ਸਲੋਕ ਮਃ

Salok, First Mehl:

ਸਲੋਕ ਪਹਿਲੀ ਪਾਤਿਸ਼ਾਹਿ।

ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ

There is no Truth in suffering, there is no Truth in comfort. There is no Truth in wandering like animals through the water.

(ਤਪ ਆਦਿਕਾਂ ਨਾਲ) ਦੁਖੀ ਹੋਣ ਵਿਚ (ਸਿੱਧੀ ਤੇ ਵਡਿਆਈ ਦੀ ਪ੍ਰਾਪਤੀ) ਨਹੀਂ ਹੈ, ਸੁਖ-ਰਹਿਣਾ ਹੋਣ ਵਿਚ ਭੀ ਨਹੀਂ ਤੇ ਪਾਣੀ ਵਿਚ ਖਲੋਣ ਵਿਚ ਭੀ ਨਹੀਂ ਹੈ (ਨਹੀਂ ਤਾਂ ਬੇਅੰਤ) ਜੀਵ ਪਾਣੀ ਵਿਚ ਹੀ ਫਿਰਦੇ ਹਨ (ਉਹਨਾਂ ਨੂੰ ਸੁਤੇ ਹੀ ਸਿੱਧੀ ਮਿਲ ਜਾਂਦੀ)। ਨਾਸਤਿ = (ਸੰ: नास्ति=न अस्ति) ਨਹੀਂ ਹੈ, ਭਾਵ, ਸਿੱਧੀ ਤੇ ਵਡਿਆਈ ਨਹੀਂ ਹੈ।

ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ

There is no Truth in shaving one's head; there is no Truth is studying the scriptures or wandering in foreign lands.

ਸਿਰ ਦੇ ਕੇਸ ਮੁਨਾਣ ਵਿਚ (ਭਾਵ, ਰੁੰਡ-ਮੁੰਡ ਹੋ ਜਾਣ ਵਿਚ) ਸਿੱਧੀ ਨਹੀਂ ਹੈ; ਇਸ ਗੱਲ ਵਿਚ ਭੀ (ਜਨਮ-ਮਨੋਰਥ ਦੀ) ਸਿੱਧੀ ਨਹੀਂ ਕਿ ਵਿਦਵਾਨ ਬਣ ਕੇ (ਹੋਰ ਲੋਕਾਂ ਨੂੰ ਚਰਚਾ ਵਿਚ ਜਿੱਤਣ ਲਈ) ਦੇਸਾਂ ਦੇਸਾਂ ਵਿਚ ਫਿਰੀਏ। ਮੂੰਡ = ਸਿਰ। ਮੂੰਡ ਕੇਸੀ ਮੁਡਾਈ = ਸਿਰ ਦੇ ਕੇਸ ਮੁਨਾਇਆਂ {ਨੋਟ: ਹਰੇਕ ਕਿਸਮ ਦੇ ਖ਼ਿਆਲ ਦੇ ਨਾਲ ਲਫ਼ਜ਼ "ਨਾਸਤਿ" ਹਰ ਵਾਰੀ ਵਰਤਿਆ ਹੈ; ਸੋ, "ਮੂੰਡ ਮੁਡਾਈ ਕੇਸੀ" ਇਕੱਠਾ ਹੀ ਇਕ ਖ਼ਿਆਲ ਹੈ)।

ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ

There is no Truth in trees, plants or stones, in mutilating oneself or suffering in pain.

ਰੁੱਖਾਂ ਬਿਰਖਾਂ ਤੇ ਪੱਥਰਾਂ ਵਿਚ ਭੀ ਸਿੱਧੀ ਨਹੀਂ ਹੈ, ਇਹ ਆਪਣੇ ਆਪ ਨੂੰ ਕਟਾਂਦੇ ਹਨ ਤੇ (ਕਈ ਕਿਸਮ ਦੇ) ਦੁੱਖ ਸਹਾਰਦੇ ਹਨ (ਭਾਵ, ਰੁੱਖਾਂ ਬਿਰਖਾਂ ਪੱਥਰਾਂ ਵਾਂਗ ਜੜ੍ਹ ਹੋ ਕੇ ਆਪਣੇ ਉਤੇ ਕਈ ਕਸ਼ਟ ਸਹਾਰਿਆਂ ਭੀ ਜਨਮ-ਮਨੋਰਥ ਦੀ ਸਿੱਧੀ ਪ੍ਰਾਪਤ ਨਹੀਂ ਹੁੰਦੀ)। ਆਪੁ = ਆਪਣੇ ਆਪ ਨੂੰ। ਤਛਾਵਹਿ = ਕਟਾਂਦੇ ਹਨ।

ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ

There is no Truth in binding elephants in chains; there is no Truth in grazing cows.

