ਰਾਗੁ ਗਉੜੀ ਗੁਆਰੇਰੀ ਮਹਲਾ ੫ ਚਉਪਦੇ ਦੁਪਦੇ ॥
Raag Gauree Gwaarayree, Fifth Mehl, Chau-Padhay, Dho-Padhay:
ਰਾਗ ਗਊੜੀ ਗੁਆਰੇਰੀ ਪਾਤਸ਼ਾਹੀ ਪੰਜਵੀਂ। ਚਉਪਦੇ ਦੁਪਦੇ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਵਾਹਿਗੁਰੂ ਕੇਵਲ ਇਕ ਹੈ, ਸੱਚੇ ਗੁਰਾਂ ਦੀ ਮਿਹਰ ਦੁਆਰਾ ਉਹ ਪਰਾਪਤ ਹੁੰਦਾ ਹੈ।
ਜੋ ਪਰਾਇਓ ਸੋਈ ਅਪਨਾ ॥
That which belongs to another - he claims as his own.
(ਮਾਲ-ਧਨ ਆਦਿਕ) ਜੋ (ਆਖ਼ਿਰ) ਬਿਗਾਨਾ ਹੋ ਜਾਣਾ ਹੈ, ਉਸ ਨੂੰ ਅਸੀਂ ਆਪਣਾ ਮੰਨੀ ਬੈਠੇ ਹਾਂ,
ਜੋ ਤਜਿ ਛੋਡਨ ਤਿਸੁ ਸਿਉ ਮਨੁ ਰਚਨਾ ॥੧॥
That which he must abandon - to that, his mind is attracted. ||1||
ਸਾਡਾ ਮਨ ਉਸ (ਮਾਲ-ਧਨ) ਨਾਲ ਮਸਤ ਰਹਿੰਦਾ ਹੈ, ਜਿਸ ਨੂੰ (ਆਖ਼ਿਰ) ਛੱਡ ਜਾਣਾ ਹੈ ॥੧॥ ਤਜਿ = ਤਿਆਗ ਕੇ। ਸਿਉ = ਨਾਲ ॥੧॥
ਕਹਹੁ ਗੁਸਾਈ ਮਿਲੀਐ ਕੇਹ ॥
Tell me, how can he meet the Lord of the World?
(ਹੇ ਭਾਈ!) ਦੱਸੋ, ਅਸੀਂ ਖਸਮ-ਪ੍ਰਭੂ ਨੂੰ ਕਿਵੇਂ ਮਿਲ ਸਕਦੇ ਹਾਂ, ਕਹਹੁ = ਦੱਸੋ। ਕੇਹੁ = ਕਿਸ ਤਰ੍ਹਾਂ?
ਜੋ ਬਿਬਰਜਤ ਤਿਸ ਸਿਉ ਨੇਹ ॥੧॥ ਰਹਾਉ ॥
That which is forbidden - with that, he is in love. ||1||Pause||
ਜੇ ਸਾਡਾ (ਸਦਾ) ਉਸ ਮਾਇਆ ਨਾਲ ਪਿਆਰ ਹੈ, ਜਿਸ ਵਲੋਂ ਸਾਨੂੰ ਵਰਜਿਆ ਹੋਇਆ ਹੈ? ॥੧॥ ਰਹਾਉ ॥ ਬਿਬਰਜਤ = ਮਨਹ। ਨੇਹ = ਪਿਆਰ ॥੧॥ ਰਹਾਉ ॥
ਝੂਠੁ ਬਾਤ ਸਾ ਸਚੁ ਕਰਿ ਜਾਤੀ ॥
That which is false - he deems as true.
