ਭੈਰਉ ਮਹਲਾ

Bhairao, Fifth Mehl:

ਭੈਰਉ ਪੰਜਵੀਂ ਪਾਤਿਸ਼ਾਹੀ।

ਲਾਜ ਮਰੈ ਜੋ ਨਾਮੁ ਲੇਵੈ

One who does not repeat the Naam, the Name of the Lord, shall die of shame.

ਜਿਹੜਾ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦਾ, ਉਹ ਆਪਣੇ ਆਪ ਵਿਚ ਸ਼ਰਮ ਨਾਲ ਹੌਲਾ ਪੈ ਜਾਂਦਾ ਹੈ। ੫ਦਅਰਥ: ਲਾਜ ਮਰੈ = ਸ਼ਰਮ ਨਾਲ ਮਰ ਜਾਂਦਾ ਹੈ, ਸ਼ਰਮ ਨਾਲ ਹੌਲੇ ਜੀਵਨ ਵਾਲਾ ਹੋ ਜਾਂਦਾ ਹੈ।

ਨਾਮ ਬਿਹੂਨ ਸੁਖੀ ਕਿਉ ਸੋਵੈ

Without the Name, how can he ever sleep in peace?

ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਸੁਖ ਦੀ ਨੀਂਦ ਨਹੀਂ ਸੌਂ ਸਕਦਾ। ਕਿਉ ਸੋਵੈ = ਕਿਵੇਂ ਸੌਂ ਸਕਦਾ ਹੈ? ਨਹੀਂ ਸੌਂ ਸਕਦਾ।

ਹਰਿ ਸਿਮਰਨੁ ਛਾਡਿ ਪਰਮ ਗਤਿ ਚਾਹੈ

The mortal abandons meditative remembrance of the Lord, and then wishes for the state of supreme salvation;

(ਜਿਹੜਾ ਮਨੁੱਖ) ਹਰਿ-ਨਾਮ ਦਾ ਸਿਮਰਨ ਛੱਡ ਕੇ ਸਭ ਤੋਂ ਉੱਚੀ ਆਤਮਕ ਅਵਸਥਾ (ਹਾਸਲ ਕਰਨੀ) ਚਾਹੁੰਦਾ ਹੈ, ਛਾਡਿ = ਛੱਡ ਕੇ। ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ।

ਮੂਲ ਬਿਨਾ ਸਾਖਾ ਕਤ ਆਹੈ ॥੧॥

but without roots, how can there be any branches? ||1||

(ਉਸ ਦੀ ਇਹ ਤਾਂਘ ਵਿਅਰਥ ਹੈ, ਜਿਵੇਂ ਰੁੱਖ ਦੇ) ਮੁੱਢ ਤੋਂ ਬਿਨਾ (ਉਸ ਉਤੇ) ਕੋਈ ਟਹਣੀ ਨਹੀਂ ਉੱਗ ਸਕਦੀ ॥੧॥ ਮੂਲ = (ਰੁੱਖ ਦਾ) ਮੁੱਢ। ਸਾਖਾ = ਟਹਣੀ। ਕਤ = ਕਿੱਥੇ? ਆਹੈ = ਹੈ, ਹੋ ਸਕਦੀ ਹੈ ॥੧॥

ਗੁਰੁ ਗੋਵਿੰਦੁ ਮੇਰੇ ਮਨ ਧਿਆਇ

O my mind, meditate on the Guru, the Lord of the Universe.

ਹੇ ਮੇਰੇ ਮਨ! ਗੁਰੂ ਨੂੰ ਗੋਵਿੰਦ ਨੂੰ (ਸਦਾ) ਸਿਮਰਿਆ ਕਰ। ਮਨ = ਹੇ ਮਨ! ਧਿਆਇ = ਸਿਮਰਿਆ ਕਰ।

ਜਨਮ ਜਨਮ ਕੀ ਮੈਲੁ ਉਤਾਰੈ ਬੰਧਨ ਕਾਟਿ ਹਰਿ ਸੰਗਿ ਮਿਲਾਇ ॥੧॥ ਰਹਾਉ

The filth of countless incarnations shall be washed away. Breaking your bonds, you shall be united with the Lord. ||1||Pause||