(ਸੰਗਲ ਲੱਕ ਨਾਲ ਬੰਨ੍ਹਣ ਵਿਚ ਭੀ) ਸਿੱਧੀ ਨਹੀਂ ਹੈ, ਹਾਥੀ ਸੰਗਲਾਂ ਨਾਲ ਬੱਧੇ ਪਏ ਹੁੰਦੇ ਹਨ; (ਕੰਦ-ਮੂਲ ਖਾਣ ਵਿਚ ਭੀ) ਸਿੱਧੀ ਨਹੀਂ ਹੈ, ਗਾਈਆਂ ਘਾਹ ਚੁਗਦੀਆਂ ਹੀ ਹਨ (ਭਾਵ, ਹਾਥੀਆਂ ਵਾਂਗ ਸੰਗਲ ਬੰਨ੍ਹਿਆਂ ਤੇ ਗਾਈਆਂ ਵਾਂਗ ਕੰਦ-ਮੂਲ ਖਾਧਿਆਂ ਸਿੱਧੀ ਦੀ ਪ੍ਰਾਪਤੀ ਨਹੀਂ ਹੈ)।

ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ

He alone grants it, whose hands hold spritual perfection; he alone receives it, unto whom it is given.

ਜਿਸ ਪ੍ਰਭੂ ਦੇ ਹੱਥ ਵਿਚ ਸਫਲਤਾ ਹੈ ਜੇ ਉਹ ਆਪ ਦੇਵੇ ਤਾਂ ਜਿਸ ਨੂੰ ਦੇਂਦਾ ਹੈ ਉਸ ਨੂੰ ਪ੍ਰਾਪਤ ਹੁੰਦੀ ਹੈ।

ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ

O Nanak, he alone is blessed with glorious greatness, whose heart is filled with the Word of the Shabad.

ਹੇ ਨਾਨਕ! ਵਡਿਆਈ ਉਸ ਜੀਵ ਨੂੰ ਮਿਲਦੀ ਹੈ ਜਿਸ ਦੇ ਹਿਰਦੇ ਵਿਚ (ਪ੍ਰਭੂ ਦੀ ਸਿਫ਼ਤ-ਸਾਲਾਹ ਦਾ) ਸ਼ਬਦ ਹਰ ਵੇਲੇ ਮੌਜੂਦ ਹੈ। ਰਵੈ = ਵਿਆਪਕ ਹੈ, ਮੌਜੂਦ ਹੈ।

ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ

God says, all hearts are mine, and I am in all hearts. Who can explain this to one who is confused?

(ਪ੍ਰਭੂ ਤਾਂ ਇਉਂ ਆਖਦਾ ਹੈ ਕਿ ਜੀਵਾਂ ਦੇ) ਸਾਰੇ ਸਰੀਰ ਮੇਰੇ (ਸਰੀਰ) ਹਨ, ਮੈਂ ਸਭਨਾਂ ਵਿਚ ਵੱਸਦਾ ਹਾਂ, ਜਿਸ ਜੀਵ ਨੂੰ ਮੈਂ ਕੁਰਾਹੇ ਪਾ ਦੇਂਦਾ ਹਾਂ ਉਸ ਨੂੰ ਕੌਣ ਸਮਝਾ ਸਕਦਾ ਹੈ? ਖੁਆਈ = ਮੈਂ ਖੁੰਝਾਂਦਾ ਹਾਂ।

ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ

Who can confuse that being, unto whom I have shown the Way?

ਜਿਸ ਨੂੰ ਮੈਂ ਸੋਹਣਾ ਰਸਤਾ ਵਿਖਾ ਦੇਂਦਾ ਹਾਂ ਉਸ ਨੂੰ ਕੌਣ ਭੁਲਾ ਸਕਦਾ ਹੈ? ਵਾਟੜੀ = ਸੋਹਣੀ ਵਾਟ, ਸੋਹਣਾ ਰਾਹ।

ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥

And who can show the Path to that being whom I have confused since the beginning of time? ||1||

ਜਿਸ ਨੂੰ ਮੈਂ (ਜ਼ਿੰਦਗੀ ਦੇ) ਸਫ਼ਰ ਦੇ ਸ਼ੁਰੂ ਵਿਚ ਹੀ ਭੁਲਾ ਦਿਆਂ ਉਸ ਨੂੰ ਰਸਤਾ ਕੌਣ ਵਿਖਾ ਸਕਦਾ ਹੈ? ॥੧॥ ਪੰਧ ਸਿਰਿ = ਪੰਧ ਦੇ ਸਿਰੇ ਤੇ, ਸਫ਼ਰ ਦੇ ਸ਼ੁਰੂ ਵਿਚ ਹੀ ॥੧॥