ਸ੍ਰੀਰਾਗੁ ਮਹਲਾ ੫ ॥
Siree Raag, Fifth Mehl:
ਸਿਰੀ ਰਾਗ, ਪੰਜਵੀਂ ਪਾਤਸ਼ਾਹੀ।
ਸੋਈ ਧਿਆਈਐ ਜੀਅੜੇ ਸਿਰਿ ਸਾਹਾਂ ਪਾਤਿਸਾਹੁ ॥
Meditate on Him, O my soul; He is the Supreme Lord over kings and emperors.
ਹੇ ਮੇਰੀ ਜਿੰਦੇ! ਉਸੇ ਪ੍ਰਭੂ (ਦੇ ਚਰਨਾਂ) ਦਾ ਧਿਆਨ ਧਰਨਾ ਚਾਹੀਦਾ ਹੈ, ਜੋ ਸਭ ਸ਼ਾਹਾਂ ਦੇ ਸਿਰ ਉੱਤੇ ਪਾਤਿਸ਼ਾਹ ਹੈ। ਸੋਈ = ਉਹੀ। ਜੀਅੜੇ = ਹੇ ਜਿੰਦੇ! ਸਿਰਿ = ਸਿਰ ਉੱਤੇ।
ਤਿਸ ਹੀ ਕੀ ਕਰਿ ਆਸ ਮਨ ਜਿਸ ਕਾ ਸਭਸੁ ਵੇਸਾਹੁ ॥
Place the hopes of your mind in the One, in whom all have faith.
ਹੇ (ਮੇਰੇ) ਮਨ! ਸਿਰਫ਼ ਉਸ ਪਰਮਾਤਮਾ ਦੀ (ਸਹੈਤਾ ਦੀ) ਆਸ ਬਣਾ, ਜਿਸ ਦਾ ਸਭ ਜੀਵਾਂ ਨੂੰ ਭਰੋਸਾ ਹੈ। ਮਨ = ਹੇ ਮਨ! ਸਭਸੁ = ਸਭ ਜੀਵਾਂ ਨੂੰ। ਵੇਸਾਹੁ = ਭਰੋਸਾ।
ਸਭਿ ਸਿਆਣਪਾ ਛਡਿ ਕੈ ਗੁਰ ਕੀ ਚਰਣੀ ਪਾਹੁ ॥੧॥
Give up all your clever tricks, and grasp the Feet of the Guru. ||1||
(ਹੇ ਮਨ!) ਸਾਰੀਆਂ ਚਤੁਰਾਈਆਂ ਛੱਡ ਕੇ ਗੁਰੂ ਦੇ ਚਰਨੀਂ ਪਉ (ਗੁਰੂ ਦੀ ਸਰਨ ਪਿਆਂ ਹੀ ਪਰਮਾਤਮਾ ਦਾ ਮਿਲਾਪ ਹੁੰਦਾ ਹੈ) ॥੧॥ ਸਭਿ = ਸਾਰੀਆਂ। ਪਾਹੁ = ਪਉ॥੧॥
ਮਨ ਮੇਰੇ ਸੁਖ ਸਹਜ ਸੇਤੀ ਜਪਿ ਨਾਉ ॥
O my mind, chant the Name with intuitive peace and poise.
ਹੇ ਮੇਰੇ ਮਨ! ਆਨੰਦ ਨਾਲ ਤੇ ਆਤਮਕ ਅਡੋਲਤਾ ਨਾਲ ਪਰਮਾਤਮਾ ਦਾ ਨਾਮ ਸਿਮਰ। ਸਹਜ = ਆਤਮਕ ਅਡੋਲਤਾ। ਸੇਤੀ = ਨਾਲ।
ਆਠ ਪਹਰ ਪ੍ਰਭੁ ਧਿਆਇ ਤੂੰ ਗੁਣ ਗੋਇੰਦ ਨਿਤ ਗਾਉ ॥੧॥ ਰਹਾਉ ॥
Twenty-four hours a day, meditate on God. Constantly sing the Glories of the Lord of the Universe. ||1||Pause||
ਅੱਠੇ ਪਹਰ ਪ੍ਰਭੂ ਨੂੰ ਸਿਮਰਦਾ ਰਹੁ, ਸਦਾ ਗੋਬਿੰਦ ਦੇ ਗੁਣ ਗਾਂਦਾ ਰਹੁ ॥੧॥ ਰਹਾਉ ॥
ਤਿਸ ਕੀ ਸਰਨੀ ਪਰੁ ਮਨਾ ਜਿਸੁ ਜੇਵਡੁ ਅਵਰੁ ਨ ਕੋਇ ॥
Seek His Shelter, O my mind; there is no other as Great as He.
