ਸਲੋਕੁ

Salok:

ਸਲੋਕ।

ਆਦਿ ਸਚੁ ਜੁਗਾਦਿ ਸਚੁ

True in the beginning, True throughout the ages,

ਪ੍ਰਭੂ ਮੁੱਢ ਤੋਂ ਹੀ ਹੋਂਦ ਵਾਲਾ ਹੈ, ਜੁਗਾਂ ਦੇ ਸ਼ੁਰੂ ਤੋਂ ਮੌਜੂਦ ਹੈ। ਸਚੁ = ਸਦਾ-ਥਿਰ ਰਹਿਣ ਵਾਲਾ, ਹਸਤੀ ਵਾਲਾ। ਆਦਿ = ਮੁੱਢ ਤੋਂ। ਜੁਗਾਦਿ = ਜੁਗਾਂ ਤੋਂ।

ਹੈ ਭਿ ਸਚੁ ਨਾਨਕ ਹੋਸੀ ਭਿ ਸਚੁ ॥੧॥

True here and now. O Nanak, He shall forever be True. ||1||

ਐਸ ਵੇਲੇ ਭੀ ਮੌਜੂਦ ਹੈ, ਹੇ ਨਾਨਕ! ਅਗਾਂਹ ਨੂੰ ਭੀ ਸਦਾ ਕਾਇਮ ਰਹੇਗਾ ॥੧॥ ਨਾਨਕ = ਹੇ ਨਾਨਕ! ਹੋਸੀ = ਹੋਵੇਗਾ, ਰਹੇਗਾ ॥੧॥