ਆਸਾ ਮਹਲਾ

Aasaa, Third Mehl:

ਆਸਾ ਤੀਜੀ ਪਾਤਸ਼ਾਹੀ।

ਮਨਮੁਖਿ ਝੂਠੋ ਝੂਠੁ ਕਮਾਵੈ

The self-willed manmukh practices falsehood, only falsehood.

ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਸਦਾ ਉਹੀ ਕੁਝ ਕਰਦੀ ਹੈ ਜੋ ਉਸ ਦੇ (ਆਤਮਕ ਜੀਵਨ ਦੇ) ਕਿਸੇ ਕੰਮ ਨਹੀਂ ਆ ਸਕਦਾ, ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ। ਝੂਠੋ ਝੂਠ = ਝੂਠ ਹੀ ਝੂਠ, ਉਹੀ ਕੰਮ ਜੋ ਬਿਲਕੁਲ ਉਸ ਦੇ ਕੰਮ ਨਹੀਂ ਆ ਸਕਦਾ।

ਖਸਮੈ ਕਾ ਮਹਲੁ ਕਦੇ ਪਾਵੈ

He never attains the Mansion of the Lord Presence.

(ਉਹਨਾਂ ਉੱਦਮਾਂ ਨਾਲ ਉਹ ਜੀਵ-ਇਸਤ੍ਰੀ) ਖਸਮ-ਪ੍ਰਭੂ ਦਾ ਟਿਕਾਣਾ ਕਦੇ ਭੀ ਨਹੀਂ ਲੱਭ ਸਕਦੀ।

ਦੂਜੈ ਲਗੀ ਭਰਮਿ ਭੁਲਾਵੈ

Attached to duality, he wanders, deluded by doubt.

ਮਾਇਆ ਦੇ ਮੋਹ ਵਿਚ ਫਸੀ ਹੋਈ ਮਾਇਆ ਦੀ ਭਟਕਣਾ ਵਿਚ ਪੈ ਕੇ ਉਹ ਕੁਰਾਹੇ ਪਈ ਰਹਿੰਦੀ ਹੈ। ਦੂਜੇ = ਮਾਇਆ ਦੇ ਮੋਹ ਵਿਚ। ਭੁਲਾਵੈ = ਕੁਰਾਹੇ ਪਈ ਰਹਿੰਦੀ ਹੈ।

ਮਮਤਾ ਬਾਧਾ ਆਵੈ ਜਾਵੈ ॥੧॥

Entangled in worldly attachments, he comes and goes. ||1||

(ਹੇ ਮਨ!) ਅਪਣੱਤ ਦੇ ਬੰਧਨਾਂ ਵਿਚ ਬੱਝਾ ਹੋਇਆ ਜਗਤ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੧॥ ਮਮਤਾ ਬਾਧਾ = ਅਪਣੱਤ ਦੇ ਬੰਧਨਾਂ ਵਿਚ ਬੱਝਾ ਹੋਇਆ ॥੧॥

ਦੋਹਾਗਣੀ ਕਾ ਮਨ ਦੇਖੁ ਸੀਗਾਰੁ

Behold, the decorations of the discarded bride!

ਹੇ ਮਨ! (ਖਸਮ ਦੀ ਛੱਡੀ ਹੋਈ) ਮੰਦ-ਕਰਮਣ ਇਸਤ੍ਰੀ ਦਾ ਸਿੰਗਾਰ ਵੇਖ, ਨਿਰਾ ਪਖੰਡ ਹੈ ਨਿਰਾ ਵਿਕਾਰ ਹੈ। ਦੋਹਾਗਣੀ = ਮੰਦ-ਭਾਗਣ, ਖਸਮ ਦੀ ਛੱਡੀ ਹੋਈ। ਮਨ = ਹੇ ਮਨ!

