ਪਉੜੀ ॥
Pauree:
ਪਉੜੀ।
ਸੋ ਮੁਕਤਾ ਸੰਸਾਰਿ ਜਿ ਗੁਰਿ ਉਪਦੇਸਿਆ ॥
One who has been instructed by the Guru is liberated in this world.
ਜਿਸ ਮਨੁੱਖ ਨੂੰ ਸਤਿਗੁਰੂ ਨੇ ਉਪਦੇਸ਼ ਦਿੱਤਾ ਹੈ ਉਹ ਜਗਤ ਵਿਚ (ਰਹਿੰਦਾ ਹੋਇਆ ਹੀ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੈ; ਸੰਸਾਰਿ = ਸੰਸਾਰ ਵਿਚ। ਜਿ = ਜਿਸ ਨੂੰ। ਗੁਰਿ = ਗੁਰੂ ਨੇ।
ਤਿਸ ਕੀ ਗਈ ਬਲਾਇ ਮਿਟੇ ਅੰਦੇਸਿਆ ॥
He avoids disaster, and his anxiety is dispelled.
ਉਸ ਦੀ ਬਿਪਤਾ ਦੂਰ ਹੋ ਜਾਂਦੀ ਹੈ, ਉਸ ਦੇ ਫ਼ਿਕਰ ਮਿਟ ਜਾਂਦੇ ਹਨ; ਬਲਾਇ = ਬਿਪਤਾ।
ਤਿਸ ਕਾ ਦਰਸਨੁ ਦੇਖਿ ਜਗਤੁ ਨਿਹਾਲੁ ਹੋਇ ॥
Beholding the blessed vision of his Darshan, the world is over-joyed.
ਉਸ ਦਾ ਦਰਸ਼ਨ ਕਰ ਕੇ (ਸਾਰਾ) ਜਗਤ ਨਿਹਾਲ ਹੋ ਜਾਂਦਾ ਹੈ,
ਜਨ ਕੈ ਸੰਗਿ ਨਿਹਾਲੁ ਪਾਪਾ ਮੈਲੁ ਧੋਇ ॥
In the company of the Lord's humble servants, the world is over-joyed, and the filth of sin is washed away.
ਉਸ ਜਨ ਦੀ ਸੰਗਤ ਵਿਚ ਜੀਵ ਪਾਪਾਂ ਦੀ ਮੈਲ ਧੋ ਕੇ ਨਿਹਾਲ ਹੁੰਦਾ ਹੈ;
ਅੰਮ੍ਰਿਤੁ ਸਾਚਾ ਨਾਉ ਓਥੈ ਜਾਪੀਐ ॥
There, they meditate on the Ambrosial Nectar of the True Name.
ਉਸ ਦੀ ਸੰਗਤ ਵਿਚ ਅਮਰ ਕਰਨ ਵਾਲਾ ਸੱਚਾ ਨਾਮ ਸਿਮਰੀਦਾ ਹੈ। ਓਥੈ = 'ਜਨ' ਦੀ ਸੰਗਤ ਵਿਚ।
ਮਨ ਕਉ ਹੋਇ ਸੰਤੋਖੁ ਭੁਖਾ ਧ੍ਰਾਪੀਐ ॥
The mind becomes content, and its hunger is satisfied.
ਤ੍ਰਿਸ਼ਨਾ ਦਾ ਮਾਰਿਆ ਬੰਦਾ ਭੀ ਓਥੇ ਰੱਜ ਜਾਂਦਾ ਹੈ, ਉਸ ਦੇ ਮਨ ਨੂੰ ਸੰਤੋਖ ਆ ਜਾਂਦਾ ਹੈ। ਭੁਖਾ = ਤ੍ਰਿਸ਼ਨਾ ਦਾ ਮਾਰਿਆ ਹੋਇਆ। ਧ੍ਰਾਪੀਐ = ਰੱਜ ਜਾਂਦਾ ਹੈ।
ਜਿਸੁ ਘਟਿ ਵਸਿਆ ਨਾਉ ਤਿਸੁ ਬੰਧਨ ਕਾਟੀਐ ॥
One whose heart is filled with the Name, has his bonds cut away.
ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ ਉਸ ਦੇ (ਮਾਇਆ ਵਾਲੇ) ਬੰਧਨ ਕੱਟੇ ਜਾਂਦੇ ਹਨ। ਜਿਸੁ ਘਟਿ = ਜਿਸ ਦੇ ਹਿਰਦੇ ਵਿਚ।
ਗੁਰ ਪਰਸਾਦਿ ਕਿਨੈ ਵਿਰਲੈ ਹਰਿ ਧਨੁ ਖਾਟੀਐ ॥੫॥
By Guru's Grace, some rare person earns the wealth of the Lord's Name. ||5||
ਪਰ, ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਨਾਮ-ਧਨ ਖੱਟਿਆ ਹੈ ॥੫॥