ਗਾਵਹਿ ਕਪਿਲਾਦਿ ਆਦਿ ਜੋਗੇਸੁਰ ਅਪਰੰਪਰ ਅਵਤਾਰ ਵਰੋ

Kapila and the other Yogis sing of Guru Nanak. He is the Avataar, the Incarnation of the Infinite Lord.

ਕਪਿਲ ਆਦਿਕ ਰਿਸ਼ੀ ਅਤੇ ਪੁਰਾਤਨ ਵੱਡੇ ਵੱਡੇ ਜੋਗੀ ਜਨ ਪਰਮਾਤਮਾ ਦੇ ਸ਼ਿਰੋਮਣੀ ਅਵਤਾਰ ਗੁਰੂ ਨਾਨਕ ਨੂੰ ਗਾਉਂਦੇ ਹਨ। ਕਪਿਲਾਦਿ = ਕਪਿਲ ਰਿਸ਼ੀ ਆਦਿਕ। ਆਦਿ ਜੋਗੇਸੁਰ = ਪੁਰਾਤਨ ਵੱਡੇ ਵੱਡੇ ਜੋਗੀ ਜਨ। ਅਪਰੰਪਰ = ਜਿਸਦਾ ਪਾਰ ਨਾਹ ਪਾਇਆ ਜਾ ਸਕੇ, ਬੇਅੰਤ। ਵਰ = ਸ੍ਰੇਸ਼ਟ, ਉੱਤਮ। ਅਪਰੰਪਰ ਅਵਤਾਰ ਵਰੋ = ਬੇਅੰਤ ਹਰੀ ਦੇ ਸ੍ਰੇਸ਼ਟ ਅਵਤਾਰ ਗੁਰੂ ਨਾਨਕ ਨੂੰ।

ਗਾਵੈ ਜਮਦਗਨਿ ਪਰਸਰਾਮੇਸੁਰ ਕਰ ਕੁਠਾਰੁ ਰਘੁ ਤੇਜੁ ਹਰਿਓ

Parasraam the son of Jamdagan, whose axe and powers were taken away by Raghuvira, sing of Him.

(ਗੁਰੂ ਨਾਨਕ ਦੇ ਜਸ ਨੂੰ) ਜਮਦਗਨਿ ਦਾ ਪੁੱਤਰ ਪਰਸਰਾਮ ਭੀ ਗਾ ਰਿਹਾ ਹੈ, ਜਿਸ ਦੇ ਹੱਥ ਦਾ ਕੁਹਾੜਾ ਤੇ ਜਿਸ ਦਾ ਪ੍ਰਤਾਪ ਸ੍ਰੀ ਰਾਮ ਚੰਦਰ ਜੀ ਨੇ ਖੋਹ ਲਿਆ ਸੀ। ਕਰ = ਹੱਥ। ਕੁਠਾਰੁ = ਕੁਹਾੜਾ। ਤੇਜੁ = ਪ੍ਰਤਾਪ। ਰਘੁ = ਸ੍ਰੀ ਰਾਮ ਚੰਦਰ ਜੀ। ਕਰ ਕੁਠਾਰੁ = ਹੱਥ ਦਾ ਕੁਹਾੜਾ।

ਉਧੌ ਅਕ੍ਰੂਰੁ ਬਿਦਰੁ ਗੁਣ ਗਾਵੈ ਸਰਬਾਤਮੁ ਜਿਨਿ ਜਾਣਿਓ

Udho, Akrur and Bidur sing the Glorious Praises of Guru Nanak, who knows the Lord, the Soul of All.

ਜਿਸ ਗੁਰੂ ਨਾਨਕ ਨੇ ਸਰਬ-ਵਿਆਪਕ ਹਰੀ ਨੂੰ ਜਾਣ ਲਿਆ (ਡੂੰਘੀ ਸਾਂਝ ਪਾਈ ਹੋਈ ਸੀ), ਉਸ ਦੇ ਗੁਣ ਉਧੌ ਗਾਂਦਾ ਹੈ, ਅਕ੍ਰੂਰੁ ਗਾਂਦਾ ਹੈ, ਬਿਦਰ ਭਗਤ ਗਾਂਦਾ ਹੈ। ਉਧੌ = ਉਧਉ, ਸ੍ਰੀ ਕ੍ਰਿਸ਼ਨ ਜੀ ਦਾ ਭਗਤ ਸੀ। ਅਕ੍ਰੂਰੁ = ਸ੍ਰੀ ਕ੍ਰਿਸ਼ਨ ਜੀ ਦਾ ਭਗਤ ਸੀ। ਬਿਦਰੁ = ਸ੍ਰੀ ਕ੍ਰਿਸ਼ਨ ਜੀ ਦਾ ਇਕ ਭਗਤ। ਸਰਬਾਤਮੁ = ਸਰਬ ਵਿਆਪਕ ਹਰੀ। ਜਿਨਿ = ਜਿਸ (ਗੁਰੂ ਨਾਨਕ ਨੇ)।

ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੪॥

KAL the poet sings the Sublime Praises of Guru Nanak, who enjoys mastery of Raja Yoga. ||4||

ਕਲ੍ਯ੍ਯ ਕਵੀ (ਆਖਦਾ ਹੈ)-'ਮੈਂ ਉਸ ਗੁਰੂ ਨਾਨਕ ਦਾ ਸੋਹਣਾ ਜਸ ਗਾਉਂਦਾ ਹਾਂ, ਜਿਸ ਨੇ ਰਾਜ ਤੇ ਜੋਗ ਦੋਵੇਂ ਮਾਣੇ ਹਨ' ॥੪॥