ਸਾਧਸੰਗਿ ਦੁਸਮਨ ਸਭਿ ਮੀਤ ॥
In the Company of the Holy, all one's enemies become friends.
ਗੁਰਮੁਖਾਂ ਦੀ ਸੰਗਤਿ ਵਿਚ ਰਿਹਾਂ ਸਾਰੇ ਵੈਰੀ (ਭੀ) ਮਿਤ੍ਰ (ਦਿੱਸਣ ਲੱਗ ਜਾਂਦੇ ਹਨ),
ਸਾਧੂ ਕੈ ਸੰਗਿ ਮਹਾ ਪੁਨੀਤ ॥
In the Company of the Holy, there is great purity.
(ਕਿਉਂਕਿ) ਸਾਧ ਜਨਾਂ ਦੀ ਸੰਗਤ ਵਿਚ (ਮਨੁੱਖ ਦਾ ਆਪਣਾ ਹਿਰਦਾ) ਬਹੁਤ ਸਾਫ਼ ਹੋ ਜਾਂਦਾ ਹੈ। ਮਹਾ ਪੁਨੀਤ = ਬਹੁਤ ਪਵਿਤ੍ਰ।
ਸਾਧਸੰਗਿ ਕਿਸ ਸਿਉ ਨਹੀ ਬੈਰੁ ॥
In the Company of the Holy, no one is hated.
ਸੰਤਾਂ ਦੀ ਸੰਗਤਿ ਵਿਚ ਬੈਠਿਆਂ ਕਿਸੇ ਨਾਲ ਵੈਰ ਨਹੀਂ ਰਹਿ ਜਾਂਦਾ, ਬੈਰੁ = ਵੈਰ।
ਸਾਧ ਕੈ ਸੰਗਿ ਨ ਬੀਗਾ ਪੈਰੁ ॥
In the Company of the Holy, one's feet do not wander.
ਅਤੇ ਕਿਸੇ ਮੰਦੇ ਪਾਸੇ ਪੈਰ ਨਹੀਂ ਪੁੱਟੀਦਾ। ਬੀਗਾ = ਵਿੰਗਾ। ਬੀਗਾ ਬੈਰੁ = ਵਿੰਗਾ ਪੈਰ, ਵਿੰਗੇ ਪਾਸੇ ਕਦਮ।
ਸਾਧ ਕੈ ਸੰਗਿ ਨਾਹੀ ਕੋ ਮੰਦਾ ॥
In the Company of the Holy, no one seems evil.
ਭਲਿਆਂ ਦੀ ਸੰਗਤਿ ਵਿਚ ਕੋਈ ਮਨੁੱਖ ਭੈੜਾ ਨਹੀਂ ਦਿੱਸਦਾ, ਕੋ = ਕੋਈ ਮਨੁੱਖ।
ਸਾਧਸੰਗਿ ਜਾਨੇ ਪਰਮਾਨੰਦਾ ॥
In the Company of the Holy, supreme bliss is known.
(ਕਿਉਂਕਿ ਹਰ ਥਾਂ ਮਨੁੱਖ) ਉੱਚੇ ਸੁਖ ਦੇ ਮਾਲਕ ਪ੍ਰਭੂ ਨੂੰ ਹੀ ਜਾਣਦਾ ਹੈ। ਪਰਮਾਨੰਦਾ = ਪਰਮ-ਆਨੰਦਾ, ਸਭ ਤੋਂ ਉੱਚੇ ਸੁਖ ਦਾ ਮਾਲਕ।
ਸਾਧ ਕੈ ਸੰਗਿ ਨਾਹੀ ਹਉ ਤਾਪੁ ॥
In the Company of the Holy, the fever of ego departs.
ਸਾਧੂ ਦੀ ਸੰਗਤਿ ਵਿਚ ਮਨੁੱਖ ਸਾਰੀ ਅਪਣੱਤ ਛੱਡ ਦੇਂਦਾ ਹੈ। ਹਉ = ਹਉਮੈ, ਆਪਣੀ ਹਸਤੀ ਦਾ ਮਾਣ, ਸਭ ਨਾਲੋਂ ਵੱਖਰੇ-ਪਨ ਦਾ ਖ਼ਿਆਲ।
ਸਾਧ ਕੈ ਸੰਗਿ ਤਜੈ ਸਭੁ ਆਪੁ ॥
In the Company of the Holy, one renounces all selfishness.
ਗੁਰਮੁਖ ਦੀ ਸੰਗਤਿ ਕੀਤਿਆਂ ਹਉਮੈ ਰੂਪ ਤਾਪ ਨਹੀਂ ਰਹਿ ਜਾਂਦਾ। ਆਪੁ = ਆਪਾ-ਭਾਵ, ਹਉਮੈ। ਤਜੈ = ਦੂਰ ਕਰ ਦੇਂਦਾ ਹੈ।
ਆਪੇ ਜਾਨੈ ਸਾਧ ਬਡਾਈ ॥
He Himself knows the greatness of the Holy.
ਸਾਧ ਦੀ ਵਡਿਆਈ ਪ੍ਰਭੂ ਆਪ ਹੀ ਜਾਣਦਾ ਹੈ, ਸਾਧ ਬਡਾਈ = ਸਾਧ ਦੀ ਵਡਿਆਈ।
ਨਾਨਕ ਸਾਧ ਪ੍ਰਭੂ ਬਨਿ ਆਈ ॥੩॥
O Nanak, the Holy are at one with God. ||3||
(ਕਿਉਂਕਿ) ਹੇ ਨਾਨਕ! ਸਾਧ ਤੇ ਪ੍ਰਭੂ ਦਾ ਪੱਕਾ ਪਿਆਰ ਪੈ ਜਾਂਦਾ ਹੈ ॥੩॥ ਬਨਿ ਆਈ = ਪੱਕੀ ਪ੍ਰੀਤ ਬੱਝ ਜਾਂਦੀ ਹੈ ॥੩॥