ਫਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੁਖ

Fareed, my bread is made of wood, and hunger is my appetizer.

ਹੇ ਫਰੀਦ! (ਆਪਣੇ ਹੱਥਾਂ ਦੀ ਕਮਾਈ ਹੋਈ) ਮੇਰੀ ਰੁੱਖੀ-ਮਿੱਸੀ (ਭਾਵ, ਸਾਦਾ) ਰੋਟੀ ਹੈ, ਮੇਰੀ ਭੁੱਖ ਹੀ (ਇਸ ਰੋਟੀ ਦੇ ਨਾਲ) ਸਲੂਣਾ ਹੈ। ਕਾਠ ਕੀ ਰੋਟੀ = ਕਾਠ ਵਾਂਗ ਸੁੱਕੀ ਰੋਟੀ, ਰੁੱਖੀ-ਮਿੱਸੀ ਰੋਟੀ। ਲਾਵਣੁ = ਭਾਜੀ, ਸਲੂਣਾ।

ਜਿਨਾ ਖਾਧੀ ਚੋਪੜੀ ਘਣੇ ਸਹਨਿਗੇ ਦੁਖ ॥੨੮॥

Those who eat buttered bread, will suffer in terrible pain. ||28||

ਜੋ ਲੋਕ ਚੰਗੀ-ਚੋਖੀ ਖਾਂਦੇ ਹਨ, ਉਹ ਬੜੇ ਕਸ਼ਟ ਸਹਿੰਦੇ ਹਨ (ਭਾਵ, ਆਪਣੀ ਕਮਾਈ ਦੀ ਸਾਦਾ ਰੋਟੀ ਚੰਗੀ ਹੈ, ਚਸਕੇ ਮਨੁੱਖ ਨੂੰ ਖ਼ੁਆਰ ਕਰਦੇ ਹਨ) ॥੨੮॥ ਘਣੇ = ਬੜੇ। ਚੋਪੜੀ = ਚੰਗੀ-ਚੋਖੀ, ਸੁਆਦਲੀ (ਰੋਟੀ) ॥੨੮॥