਪਣੇ ਪੈਦਾ ਕੀਤੇ ਜਗਤ ਦੀ ਆਪ ਸੰਭਾਲ ਕਰਦਾ ਹੈ, ਆਪਣੀ ਰਚੀ ਰਚਨਾ ਦਾ ਆਪ ਧਿਆਨ ਰੱਖਦਾ ਹੈ। ਵੇਖੈ = ਸੰਭਾਲ ਕਰਦਾ ਹੈ। ਕੁਦਰਤਿ = ਰਚੀ ਸ੍ਰਿਸ਼ਟੀ।

ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ

He contemplates His creative potency, having established the Universe. He who created it, He alone knows.

ਪ੍ਰਭੂ ਆਪਣੀ ਰਚੀ ਰਚਨਾ ਦਾ ਖ਼ਿਆਲ ਰੱਖਦਾ ਹੈ, ਇਸ ਨੂੰ ਆਸਰਾ-ਸਹਾਰਾ ਦੇਂਦਾ ਹੈ, ਜਿਸ ਨੇ ਜਗਤ ਰਚਿਆ ਹੈ ਉਹੀ ਇਸ ਦੀਆਂ ਲੋੜਾਂ ਭੀ ਜਾਣਦਾ ਹੈ। ਧਾਰਣ ਧਾਰੇ = ਆਸਰਾ ਦੇਂਦਾ ਹੈ।

ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ

He Himself beholds it, and He Himself understands it. He Himself realizes the Hukam of His Command.

ਪ੍ਰਭੂ ਆਪ ਹੀ ਸਭ ਦੇ ਕੀਤੇ ਕਰਮਾਂ ਨੂੰ ਵੇਖਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਆਪਣੇ ਹੁਕਮ ਨੂੰ ਪਛਾਣਦਾ ਹੈ (ਕਿ ਕਿਵੇਂ ਇਹ ਹੁਕਮ ਜਗਤ ਵਿਚ ਵਰਤਿਆ ਜਾਣਾ ਹੈ)। ਵੇਖੈ = ਸੰਭਾਲ ਕਰਦਾ ਹੈ।

ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ

He who created these things, He alone knows. His subtle form is infinite.

ਜਿਸ ਪ੍ਰਭੂ ਨੇ ਇਹ ਜਗਤ-ਰਚਨਾ ਕੀਤੀ ਹੋਈ ਹੈ ਉਹੀ ਇਸ ਦੀਆਂ ਲੋੜਾਂ ਜਾਣਦਾ ਹੈ। ਉਸ ਪ੍ਰਭੂ ਦਾ ਸਰੂਪ ਬੇਅੰਤ ਹੈ।

ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥

Nanak: for whom should we mourn, O Baba? This world is merely a play. ||4||2||

ਹੇ ਨਾਨਕ! ਇਹ ਜਗਤ ਇਕ ਖੇਡ ਹੈ (ਇਥੇ ਜੋ ਘੜਿਆ ਹੈ ਉਸ ਨੇ ਭੱਜਣਾ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ ॥੪॥੨॥