ਹੇ (ਮੇਰੇ) ਮਨ! ਉਸ ਪਰਮਾਤਮਾ ਦੀ ਸਰਨ ਪਉ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ, ਪਰੁ = ਪਉ। ਜਿਸੁ = {ਨੋਟ: ਲਫ਼ਜ਼ 'ਜਿਸੁ' ਅਤੇ 'ਜਿਸ ਕਾ' ਦੇ 'ਜਿਸ' ਦਾ ਫ਼ਰਕ ਚੇਤੇ ਰੱਖਣਾ। ਲਫ਼ਜ਼ 'ਜਿਸੁ ਤਿਸੁ ਕਿਸੁ ਇਸੁ, ਉਸੁ' ਦਾ (ੁ) ਖ਼ਾਸ ਖ਼ਾਸ ਸੰਬੰਧਕਾਂ ਤੇ ਕ੍ਰਿਆ ਵਿਸ਼ੇਸ਼ਣ 'ਹੀ' ਨਾਲ ਉੱਡ ਜਾਂਦਾ ਹੈ। ਵੇਖੋ 'ਗੁਰਬਾਣੀ ਵਿਆਕਰਨ'}।
ਜਿਸੁ ਸਿਮਰਤ ਸੁਖੁ ਹੋਇ ਘਣਾ ਦੁਖੁ ਦਰਦੁ ਨ ਮੂਲੇ ਹੋਇ ॥
Remembering Him in meditation, a profound peace is obtained. Pain and suffering will not touch you at all.
ਜਿਸ ਦਾ ਨਾਮ ਸਿਮਰਿਆਂ ਬਹੁਤ ਆਤਮਕ ਆਨੰਦ ਮਿਲਦਾ ਹੈ, ਤੇ ਕੋਈ ਭੀ ਦੁੱਖ ਕਲੇਸ਼ ਉੱਕਾ ਹੀ ਪੋਹ ਨਹੀਂ ਸਕਦਾ। ਘਣਾ = ਬਹੁਤ। ਮੂਲੇ = ਉੱਕਾ ਹੀ, ਬਿਲਕੁਲ।
ਸਦਾ ਸਦਾ ਕਰਿ ਚਾਕਰੀ ਪ੍ਰਭੁ ਸਾਹਿਬੁ ਸਚਾ ਸੋਇ ॥੨॥
Forever and ever, work for God; He is our True Lord and Master. ||2||
(ਹੇ ਮਨ!) ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਮਾਲਕ ਹੈ, ਸਦਾ ਉਸੇ ਦੀ ਹੀ ਸੇਵਾ ਭਗਤੀ ਕਰਦਾ ਰਹੁ ॥੨॥ ਚਾਕਰੀ = ਸੇਵਾ, ਭਗਤੀ। ਸਾਹਿਬੁ = ਮਾਲਕ। ਸਚਾ = ਸਦਾ ਕਾਇਮ ਰਹਿਣ ਵਾਲਾ॥੨॥
ਸਾਧਸੰਗਤਿ ਹੋਇ ਨਿਰਮਲਾ ਕਟੀਐ ਜਮ ਕੀ ਫਾਸ ॥
In the Saadh Sangat, the Company of the Holy, you shall become absolutely pure, and the noose of death shall be cut away.
ਸਾਧ ਸੰਗਤਿ ਵਿਚ ਰਿਹਾਂ (ਆਚਰਨ) ਪਵਿਤ੍ਰ ਹੋ ਜਾਂਦਾ ਹੈ, ਤੇ ਜਮਾਂ ਦੀ ਫਾਹੀ ਕੱਟੀ ਜਾਂਦੀ ਹੈ। ਨਿਰਮਲਾ = ਪਵਿਤ੍ਰ ਜੀਵਨ ਵਾਲਾ। ਫਾਸ = ਫਾਸੀ।
ਸੁਖਦਾਤਾ ਭੈ ਭੰਜਨੋ ਤਿਸੁ ਆਗੈ ਕਰਿ ਅਰਦਾਸਿ ॥
So offer your prayers to Him, the Giver of Peace, the Destroyer of fear.