(ਏਹ ਸਿਮਰਨ) ਅਨੇਕਾਂ ਜਨਮਾਂ ਦੀ (ਵਿਕਾਰਾਂ ਦੀ) ਮੈਲ ਦੂਰ ਕਰ ਦੇਂਦਾ ਹੈ, ਮਾਇਆ ਦੇ ਮੋਹ ਦੀਆਂ ਫਾਹੀਆਂ ਕੱਟ ਕੇ (ਮਨੁੱਖ ਨੂੰ) ਪਰਮਾਤਮਾ ਦੇ ਨਾਲ ਜੋੜ ਦੇਂਦਾ ਹੈ ॥੧॥ ਰਹਾਉ ॥ ਉਤਾਰੈ = ਦੂਰ ਕਰ ਦੇਂਦਾ ਹੈ। ਬੰਧਨ = ਮਾਇਆ ਦੇ ਮੋਹ ਦੀਆਂ ਫਾਹੀਆਂ। ਸੰਗਿ = ਨਾਲ। ਮਿਲਾਇ = ਜੋੜ ਦੇਂਦਾ ਹੈ ॥੧॥ ਰਹਾਉ ॥

ਤੀਰਥਿ ਨਾਇ ਕਹਾ ਸੁਚਿ ਸੈਲੁ

How can a stone be purified by bathing at a sacred shrine of pilgrimage?

ਪੱਥਰ (ਪੱਥਰ-ਦਿਲ ਮਨੁੱਖ) ਤੀਰਥ ਉੱਤੇ ਇਸ਼ਨਾਨ ਕਰ ਕੇ (ਆਤਮਕ) ਪਵਿੱਤ੍ਰਤਾ ਹਾਸਲ ਨਹੀਂ ਕਰ ਸਕਦਾ, ਤੀਰਥਿ = ਤੀਰਥ ਉੱਤੇ। ਨਾਇ = ਨ੍ਹਾਇ, ਨ੍ਹਾ ਕੇ। ਸੁਚਿ = ਪਵਿੱਤ੍ਰਤਾ। ਸੈਲੁ = ਪੱਥਰ, ਪੱਥਰ-ਦਿਲ ਮਨੁੱਖ।

ਮਨ ਕਉ ਵਿਆਪੈ ਹਉਮੈ ਮੈਲੁ

The filth of egotism clings to the mind.

(ਉਸ ਦੇ) ਮਨ ਨੂੰ (ਇਹੀ) ਹਉਮੈ ਦੀ ਮੈਲ ਚੰਬੜੀ ਰਹਿੰਦੀ ਹੈ (ਕਿ ਮੈਂ ਤੀਰਥ-ਜਾਤ੍ਰਾ ਕਰ ਆਇਆ ਹਾਂ)। ਵਿਆਪੈ = ਜ਼ੋਰ ਪਾਈ ਰੱਖਦੀ ਹੈ।

ਕੋਟਿ ਕਰਮ ਬੰਧਨ ਕਾ ਮੂਲੁ

Millions of rituals and actions taken are the root of entanglements.

(ਤੀਰਥ-ਜਾਤ੍ਰਾ ਆਦਿਕ ਮਿਥੇ ਹੋਏ) ਕ੍ਰੋੜਾਂ ਧਾਰਮਿਕ ਕਰਮ (ਹਉਮੈ ਦੀਆਂ) ਫਾਹੀਆਂ ਦਾ (ਹੀ) ਕਾਰਨ ਬਣਦੇ ਹਨ। ਕੋਟਿ ਕਰਮ = ਕ੍ਰੋੜਾਂ (ਮਿਥੇ ਹੋਏ ਧਾਰਮਿਕ) ਕੰਮ। ਮੂਲੁ = ਕਾਰਨ, ਵਸੀਲਾ।

ਹਰਿ ਕੇ ਭਜਨ ਬਿਨੁ ਬਿਰਥਾ ਪੂਲੁ ॥੨॥

Without meditating and vibrating on the Lord, the mortal gathers only worthless bundles of straw. ||2||

ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਇਹ ਮਿਥੇ ਹੋਏ ਧਾਰਮਿਕ ਕਰਮ ਮਨੁੱਖ ਦੇ ਸਿਰ ਉੱਤੇ) ਵਿਅਰਥ ਪੰਡ ਹੀ ਹਨ ॥੨॥ ਪੂਲੁ = (ਕਰਮਾਂ ਦਾ) ਪੂਲਾ, ਪੰਡ ॥੨॥

ਬਿਨੁ ਖਾਏ ਬੂਝੈ ਨਹੀ ਭੂਖ

Without eating, hunger is not satisfied.

(ਭੋਜਨ) ਖਾਣ ਤੋਂ ਬਿਨਾ (ਪੇਟ ਦੀ) ਭੁੱਖ (ਦੀ ਅੱਗ) ਨਹੀਂ ਬੁੱਝਦੀ। ਬੂਝੈ ਨਹੀ = ਨਹੀਂ ਬੁੱਝਦੀ।

ਰੋਗੁ ਜਾਇ ਤਾਂ ਉਤਰਹਿ ਦੂਖ

When the disease is cured, then the pain goes away.

