ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਹਰਿ ਖੋਜਹੁ ਵਡਭਾਗੀਹੋ ਮਿਲਿ ਸਾਧੂ ਸੰਗੇ ਰਾਮ ॥
Seek the Lord, O fortunate ones, and join the Saadh Sangat, the Company of the Holy.
ਹੇ ਵੱਡੇ ਭਾਗਾਂ ਵਾਲਿਓ! ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਭਾਲ ਕਰਦੇ ਰਹੋ। ਵਡਭਾਗੀਹੋ = ਹੇ ਵੱਡੇ ਭਾਗਾਂ ਵਾਲਿਓ! ਮਿਲਿ = ਮਿਲ ਕੇ। ਸਾਧੂ ਸੰਗੇ = ਗੁਰੂ ਦੀ ਸੰਗਤਿ ਵਿਚ।
ਗੁਨ ਗੋਵਿਦ ਸਦ ਗਾਈਅਹਿ ਪਾਰਬ੍ਰਹਮ ਕੈ ਰੰਗੇ ਰਾਮ ॥
Sing the Glorious Praises of the Lord of the Universe forever, imbued with the Love of the Supreme Lord God.
ਹੇ ਭਾਈ! ਪਰਮਾਤਮਾ ਦੇ ਪਿਆਰ-ਰੰਗ ਵਿਚ (ਟਿਕ ਕੇ) ਉਸ ਦੇ ਗੁਣ ਗਾਏ ਜਾਣੇ ਚਾਹੀਦੇ ਹਨ। ਸਦ = ਸਦਾ। ਗਾਈਅਹਿ = ਗਾਏ ਜਾਣੇ ਚਾਹੀਦੇ ਹਨ। ਕੈ ਰੰਗੇ = ਦੇ ਪਿਆਰ-ਰੰਗ ਵਿਚ (ਟਿਕ ਕੇ)।
ਸੋ ਪ੍ਰਭੁ ਸਦ ਹੀ ਸੇਵੀਐ ਪਾਈਅਹਿ ਫਲ ਮੰਗੇ ਰਾਮ ॥
Serving God forever, you shall obtain the fruitful rewards you desire.
ਹੇ ਭਾਈ! ਸਦਾ ਹੀ ਉਸ ਪ੍ਰਭੂ ਦੀ ਸੇਵਾ-ਭਗਤੀ ਕਰਨੀ ਚਾਹੀਦੀ ਹੈ (ਉਸ ਦੀ ਭਗਤੀ ਦੀ ਬਰਕਤ ਨਾਲ) ਮੂੰਹ-ਮੰਗੇ ਫਲ ਮਿਲ ਜਾਂਦੇ ਹਨ। ਸੇਵੀਐ = ਸੇਵਾ-ਭਗਤੀ ਕਰਨੀ ਚਾਹੀਦੀ ਹੈ। ਪਾਈਅਹਿ = ਮਿਲ ਜਾਂਦੇ ਹਨ।
ਨਾਨਕ ਪ੍ਰਭ ਸਰਣਾਗਤੀ ਜਪਿ ਅਨਤ ਤਰੰਗੇ ਰਾਮ ॥੧॥
O Nanak, seek the Sanctuary of God; meditate on the Lord, and ride the many waves of the mind. ||1||
ਹੇ ਨਾਨਕ! (ਸਦਾ) ਪਰਮਾਤਮਾ ਦੀ ਸਰਨ ਪਿਆ ਰਹੁ, ਉਸ ਅਨੇਕਾਂ ਲਹਿਰਾਂ ਦੇ ਮਾਲਕ ਪ੍ਰਭੂ ਦਾ ਨਾਮ ਜਪਿਆ ਕਰ ॥੧॥ ਪ੍ਰਭ ਸਰਣਾਗਤੀ = ਪ੍ਰਭੂ ਦੀ ਸਰਨ ਪਿਆ ਰਹੁ। ਜਪਿ = ਜਪਿਆ ਕਰ। ਅਨਤ = ਅਨੰਤ, ਅਨੇਕਾਂ। ਤਰੰਗ = ਲਹਿਰ। ਅਨਤ ਤਰੰਗੇ = ਅਨੇਕਾਂ ਲਹਿਰਾਂ ਦਾ ਮਾਲਕ ਪ੍ਰਭੂ ॥੧॥
ਇਕੁ ਤਿਲੁ ਪ੍ਰਭੂ ਨ ਵੀਸਰੈ ਜਿਨਿ ਸਭੁ ਕਿਛੁ ਦੀਨਾ ਰਾਮ ॥
I shall not forget God, even for an instant; He has blessed me with everything.