ਪੁਤ੍ਰ ਕਲਤਿ ਧਨਿ ਮਾਇਆ ਚਿਤੁ ਲਾਏ ਝੂਠੁ ਮੋਹੁ ਪਾਖੰਡ ਵਿਕਾਰੁ ॥੧॥ ਰਹਾਉ

Her consciousness is attached to children, spouse, wealth, and Maya, falsehood, emotional attachment, hypocrisy and corruption. ||1||Pause||

(ਇਸੇ ਤਰ੍ਹਾਂ) ਜੇਹੜਾ ਮਨੁੱਖ ਪੁੱਤਰਾਂ ਵਿਚ ਇਸਤ੍ਰੀ ਵਿਚ ਧਨ ਵਿਚ ਮਾਇਆ ਵਿਚ ਚਿੱਤ ਜੋੜਦਾ ਹੈ ਉਸ ਦਾ ਇਹ ਸਾਰਾ ਮੋਹ ਵਿਅਰਥ ਹੈ ॥੧॥ ਰਹਾਉ ॥ ਕਲਤਿ = ਇਸਤ੍ਰੀ (ਦੇ ਮੋਹ) ਵਿਚ। ਧਨਿ = ਧਨ ਵਿਚ ॥੧॥ ਰਹਾਉ ॥

ਸਦਾ ਸੋਹਾਗਣਿ ਜੋ ਪ੍ਰਭ ਭਾਵੈ

She who is pleasing to God is forever a happy soul-bride.

ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਦੀ ਹੈ ਉਹ ਸਦਾ ਚੰਗੇ ਭਾਗਾਂ ਵਾਲੀ ਹੈ। ਪ੍ਰਭ ਭਾਵੈ = ਪ੍ਰਭੂ ਨੂੰ ਪਿਆਰੀ ਲੱਗਦੀ ਹੈ।

ਗੁਰਸਬਦੀ ਸੀਗਾਰੁ ਬਣਾਵੈ

She makes the Word of the Guru's Shabad her decoration.

ਉਹ ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ-ਮਿਲਾਪ ਨੂੰ ਆਪਣਾ ਆਤਮਕ) ਸੋਹਜ ਬਣਾਂਦੀ ਹੈ,

ਸੇਜ ਸੁਖਾਲੀ ਅਨਦਿਨੁ ਹਰਿ ਰਾਵੈ

Her bed is so comfortable; she enjoys her Lord, night and day.

ਉਸ ਦੇ ਹਿਰਦੇ ਦੀ ਸੇਜ ਸੁਖਦਾਈ ਹੋ ਜਾਂਦੀ ਹੈ ਕਿਉਂਕਿ ਉਹ ਹਰ ਵੇਲੇ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ, ਸੇਜ = ਹਿਰਦਾ-ਸੇਜ। ਸੁਖਾਲੀ = ਸੁਖੀ। ਅਨਦਿਨੁ = ਹਰ ਰੋਜ਼, ਹਰ ਵੇਲੇ।

ਮਿਲਿ ਪ੍ਰੀਤਮ ਸਦਾ ਸੁਖੁ ਪਾਵੈ ॥੨॥

Meeting her Beloved, the obtains eternal peace. ||2||

ਪ੍ਰਭੂ ਪ੍ਰੀਤਮ ਨੂੰ ਮਿਲ ਕੇ ਉਹ ਸਦਾ ਆਤਮਕ ਆਨੰਦ ਮਾਣਦੀ ਹੈ ॥੨॥ ਮਿਲਿ = ਮਿਲ ਕੇ। ਮਿਲਿ ਪ੍ਰੀਤਮ = ਪ੍ਰੀਤਮ ਨੂੰ ਮਿਲ ਕੇ ॥੨॥

ਸਾ ਸੋਹਾਗਣਿ ਸਾਚੀ ਜਿਸੁ ਸਾਚਿ ਪਿਆਰੁ

She is a true, virtuous soul-bride, who enshrines love for the True Lord.

(ਹੇ ਮਨ!) ਜਿਸ ਜੀਵ-ਇਸਤ੍ਰੀ ਦਾ ਪਿਆਰ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਪੈ ਜਾਂਦਾ ਹੈ ਉਹ ਸਦਾ ਲਈ ਚੰਗੇ ਭਾਗਾਂ ਵਾਲੀ ਬਣ ਜਾਂਦੀ ਹੈ, ਸਾਚੀ = ਸਦਾ-ਥਿਰ ਰਹਿਣ ਵਾਲੀ, ਸਦਾ ਲਈ। ਜਿਸੁ ਪਿਆਰੁ = ਜਿਸ ਦਾ ਪਿਆਰ। ਸਾਚਿ = ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ।

ਅਪਣਾ ਪਿਰੁ ਰਾਖੈ ਸਦਾ ਉਰ ਧਾਰਿ

She keeps her Husband Lord always clasped to her heart.

