ਕਬੀਰ ਸਾਕਤੁ ਐਸਾ ਹੈ ਜੈਸੀ ਲਸਨ ਕੀ ਖਾਨਿ ॥
Kabeer, the faithless cynic is like a piece of garlic.
ਹੇ ਕਬੀਰ! ਜੋ ਮਨੁੱਖ ਰੱਬ ਨਾਲੋਂ ਟੁੱਟਾ ਹੋਇਆ ਹੈ (ਜੋ 'ਦੁਨੀਆ' ਦੀ ਖ਼ਾਤਰ 'ਦੀਨ' ਨੂੰ ਗਵਾਈ ਜਾ ਰਿਹਾ ਹੈ) ਉਸ ਨੂੰ ਇਉਂ ਸਮਝੋ ਜਿਵੇਂ ਥੋਮ ਦੀ ਭਰੀ ਹੋਈ ਕੋਠੜੀ ਹੈ। ਸਾਕਤੁ = ਪ੍ਰਭੂ ਨਾਲੋਂ ਟੁੱਟਾ ਹੋਇਆ ਮਨੁੱਖ, 'ਦੁਨੀਆ' ਦੀ ਖ਼ਾਤਰ 'ਦੀਨ' ਨੂੰ ਗਵਾਉਣ ਵਾਲਾ ਬੰਦਾ। ਲਸਨ = ਥੋਮ। ਖਾਨਿ = ਕੋਠੀ, ਸਟੋਰ।
ਕੋਨੇ ਬੈਠੇ ਖਾਈਐ ਪਰਗਟ ਹੋਇ ਨਿਦਾਨਿ ॥੧੭॥
Even if you eat it sitting in a corner, it becomes obvious to everyone. ||17||
ਥੋਮ ਨੂੰ ਕਿਤੇ ਲੁਕਵੇਂ ਥਾਂ ਭੀ ਬਹਿ ਕੇ ਖਾ ਲਈਏ, ਤਾਂ ਭੀ ਉਹ ਜ਼ਰੂਰ (ਆਪਣੀ ਬੋ ਤੋਂ) ਉੱਘੜ ਪੈਂਦਾ ਹੈ (ਸਾਕਤ ਦੇ ਅੰਦਰੋਂ ਭੀ ਜਦੋਂ ਨਿਕਲਣਗੇ ਮੰਦੇ ਬਚਨ ਹੀ ਨਿਕਲਣਗੇ) ॥੧੭॥ ਕੋਨੈ = (ਕਿਸੇ ਘਰ ਦੀ) ਨੁੱਕਰ ਵਿਚ, ਕਿਤੇ ਲੁਕਵੇਂ ਥਾਂ। ਬੈਠੇ = ਬੈਠਿ, ਬਹਿ ਕੇ। ਪਰਗਟ ਹੋਇ = ਉੱਘੜ ਪੈਂਦਾ ਹੈ, ਨਸ਼ਰ ਹੋ ਜਾਂਦਾ ਹੈ। ਨਿਦਾਨਿ = ਓੜਕ ਨੂੰ, ਆਖ਼ਰ ਨੂੰ, ਜ਼ਰੂਰ ॥੧੭॥