ਹੇ ਭਾਈ! ਜਿਸ (ਪ੍ਰਭੂ) ਨੇ ਹਰੇਕ ਪਦਾਰਥ ਦਿੱਤਾ ਹੈ, ਉਸ ਨੂੰ ਰਤਾ ਭਰ ਸਮੇ ਲਈ ਭੀ ਭੁੱਲਣਾ ਨਹੀਂ ਚਾਹੀਦਾ। ਇਕੁ ਤਿਲੁ = ਰਤਾ ਭਰ ਸਮੇ ਲਈ ਭੀ। ਜਿਨਿ = ਜਿਸ (ਪ੍ਰਭੂ) ਨੇ।
ਵਡਭਾਗੀ ਮੇਲਾਵੜਾ ਗੁਰਮੁਖਿ ਪਿਰੁ ਚੀਨੑਾ ਰਾਮ ॥
By great good fortune, I have met Him; as Gurmukh, I contemplate my Husband Lord.
(ਪਰ ਉਸ ਨਾਲ) ਮਿਲਾਪ ਵੱਡੇ ਭਾਗਾਂ ਨਾਲ ਹੀ ਹੁੰਦਾ ਹੈ। ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਉਸ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪਾਂਦਾ ਹੈ। ਮੇਲਾਵੜਾ = ਮਿਲਾਪ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਪਿਰੁ = ਪ੍ਰਭੂ-ਪਤੀ ਨੂੰ। ਚੀਨ੍ਹ੍ਹਾ = ਪਛਾਣਿਆ, ਸਾਂਝ ਪਾਈ।
ਬਾਹ ਪਕੜਿ ਤਮ ਤੇ ਕਾਢਿਆ ਕਰਿ ਅਪੁਨਾ ਲੀਨਾ ਰਾਮ ॥
Holding me by the arm, He has lifted me up and pulled me out of the darkness, and made me His own.
(ਸਾਂਝ ਪਾਣ ਵਾਲੇ ਦੀ) ਬਾਂਹ ਫੜ ਕੇ (ਉਸ ਨੂੰ ਮਾਇਆ ਦੇ ਮੋਹ ਦੇ) ਹਨੇਰੇ ਵਿਚੋਂ ਕੱਢ ਲੈਂਦਾ ਹੈ, ਅਤੇ ਉਸ ਨੂੰ ਆਪਣਾ ਬਣਾ ਲੈਂਦਾ ਹੈ। ਪਕੜਿ = ਫੜ ਕੇ। ਤਮ = (ਮਾਇਆ ਦੇ ਮੋਹ ਦਾ) ਹਨੇਰਾ। ਤੇ = ਤੋਂ। ਕਰਿ = ਕਰ ਕੇ, ਬਣਾ ਕੇ।
ਨਾਮੁ ਜਪਤ ਨਾਨਕ ਜੀਵੈ ਸੀਤਲੁ ਮਨੁ ਸੀਨਾ ਰਾਮ ॥੨॥
Chanting the Naam, the Name of the Lord, Nanak lives; his mind and heart are cooled and soothed. ||2||
ਹੇ ਨਾਨਕ! (ਪਰਮਾਤਮਾ ਦਾ) ਨਾਮ ਜਪਦਿਆਂ (ਮਨੁੱਖ) ਆਤਮਕ ਜੀਵਨ ਹਾਸਲ ਕਰ ਲੈਂਦਾ ਹੈ, (ਨਾਮ ਜਪਣ ਵਾਲੇ ਦਾ) ਮਨ ਹਿਰਦਾ ਠੰਢਾ-ਠਾਰ ਰਹਿੰਦਾ ਹੈ ॥੨॥ ਜਪਤ = ਜਪਦਿਆਂ। ਜੀਵੇ = ਆਤਮਕ ਜੀਵਨ ਹਾਸਲ ਕਰ ਲੈਂਦਾ ਹੈ। ਸੀਤਲੁ = ਠੰਢਾ, ਸ਼ਾਂਤ। ਸੀਨਾ = ਛਾਤੀ, ਹਿਰਦਾ ॥੨॥
ਕਿਆ ਗੁਣ ਤੇਰੇ ਕਹਿ ਸਕਉ ਪ੍ਰਭ ਅੰਤਰਜਾਮੀ ਰਾਮ ॥
What virtues of Yours can I speak, O God, O Searcher of hearts?