ਉਹ ਆਪਣੇ ਪਤੀ-ਪ੍ਰਭੂ ਨੂੰ ਹਮੇਸ਼ਾ ਆਪਣੇ ਹਿਰਦੇ ਵਿਚ ਟਿਕਾਈ ਰੱਖਦੀ ਹੈ, ਉਰ = ਹਿਰਦਾ। ਉਰ ਧਾਰਿ = ਹਿਰਦੇ ਵਿਚ ਟਿਕਾ ਕੇ।

ਨੇੜੈ ਵੇਖੈ ਸਦਾ ਹਦੂਰਿ

She sees Him near at hand, ever-present.

ਉਹ ਪ੍ਰਭੂ ਨੂੰ ਸਦਾ ਆਪਣੇ ਨੇੜੇ ਆਪਣੇ ਅੰਗ-ਸੰਗ ਵੇਖਦੀ ਹੈ,

ਮੇਰਾ ਪ੍ਰਭੁ ਸਰਬ ਰਹਿਆ ਭਰਪੂਰਿ ॥੩॥

My God is all-pervading everywhere. ||3||

ਉਸ ਨੂੰ ਪਿਆਰਾ ਪ੍ਰਭੂ ਸਭਨਾਂ ਵਿਚ ਵਿਆਪਕ ਦਿੱਸਦਾ ਹੈ ॥੩॥

ਆਗੈ ਜਾਤਿ ਰੂਪੁ ਜਾਇ

Social status and beauty will not go with you hereafter.

(ਹੇ ਮਨ! ਉੱਚੀ ਜਾਤਿ ਤੇ ਸੋਹਣੇ ਰੂਪ ਦਾ ਕੀਹ ਮਾਣ?) ਪਰਲੋਕ ਵਿਚ ਨਾਹ ਇਹ (ਉੱਚੀ) ਜਾਤਿ ਜਾਂਦੀ ਹੈ ਨਾਹ ਇਹ (ਸੋਹਣਾ) ਰੂਪ ਜਾਂਦਾ ਹੈ। ਆਗੈ = ਪਰਲੋਕ ਵਿਚ। ਨ ਜਾਇ = ਨਹੀਂ ਜਾਂਦਾ।

ਤੇਹਾ ਹੋਵੈ ਜੇਹੇ ਕਰਮ ਕਮਾਇ

As are the deeds done here, so does one become.

(ਇਸ ਲੋਕ ਵਿਚ ਮਨੁੱਖ) ਜਿਹੋ ਜਿਹੇ ਕਰਮ ਕਰਦਾ ਹੈ ਉਹੋ ਜਿਹਾ ਉਸ ਦਾ ਜੀਵਨ ਬਣ ਜਾਂਦਾ ਹੈ (ਬੱਸ! ਇਹੀ ਹੈ ਮਨੁੱਖ ਦੀ ਜਾਤਿ ਤੇ ਇਹੀ ਹੈ ਮਨੁੱਖ ਦਾ ਰੂਪ)।

ਸਬਦੇ ਊਚੋ ਊਚਾ ਹੋਇ

Through the Word of the Shabad, one becomes the highest of the high.

(ਜਿਉਂ ਜਿਉਂ ਮਨੁੱਖ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਤਮਕ ਜੀਵਨ ਵਿਚ) ਹੋਰ ਉੱਚਾ ਹੋਰ ਉੱਚਾ ਹੁੰਦਾ ਜਾਂਦਾ ਹੈ,

ਨਾਨਕ ਸਾਚਿ ਸਮਾਵੈ ਸੋਇ ॥੪॥੮॥੪੭॥

O Nanak, he is absorbed in the True Lord. ||4||8||47||

ਹੇ ਨਾਨਕ! ਤਿਉਂ ਤਿਉਂ ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੁੰਦਾ ਜਾਂਦਾ ਹੈ ॥੪॥੮॥੪੭॥