(ਰੋਗ ਤੋਂ ਪੈਦਾ ਹੋਏ) ਸਰੀਰਕ ਦੁੱਖ ਤਦੋਂ ਹੀ ਦੂਰ ਹੁੰਦੇ ਹਨ, ਜੇ (ਅੰਦਰੋਂ) ਰੋਗ ਦੂਰ ਹੋ ਜਾਏ। ਜਾਇ = ਜੇ ਦੂਰ ਹੋ ਜਾਏ। ਉਤਰਹਿ = ਲਹਿ ਜਾਂਦੇ ਹਨ {ਬਹੁ-ਵਚਨ}।

ਕਾਮ ਕ੍ਰੋਧ ਲੋਭ ਮੋਹਿ ਬਿਆਪਿਆ

The mortal is engrossed in sexual desire, anger, greed and attachment.

ਉਹ ਮਨੁੱਖ ਸਦਾ ਕਾਮ ਕ੍ਰੋਧ ਲੋਭ ਮੋਹ ਵਿਚ ਫਸਿਆ ਰਹਿੰਦਾ ਹੈ, ਮੋਹਿ = ਮੋਹ ਵਿਚ। ਬਿਆਪਿਆ = ਫਸਿਆ ਹੋਇਆ।

ਜਿਨਿ ਪ੍ਰਭਿ ਕੀਨਾ ਸੋ ਪ੍ਰਭੁ ਨਹੀ ਜਾਪਿਆ ॥੩॥

He does not meditate on God, that God who created him. ||3||

ਜਿਹੜਾ ਮਨੁੱਖ ਉਸ ਪਰਮਾਤਮਾ ਦਾ ਨਾਮ ਨਹੀਂ ਜਪਦਾ ਜਿਸ ਨੇ ਉਸ ਨੂੰ ਪੈਦਾ ਕੀਤਾ ਹੈ ॥੩॥ ਜਿਨਿ ਪ੍ਰਭਿ = ਜਿਸ ਪ੍ਰਭੂ ਨੇ ॥੩॥

ਧਨੁ ਧਨੁ ਸਾਧ ਧੰਨੁ ਹਰਿ ਨਾਉ

Blessed, blessed is the Holy Saint, and blessed is the Name of the Lord.

ਉਹ ਗੁਰਮੁਖ ਮਨੁੱਖ ਭਾਗਾਂ ਵਾਲੇ ਹਨ, ਜਿਹੜੇ ਪਰਮਾਤਮਾ ਦਾ ਨਾਮ ਜਪਦੇ ਹਨ, ਧਨੁ ਧਨੁ = ਭਾਗਾਂ ਵਾਲੇ।

ਆਠ ਪਹਰ ਕੀਰਤਨੁ ਗੁਣ ਗਾਉ

Twenty-four hours a day, sing the Kirtan, the Glorious Praises of the Lord.

ਜਿਹੜੇ ਅੱਠੇ ਪਹਰ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਹਨ, ਪਰਮਾਤਮਾ ਦੇ ਗੁਣਾਂ ਦਾ ਗਾਇਨ ਕਰਦੇ ਹਨ। ਗੁਣ ਗਾਉ = ਗੁਣਾਂ ਦਾ ਗਾਇਨ (ਕਰਦੇ ਹਨ)।

ਧਨੁ ਹਰਿ ਭਗਤਿ ਧਨੁ ਕਰਣੈਹਾਰ

Blessed is the devotee of the Lord, and blessed is the Creator Lord.

ਉਹਨਾਂ ਦੇ ਪਾਸ ਪਰਮਾਤਮਾ ਦੀ ਭਗਤੀ ਦਾ ਧਨ ਸਿਰਜਣਹਾਰ ਦੇ ਨਾਮ ਦਾ ਧਨ (ਸਦਾ ਮੌਜੂਦ) ਹੈ, ਧਨੁ = ਸਰਮਾਇਆ।

ਸਰਣਿ ਨਾਨਕ ਪ੍ਰਭ ਪੁਰਖ ਅਪਾਰ ॥੪॥੩੨॥੪੫॥

Nanak seeks the Sanctuary of God, the Primal, the Infinite. ||4||32||45||

ਹੇ ਨਾਨਕ! ਜਿਹੜੇ ਮਨੁੱਖ ਬੇਅੰਤ ਤੇ ਸਰਬ-ਵਿਆਪਕ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ ॥੪॥੩੨॥੪੫॥