ਹੇ ਪ੍ਰਭੂ! ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈਂ। ਮੈਂ ਤੇਰੇ ਕਿਹੜੇ ਕਿਹੜੇ ਗੁਣ ਦੱਸ ਸਕਦਾ ਹਾਂ? ਕਹਿ ਸਕਉ = ਕਹਿ ਸਕਉਂ, ਮੈਂ ਆਖ ਸਕਦਾ ਹਾਂ। ਪ੍ਰਭ = ਹੇ ਪ੍ਰਭੂ! ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ।
ਸਿਮਰਿ ਸਿਮਰਿ ਨਾਰਾਇਣੈ ਭਏ ਪਾਰਗਰਾਮੀ ਰਾਮ ॥
Meditating, meditating in remembrance on the Lord, I have crossed over to the other shore.
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘਣ-ਜੋਗੇ ਹੋ ਜਾਂਦੇ ਹਨ। ਸਿਮਰਿ = ਸਿਮਰ ਕੇ। ਨਾਰਾਇਣੈ = ਨਾਰਾਇਣ ਨੂੰ। ਪਾਰਗਰਾਮੀ = (ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਜੋਗੇ।
ਗੁਨ ਗਾਵਤ ਗੋਵਿੰਦ ਕੇ ਸਭ ਇਛ ਪੁਜਾਮੀ ਰਾਮ ॥
Singing the Glorious Praises of the Lord of the Universe, all my desires are fulfilled.
ਪਰਮਾਤਮਾ ਦੇ ਗੁਣ ਗਾਂਦਿਆਂ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ। ਗਾਵਤ = ਗਾਂਦਿਆਂ। ਇਛ = ਇੱਛਾਂ। ਪੁਜਾਮੀ = ਪੂਰੀਆਂ ਹੋ ਜਾਂਦੀਆਂ ਹਨ।
ਨਾਨਕ ਉਧਰੇ ਜਪਿ ਹਰੇ ਸਭਹੂ ਕਾ ਸੁਆਮੀ ਰਾਮ ॥੩॥
Nanak is saved, meditating on the Lord, the Lord and Master of all. ||3||
ਹੇ ਨਾਨਕ! ਜਿਹੜਾ ਪਰਮਾਤਮਾ ਸਭ ਜੀਵਾਂ ਦਾ ਮਾਲਕ ਹੈ, ਉਸ ਦਾ ਨਾਮ ਜਪ ਕੇ ਜੀਵ ਵਿਕਾਰਾਂ ਤੋਂ ਬਚ ਜਾਂਦੇ ਹਨ ॥੩॥ ਉਧਰੇ = ਵਿਕਾਰਾਂ ਤੋਂ ਬਚ ਜਾਂਦੇ ਹਨ। ਜਪਿ = ਜਪ ਕੇ। ਸੁਆਮੀ = ਮਾਲਕ ॥੩॥
ਰਸ ਭਿੰਨਿਅੜੇ ਅਪੁਨੇ ਰਾਮ ਸੰਗੇ ਸੇ ਲੋਇਣ ਨੀਕੇ ਰਾਮ ॥
Sublime are those eyes, which are drenched with the Love of the Lord.
