ਪਉੜੀ ॥
Pauree:
ਪਉੜੀ।
ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥
When your soul is feeling sad, offer your prayers to the Guru.
ਦਿਲ ਦਾ ਜੋ ਦੁੱਖ ਹੋਵੇ ਉਹ ਆਪਣੇ ਸਤਿਗੁਰੂ ਅਗੇ ਬੇਨਤੀ ਕਰ! ਬਿਰਥਾ = (ਸੰ: ਵ੍ਯਥਾ) ਪੀੜ, ਦੁੱਖ।
ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥
Renounce all your cleverness, and dedicate your mind and body to Him.
ਆਪਣੀ ਸਾਰੀ ਚਤੁਰਾਈ ਛੱਡ ਦੇਹ ਤੇ ਮਨ ਤਨ ਗੁਰੂ ਦੇ ਹਵਾਲੇ ਕਰ ਦੇਹ! ਅਰਪਿ ਧਰਿ = ਹਵਾਲੇ ਕਰ ਦੇ।
ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥
Worship the Feet of the Guru, and your evil-mindedness shall be burnt away.
ਸਤਿਗੁਰੂ ਦੇ ਪੈਰ ਪੂਜ! (ਭਾਵ, ਗੁਰੂ ਦਾ ਆਸਰਾ ਲੈ, ਇਸ ਤਰ੍ਹਾਂ) ਭੈੜੀ ਮੱਤ (ਰੂਪ 'ਬਿਰਥਾ') ਸੜ ਜਾਂਦੀ ਹੈ। ਦੁਰਮਤਿ = ਭੈੜੀ ਮੱਤ। ਜਰਿ ਜਾਇ = ਸੜ ਜਾਂਦੀ ਹੈ।
ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ ॥
Joining the Saadh Sangat, the Company of the Holy, you shall cross over the terrifying and difficult world-ocean.
ਗੁਰਮੁਖਾਂ ਦੀ ਸੰਗਤ ਵਿਚ ਇਹ ਔਖਾ ਸੰਸਾਰ-ਸਮੁੰਦਰ ਤਰ ਜਾਈਦਾ ਹੈ। ਬਿਖਮੁ = ਔਖਾ।
ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥
Serve the True Guru, and in the world hereafter, you shall not die of fear.
ਗੁਰੂ ਦੇ ਦੱਸੇ ਰਾਹ ਤੇ ਤੁਰੋ, ਪਰਲੋਕ ਵਿਚ ਡਰ ਡਰ ਨਹੀਂ ਮਰੋਗੇ। ਅਗੈ = ਪਰਲੋਕ ਵਿਚ।
ਖਿਨ ਮਹਿ ਕਰੇ ਨਿਹਾਲੁ ਊਣੇ ਸੁਭਰ ਭਰਿ ॥
In an instant, he shall make you happy, and the empty vessel shall be filled to overflowing.
ਗੁਰੂ (ਗੁਣਾਂ ਤੋਂ) ਸੱਖਣੇ ਬੰਦਿਆਂ ਨੂੰ (ਗੁਣਾਂ ਨਾਲ) ਨਕਾ-ਨਕ ਭਰ ਕੇ ਇਕ ਪਲਕ ਵਿਚ ਨਿਹਾਲ ਕਰ ਦੇਂਦਾ ਹੈ। ਊਣੇ = ਸੱਖਣੇ, ਖ਼ਾਲੀ। ਸੁਭਰ = ਨਕਾ ਨਕ।
ਮਨ ਕਉ ਹੋਇ ਸੰਤੋਖੁ ਧਿਆਈਐ ਸਦਾ ਹਰਿ ॥
The mind becomes content, meditating forever on the Lord.
(ਗੁਰੂ ਦੀ ਰਾਹੀਂ ਜੇ) ਸਦਾ ਪ੍ਰਭੂ ਨੂੰ ਸਿਮਰੀਏ ਤਾਂ ਮਨ ਨੂੰ ਸੰਤੋਖ ਆਉਂਦਾ ਹੈ।
ਸੋ ਲਗਾ ਸਤਿਗੁਰ ਸੇਵ ਜਾ ਕਉ ਕਰਮੁ ਧੁਰਿ ॥੬॥
He alone dedicates himself to the Guru's service, unto whom the Lord has granted His Grace. ||6||
ਪਰ, ਗੁਰੂ ਦੀ ਦੱਸੀ ਸੇਵਾ ਵਿਚ ਉਹੀ ਮਨੁੱਖ ਲੱਗਦਾ ਹੈ ਜਿਸ ਉਤੇ ਧੁਰੋਂ ਬਖ਼ਸ਼ਸ਼ ਹੋਵੇ ॥੬॥ ਕਰਮੁ = ਬਖ਼ਸ਼ਸ। ਧੁਰਿ = ਧੁਰੋਂ, ਪ੍ਰਭੂ ਦੀ ਦਰਗਾਹ ਵਿਚੋਂ ॥੬॥