(ਹੇ ਮਨ! ਸਾਧ ਸੰਗਤਿ ਦਾ ਆਸਰਾ ਲੈ ਕੇ) ਉਸ ਪਰਮਾਤਮਾ ਅੱਗੇ ਅਰਦਾਸ ਕਰਦਾ ਰਹੁ, ਜੋ ਸਾਰੇ ਸੁਖ ਦੇਣ ਵਾਲਾ ਹੈ ਤੇ ਸਾਰੇ ਡਰ-ਸਹਮ ਨਾਸ ਕਰਨ ਵਾਲਾ ਹੈ। ਭੈ ਭੰਜਨੋ = ਸਾਰੇ ਡਰ ਨਾਸ ਕਰਨ ਵਾਲਾ।
ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ॥੩॥
Showing His Mercy, the Merciful Master shall resolve your affairs. ||3||
ਮਿਹਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉੱਤੇ ਜਦੋਂ ਮਿਹਰ (ਦੀ ਨਿਗਾਹ) ਕਰਦਾ ਹੈ, ਤਦੋਂ ਉਸ ਦੀ ਮਨੁੱਖਾ ਜੀਵਨ ਦੀ ਭਾਰੀ ਜ਼ਿੰਮੇਵਾਰੀ ਸਿਰੇ ਚੜ੍ਹ ਜਾਂਦੀ ਹੈ ॥੩॥ ਆਵੈ ਰਾਸਿ = ਸਿਰੇ ਚੜ੍ਹ ਜਾਂਦਾ ਹੈ॥੩॥
ਬਹੁਤੋ ਬਹੁਤੁ ਵਖਾਣੀਐ ਊਚੋ ਊਚਾ ਥਾਉ ॥
The Lord is said to be the Greatest of the Great; His Kingdom is the Highest of the High.
ਹਰ ਕੋਈ ਆਖਦਾ ਹੈ ਕਿ ਪਰਮਾਤਮਾ ਬਹੁਤ ਉੱਚਾ ਹੈ, ਬਹੁਤ ਉੱਚਾ ਹੈ, ਉਸ ਦਾ ਟਿਕਾਣਾ ਬਹੁਤ ਉੱਚਾ ਹੈ। ਵਖਾਣੀਐ = ਆਖਿਆ ਜਾਂਦਾ ਹੈ, ਹਰ ਕੋਈ ਆਖਦਾ ਹੈ।
ਵਰਨਾ ਚਿਹਨਾ ਬਾਹਰਾ ਕੀਮਤਿ ਕਹਿ ਨ ਸਕਾਉ ॥
He has no color or mark; His Value cannot be estimated.
ਉਸ ਪ੍ਰਭੂ ਦਾ ਕੋਈ ਖ਼ਾਸ ਰੰਗ ਨਹੀਂ ਹੈ ਕੋਈ ਖ਼ਾਸ ਰੂਪ-ਰੇਖਾ ਨਹੀਂ ਹੈ। ਮੈਂ ਉਸ ਦੀ ਕੋਈ ਕੀਮਤ ਨਹੀਂ ਦੱਸ ਸਕਦਾ (ਭਾਵ, ਦੁਨੀਆ ਦੇ ਕਿਸੇ ਭੀ ਪਦਾਰਥ ਦੇ ਵੱਟੇ ਉਸ ਦੀ ਪ੍ਰਾਪਤੀ ਨਹੀਂ ਹੋ ਸਕਦੀ)। ਕਹਿ ਨ ਸਕਾਉ = ਮੈਂ ਕਹਿ ਨਹੀਂ ਸਕਦਾ।
ਨਾਨਕ ਕਉ ਪ੍ਰਭ ਮਇਆ ਕਰਿ ਸਚੁ ਦੇਵਹੁ ਅਪੁਣਾ ਨਾਉ ॥੪॥੭॥੭੭॥
Please show Mercy to Nanak, God, and bless him with Your True Name. ||4||7||77||
ਹੇ ਪ੍ਰਭੂ! ਮਿਹਰ ਕਰ ਤੇ ਮੈਨੂੰ ਨਾਨਕ ਨੂੰ ਆਪਣਾ ਸਦਾ ਕਾਇਮ ਰਹਿਣ ਵਾਲਾ ਨਾਮ ਬਖ਼ਸ਼ (ਕਿਉਂਕਿ ਜਿਸ ਨੂੰ ਤੇਰਾ ਨਾਮ ਮਿਲ ਜਾਂਦਾ ਹੈ ਉਸ ਨੂੰ ਤੇਰਾ ਮੇਲ ਹੋ ਜਾਂਦਾ ਹੈ) ॥੪॥੭॥੭੭॥ ਮਇਆ = ਦਇਆ। ਸਚੁ = ਸਦਾ-ਥਿਰ ਰਹਿਣ ਵਾਲਾ॥੪॥