ਹੇ ਭਾਈ! ਉਹ ਅੱਖਾਂ ਹੀ ਸੋਹਣੀਆਂ ਹਨ, ਜਿਹੜੀਆਂ ਪਰਮਾਤਮਾ ਦੇ ਨਾਮ-ਰਸ ਨਾਲ ਭਿੱਜੀਆਂ ਰਹਿੰਦੀਆਂ ਹਨ। ਭਿੰਨਿਅੜੇ = ਭਿੱਜੇ ਹੋਏ। ਸੰਗੇ = ਨਾਲ। ਸੇ = ਉਹ {ਬਹੁ-ਵਚਨ}। ਲੋਇਣ = ਅੱਖਾਂ। ਨੀਕੇ = ਸੋਹਣੇ।
ਪ੍ਰਭ ਪੇਖਤ ਇਛਾ ਪੁੰਨੀਆ ਮਿਲਿ ਸਾਜਨ ਜੀ ਕੇ ਰਾਮ ॥
Gazing upon God, my desires are fulfilled; I have met the Lord, the Friend of my soul.
ਹੇ ਭਾਈ! ਜਿੰਦ ਦੇ ਸੱਜਣ ਪ੍ਰਭੂ ਨੂੰ ਮਿਲ ਕੇ ਪ੍ਰਭੂ ਦਾ ਦਰਸਨ ਕਰਦਿਆਂ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ। ਪੇਖਤ = ਵੇਖਦਿਆਂ। ਪੁੰਨੀਆ = ਪੂਰੀ ਹੋ ਜਾਂਦੀ ਹੈ। ਮਿਲਿ = ਮਿਲ ਕੇ। ਜੀ ਕੇ = ਜਿੰਦ ਦੇ। ਸਾਜਨ ਜੀ ਕੇ = ਜਿੰਦ ਦੇ ਸੱਜਣ ਨੂੰ।
ਅੰਮ੍ਰਿਤ ਰਸੁ ਹਰਿ ਪਾਇਆ ਬਿਖਿਆ ਰਸ ਫੀਕੇ ਰਾਮ ॥
I have obtained the Ambrosial Nectar of the Lord's Love, and now the taste of corruption is insipid and tasteless to me.
ਜਿਸ ਮਨੁੱਖ ਨੇ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪ੍ਰਾਪਤ ਕਰ ਲਿਆ, ਉਸ ਨੂੰ ਮਾਇਆ ਦੇ ਸਾਰੇ ਸੁਆਦ ਫਿੱਕੇ ਜਾਪਦੇ ਹਨ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਬਿਖਿਆ ਰਸ = ਮਾਇਆ ਦੇ ਸੁਆਦ। ਫੀਕੇ = ਬੇ-ਸੁਆਦੇ।
ਨਾਨਕ ਜਲੁ ਜਲਹਿ ਸਮਾਇਆ ਜੋਤੀ ਜੋਤਿ ਮੀਕੇ ਰਾਮ ॥੪॥੨॥੫॥੯॥
O Nanak, as water mingles with water, my light has merged into the Light. ||4||2||5||9||
ਹੇ ਨਾਨਕ! (ਨਾਮ-ਰਸ ਪ੍ਰਾਪਤ ਕਰ ਲੈਣ ਵਾਲੇ ਦੀ) ਜਿੰਦ ਪਰਮਾਤਮਾ ਦੀ ਜੋਤਿ ਵਿਚ (ਇਉਂ) ਇਕ-ਮਿਕ ਹੋ ਜਾਂਦੀ ਹੈ, (ਜਿਵੇਂ) ਪਾਣੀ ਪਾਣੀ ਵਿਚ ਰਲ ਜਾਂਦਾ ਹੈ ॥੪॥੨॥੫॥੯॥ ਜਲਹਿ = ਜਲ ਵਿਚ। ਮੀਕੇ = ਇਕ-ਮਿਕ ॥੪॥੨॥੫॥੯॥