ਮਃ ੨ ॥
Second Mehl:
ਦੂਜੀ ਪਾਤਿਸ਼ਾਹੀ।
ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥
The string through the nose is in the hands of the Lord Master; one's own actions drive him on.
ਜੀਵ ਦੇ ਨੱਕ ਵਿਚ (ਰਜ਼ਾ ਦੀ) ਨੱਥ (ਨਕੇਲ) ਹੈ ਜੋ ਖਸਮ ਪ੍ਰਭੂ ਦੇ (ਆਪਣੇ) ਹੱਥ ਵਿਚ ਹੈ, ਪਿਛਲੇ ਕੀਤੇ ਹੋਏ ਕੰਮਾਂ ਅਨੁਸਾਰ ਬਣਿਆ ਸੁਭਾਉ ਹੁਣ ਧੱਕ ਕੇ ਚਲਾ ਰਿਹਾ ਹੈ। ਨਕਿ = ਨੱਕ ਵਿਚ। ਹਥਿ = ਹੱਥ ਵਿਚ। ਦੇ = ਦੇਂਦਾ ਹੈ।
ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥੨॥
Wherever his food is, there he eats it; O Nanak, this is the Truth. ||2||
ਹੇ ਨਾਨਕ! ਸੱਚ ਇਹ ਹੈ ਕਿ ਜਿਥੇ ਜੀਵ ਦਾ ਦਾਣਾ-ਪਾਣੀ ਹੁੰਦਾ ਹੈ ਉਥੇ ਖਾਣਾ ਪੈਂਦਾ ਹੈ ॥੨॥