ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
ਸਭਹੂ ਕੋ ਰਸੁ ਹਰਿ ਹੋ ॥੧॥ ਰਹਾਉ ॥
The Lord is the essence of all. ||1||Pause||
ਹੇ ਭਾਈ! ਪਰਮਾਤਮਾ ਦਾ ਨਾਮ ਹੀ ਸਭ ਜੀਵਾਂ ਦਾ ਸ੍ਰੇਸ਼ਟ ਆਨੰਦ ਹੈ ॥੧॥ ਰਹਾਉ ॥ ਕੋ = ਦਾ। ਸਭਹੂ ਕੋ = ਸਾਰੇ ਹੀ ਜੀਵਾਂ ਦਾ। ਰਸੁ = ਸ੍ਰੇਸ਼ਟ ਆਨੰਦ। ਹੋ = ਹੇ ਭਾਈ! ਹਰਿ = ਹਰਿ ਨਾਮ ॥੧॥ ਰਹਾਉ ॥
ਕਾਹੂ ਜੋਗ ਕਾਹੂ ਭੋਗ ਕਾਹੂ ਗਿਆਨ ਕਾਹੂ ਧਿਆਨ ॥ ਕਾਹੂ ਹੋ ਡੰਡ ਧਰਿ ਹੋ ॥੧॥
Some practice Yoga, some indulge in pleasures; some live in spiritual wisdom, some live in meditation. Some are bearers of the staff. ||1||
(ਪਰ) ਹੇ ਭਾਈ! (ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਕਿਸੇ ਮਨੁੱਖ ਨੂੰ ਜੋਗ ਕਮਾਣ ਦਾ ਸ਼ੌਕ ਪੈ ਗਿਆ ਹੈ, ਕਿਸੇ ਨੂੰ ਦੁਨੀਆ ਦੇ ਪਦਾਰਥ ਮਾਨਣ ਦਾ ਚਸਕਾ ਹੈ। ਕਿਸੇ ਨੂੰ ਗਿਆਨ-ਚਰਚਾ ਚੰਗੀ ਲੱਗਦੀ ਹੈ, ਕਿਸੇ ਨੂੰ ਸਮਾਧੀਆਂ ਪਸੰਦ ਹਨ, ਤੇ ਕਿਸੇ ਨੂੰ ਡੰਡਾ-ਧਾਰੀ ਜੋਗੀ ਬਣਨਾ ਚੰਗਾ ਲੱਗਦਾ ਹੈ ॥੧॥ ਕਾਹੂ ਜੋਗ = ਕਿਸੇ ਨੂੰ ਜੋਗ ਕਮਾਣ ਦਾ ਰਸ ਹੈ। ਭੋਗ = ਦੁਨੀਆ ਦੇ ਪਦਾਰਥ ਮਾਨਣੇ। ਧਿਆਨ = ਸਮਾਧੀ ਲਾਣੀ। ਡੰਡ ਧਰਿ = ਡੰਡਾਧਾਰੀ ਜੋਗੀ ॥੧॥
ਕਾਹੂ ਜਾਪ ਕਾਹੂ ਤਾਪ ਕਾਹੂ ਪੂਜਾ ਹੋਮ ਨੇਮ ॥ ਕਾਹੂ ਹੋ ਗਉਨੁ ਕਰਿ ਹੋ ॥੨॥
Some chant in meditation, some practice deep, austere meditation; some worship Him in adoration, some practice daily rituals. Some live the life of a wanderer. ||2||
ਹੇ ਭਾਈ! (ਪਰਮਾਤਮਾ ਦਾ ਨਾਮ ਛੱਡ ਕੇ) ਕਿਸੇ ਨੂੰ (ਦੇਵੀ ਦੇਵਤਿਆਂ ਦੇ ਵੱਸ ਕਰਨ ਦੇ) ਜਾਪ ਪਸੰਦ ਆ ਰਹੇ ਹਨ, ਕਿਸੇ ਨੂੰ ਧੂਣੀਆਂ ਤਪਾਣੀਆਂ ਚੰਗੀਆਂ ਲੱਗਦੀਆਂ ਹਨ, ਕਿਸੇ ਨੂੰ ਦੇਵ-ਪੂਜਾ, ਕਿਸੇ ਨੂੰ ਹਵਨ ਆਦਿਕ ਦੀ ਨਿੱਤ ਦੀ ਕਾਰ ਪਸੰਦ ਹੈ, ਤੇ ਕਿਸੇ ਨੂੰ (ਰਮਤਾ ਸਾਧੂ ਬਣ ਕੇ) ਧਰਤੀ ਉਤੇ ਤੁਰੇ ਫਿਰਨਾ ਚੰਗਾ ਲੱਗਦਾ ਹੈ ॥੨॥ ਤਾਪ = ਧੂਣੀਆਂ ਤਪਾਣੀਆਂ। ਹੋਮ = ਹਵਨ। ਨੇਮ = ਨਿੱਤ ਦੀ ਕਾਰ। ਗਉਨੁ = (ਧਰਤੀ ਉਤੇ) ਰਮਤੇ ਸਾਧੂ ਬਣ ਕੇ ਫਿਰਦੇ ਰਹਿਣਾ ॥੨॥
ਕਾਹੂ ਤੀਰ ਕਾਹੂ ਨੀਰ ਕਾਹੂ ਬੇਦ ਬੀਚਾਰ ॥ ਨਾਨਕਾ ਭਗਤਿ ਪ੍ਰਿਅ ਹੋ ॥੩॥੨॥੧੫੫॥
Some live by the shore, some live on the water; some study the Vedas. Nanak loves to worship the Lord. ||3||2||155||
ਹੇ ਭਾਈ! ਕਿਸੇ ਨੂੰ ਕਿਸੇ ਨਦੀ ਦੇ ਕੰਢੇ ਬੈਠਣਾ, ਕਿਸੇ ਨੂੰ ਤੀਰਥ-ਇਸ਼ਨਾਨ, ਤੇ ਕਿਸੇ ਨੂੰ ਵੇਦਾਂ ਦੀ ਵਿਚਾਰ ਪਸੰਦ ਹੈ। ਪਰ, ਹੇ ਨਾਨਕ! ਪਰਮਾਤਮਾ ਭਗਤੀ ਨੂੰ ਪਿਆਰ ਕਰਨ ਵਾਲਾ ਹੈ ॥੩॥੨॥੧੫੫॥ ਤੀਰ = ਕੰਢਾ, ਨਦੀ ਦਾ ਕੰਢਾ। ਨੀਰ = ਪਾਣੀ, ਤੀਰਥ-ਇਸ਼ਨਾਨ। ਪ੍ਰਿਅ = ਪਿਆਰਾ ॥੩॥