ਮਹਲਾ ੫ ॥
Fifth Mehl:
ਪੰਜਵੀਂ ਪਾਤਸ਼ਾਹੀ।
ਕਬੀਰ ਚਾਵਲ ਕਾਰਣੇ ਤੁਖ ਕਉ ਮੁਹਲੀ ਲਾਇ ॥
Kabeer, for the sake of the rice, the husks are beaten and threshed.
ਹੇ ਕਬੀਰ! (ਤੋਹਾਂ ਨਾਲੋਂ) ਚੌਲ (ਵੱਖਰੇ ਕਰਨ) ਦੀ ਖ਼ਾਤਰ (ਛੜਨ ਵੇਲੇ) ਤੋਹਾਂ ਨੂੰ ਮੋਹਲੀ (ਦੀ ਸੱਟ) ਵੱਜਦੀ ਹੈ। ਤੁਖ = ਤੋਹ, ਚੌਲਾਂ ਦੇ ਸਿੱਕੜ। ਲਾਇ = ਲੱਗਦੀ ਹੈ, ਵੱਸਦੀ ਹੈ।
ਸੰਗਿ ਕੁਸੰਗੀ ਬੈਸਤੇ ਤਬ ਪੂਛੇ ਧਰਮ ਰਾਇ ॥੨॥
When one sits in the company of evil people, then he will be called to account by the Righteous Judge of Dharma. ||2||
ਇਸੇ ਤਰ੍ਹਾਂ ਜੋ ਮਨੁੱਖ ਵਿਕਾਰੀਆਂ ਦੀ ਸੁਹਬਤਿ ਵਿਚ ਬੈਠਦਾ ਹੈ (ਉਹ ਭੀ ਵਿਕਾਰਾਂ ਦੀ ਸੱਟ ਖਾਂਦਾ ਹੈ, ਵਿਕਾਰ ਕਰਨ ਲੱਗ ਪੈਂਦਾ ਹੈ) ਉਸ ਤੋਂ ਧਰਮਰਾਜ ਲੇਖਾ ਮੰਗਦਾ ਹੈ ॥੨॥