(ਇਹ ਖ਼ਿਆਲ ਝੂਠਾ ਹੈ ਕਿ ਅਸਾਂ ਇਥੇ ਸਦਾ ਬਹਿ ਰਹਿਣਾ ਹੈ, ਪਰ ਇਹ) ਜੋ ਝੂਠੀ ਗੱਲ ਹੈ ਇਸ ਨੂੰ ਅਸਾਂ ਠੀਕ ਸਮਝਿਆ ਹੋਇਆ ਹੈ, ਜਾਤੀ = ਜਾਣੀ ਹੈ।
ਸਤਿ ਹੋਵਨੁ ਮਨਿ ਲਗੈ ਨ ਰਾਤੀ ॥੨॥
That which is true - his mind is not attached to that at all. ||2||
(ਮੌਤ) ਜੋ ਜ਼ਰੂਰ ਵਾਪਰਨੀ ਹੈ ਉਹ ਸਾਡੇ ਮਨ ਵਿਚ ਰਤਾ ਭਰ ਭੀ ਨਹੀਂ ਜਚਦੀ ॥੨॥ ਸਤਿ = ਸੱਚ। ਮਨਿ = ਮਨ ਵਿਚ। ਰਾਤੀ = ਰਤਾ ਭੀ ॥੨॥
ਬਾਵੈ ਮਾਰਗੁ ਟੇਢਾ ਚਲਨਾ ॥
He takes the crooked path of the unrighteous way;
(ਮੰਦੇ ਪਾਸੇ ਪਿਆਰ ਪਾਣ ਦੇ ਕਾਰਨ) ਅਸਾਂ ਮੰਦੇ ਪਾਸੇ ਜੀਵਨ ਰਸਤਾ ਮੱਲਿਆ ਹੋਇਆ ਹੈ, ਅਸੀਂ ਜੀਵਨ ਦੀ ਵਿੰਗੀ ਚਾਲ ਚੱਲ ਰਹੇ ਹਾਂ। ਬਾਵੈ = ਬਾਏਂ, ਖੱਬੇ ਪਾਸੇ, ਉਲਟੇ ਪਾਸੇ। ਮਾਰਗੁ = ਰਸਤਾ।
ਸੀਧਾ ਛੋਡਿ ਅਪੂਠਾ ਬੁਨਨਾ ॥੩॥
leaving the straight and narrow path, he weaves his way backwards. ||3||
ਜੀਵਨ ਦਾ ਸਿੱਧਾ ਰਾਹ ਛੱਡ ਕੇ ਅਸੀਂ ਜੀਵਨ-ਤਾਣੀ ਦੀ ਪੁੱਠੀ ਬੁਣਤ ਬੁਣ ਰਹੇ ਹਾਂ ॥੩॥ ਛੋਡਿ = ਛੱਡ ਕੇ। ਅਪੂਠਾ = ਪੁੱਠਾ ॥੩॥
ਦੁਹਾ ਸਿਰਿਆ ਕਾ ਖਸਮੁ ਪ੍ਰਭੁ ਸੋਈ ॥
God is the Lord and Master of both worlds.
(ਜੀਵਾਂ ਦੇ ਭੀ ਕੀਹ ਵੱਸ?) (ਜੀਵਨ ਦੇ ਚੰਗੇ ਤੇ ਮੰਦੇ) ਦੋਹਾਂ ਪਾਸਿਆਂ ਦਾ ਮਾਲਕ ਪਰਮਾਤਮਾ ਆਪ ਹੀ ਹੈ। ਦੁਹਾ ਸਿਰਿਆ ਕਾ = ਦੋਹਾਂ ਪਾਸਿਆਂ ਦਾ (ਉਲਟੇ ਮਾਰਗ ਅਤੇ ਸਿੱਧੇ ਮਾਰਗ ਦਾ)।
ਜਿਸੁ ਮੇਲੇ ਨਾਨਕ ਸੋ ਮੁਕਤਾ ਹੋਈ ॥੪॥੨੯॥੯੮॥
He, whom the Lord unites with Himself, O Nanak, is liberated. ||4||29||98||
(ਪਰ) ਹੇ ਨਾਨਕ! ਜਿਸ ਮਨੁੱਖ ਨੂੰ ਪਰਮਾਤਮਾ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮੰਦੇ ਪਾਸੇ ਵਲੋਂ ਬਚ ਜਾਂਦਾ ਹੈ ॥੪॥੨੯॥੯੮॥ ਮੁਕਤਾ = ਵਿਕਾਰਾਂ ਤੋਂ ਅਜ਼ਾਦ ॥੪॥