ਹਉ ਢੂਢੇਦੀ ਸਜਣਾ ਸਜਣੁ ਮੈਡੇ ਨਾਲਿ ॥
I search for my Friend, but my Friend is already with me.
ਮੈਂ (ਜੀਵ-ਇਸਤ੍ਰੀ) ਸੱਜਣ (-ਪ੍ਰਭੂ) ਨੂੰ (ਬਾਹਰ) ਭਾਲ ਰਹੀ ਹਾਂ, (ਪਰ ਉਹ) ਸੱਜਣ (ਤਾਂ) ਮੇਰੇ ਹਿਰਦੇ ਵਿਚ ਵੱਸ ਰਿਹਾ ਹੈ। ਮੈਡੇ ਨਾਲਿ = ਮੇਰੇ ਨਾਲ, ਮੇਰੇ ਹਿਰਦੇ ਵਿਚ।
ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਇ ਦਿਖਾਲਿ ॥੧੨੧॥
O Nanak, the Unseen Lord cannot be seen; He is revealed only to the Gurmukh. ||121||
ਹੇ ਨਾਨਕ! ਉਸ (ਸੱਜਣ) ਦਾ ਕੋਈ ਲੱਛਣ ਨਹੀਂ, (ਆਪਣੇ ਉੱਦਮ ਨਾਲ ਜੀਵ ਪਾਸੋਂ) ਉਹ ਪਛਾਣਿਆ ਨਹੀਂ ਜਾ ਸਕਦਾ, ਸਤਿਗੁਰੂ ਵਿਖਾਲ ਦੇਂਦਾ ਹੈ ॥੧੨੧॥ ਅਲਖੁ = ਲੱਛਣਹੀਨ, ਜਿਸ ਦਾ ਕੋਈ ਖ਼ਾਸ ਲੱਛਣ ਨਹੀਂ ਪਤਾ ਲੱਗਦਾ। ਦੇਇ ਦਿਖਾਲਿ = ਵਿਖਾ ਦੇਂਦਾ ਹੈ ॥੧੨੧॥