ਸੂਹੀ ਮਹਲਾ ੫ ॥
Soohee, Fifth Mehl:
ਸੂਹੀ ਪੰਜਵੀਂ ਪਾਤਿਸ਼ਾਹੀ।
ਗੁਰ ਅਪੁਨੇ ਊਪਰਿ ਬਲਿ ਜਾਈਐ ॥
I am a sacrifice to my True Guru.
ਹੇ ਭਾਈ! ਆਪਣੇ ਗੁਰੂ ਉੱਤੋਂ (ਸਦਾ) ਕੁਰਬਾਨ ਹੋਣਾ ਚਾਹੀਦਾ ਹੈ (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ- ਭਾਵ ਮਿਟਾ ਦੇਣਾ ਚਾਹੀਦਾ ਹੈ, ਬਲਿ ਜਾਈਐ = ਕੁਰਬਾਨ ਹੋਣਾ ਚਾਹੀਦਾ ਹੈ।
ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥
Twenty-four hours a day, I sing the Praises of the Lord, Har, Har. ||1||
(ਕਿਉਂਕਿ, ਗੁਰੂ ਦੀ ਕਿਰਪਾ ਨਾਲ ਹੀ) ਅੱਠੇ ਪਹਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾ ਸਕਦਾ ਹੈ ॥੧॥ ਗਾਈਐ = ਗਾਣਾ ਚਾਹੀਦਾ ਹੈ। ਜਸੁ = ਸਿਫ਼ਤਿ-ਸਾਲਾਹ (ਦਾ ਗੀਤ) ॥੧॥
ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥
Meditate in remembrance on God, your Lord and Master.
ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਮੈਂ ਆਪਣਾ ਉਹ ਮਾਲਕ-ਪ੍ਰਭੂ ਸਿਮਰਦਾ ਰਹਿੰਦਾ ਹਾਂ, ਸਿਮਰਉ = ਸਿਮਰਉਂ, ਮੈਂ ਸਿਮਰਦਾ ਹਾਂ। ਸੁਆਮੀ = ਮਾਲਕ।
ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥
He is the Inner-knower, the Searcher of all hearts. ||1||Pause||
ਜੇਹੜਾ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ ॥੧॥ ਰਹਾਉ ॥ ਸਗਲ = ਸਾਰੇ। ਅੰਤਰਜਾਮੀ = ਅੰਦਰ ਦੀ ਜਾਣਨ ਵਾਲਾ ॥੧॥ ਰਹਾਉ ॥
ਚਰਣ ਕਮਲ ਸਿਉ ਲਾਗੀ ਪ੍ਰੀਤਿ ॥
So love the Lord's Lotus Feet,
ਹੇ ਭਾਈ! (ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣਦਾ ਹੈ। ਸਿਉ = ਨਾਲ।
ਸਾਚੀ ਪੂਰਨ ਨਿਰਮਲ ਰੀਤਿ ॥੨॥
and live a lifestyle which is true, perfect and spotless. ||2||
(ਗੁਰ-ਚਰਨਾਂ ਦੀ ਪ੍ਰੀਤ ਹੀ) ਅਟੱਲ ਮੁਕੰਮਲ ਤੇ ਪਵਿਤ੍ਰ ਜੀਵਨ-ਜੁਗਤਿ ਹੈ ॥੨॥ ਸਾਚੀ = ਸਦਾ ਕਾਇਮ ਰਹਿਣ ਵਾਲੀ। ਪੂਰਨ = ਮੁਕੰਮਲ। ਰੀਤਿ = ਜੀਵਨ-ਜੁਗਤਿ ॥੨॥
ਸੰਤ ਪ੍ਰਸਾਦਿ ਵਸੈ ਮਨ ਮਾਹੀ ॥
By the Grace of the Saints, the Lord comes to dwell within the mind,
ਹੇ ਭਾਈ! ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਜਿਸ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ, ਸੰਤ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ। ਮਾਹੀ = ਮਾਹਿ, ਵਿਚ।
ਜਨਮ ਜਨਮ ਕੇ ਕਿਲਵਿਖ ਜਾਹੀ ॥੩॥
and the sins of countless incarnations are eradicated. ||3||
(ਉਸ ਮਨੁੱਖ ਦੇ) ਅਨੇਕਾਂ ਜਨਮਾਂ ਦੇ ਪਾਪ ਦੂਰ ਹੋ ਜਾਂਦੇ ਹਨ ॥੩॥ ਕਿਲਵਿਖ = ਪਾਪ। ਜਾਹੀ = ਜਾਹਿ, ਦੂਰ ਹੋ ਜਾਂਦੇ ਹਨ ॥੩॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
Please be Merciful, O God, O Merciful to the meek.
ਹੇ ਨਿਮਾਣਿਆਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਆਪਣੇ ਦਾਸ ਨਾਨਕ ਉਤੇ) ਕਿਰਪਾ ਕਰ। ਪ੍ਰਭ = ਹੇ ਪ੍ਰਭੂ! ਦੀਨ = ਕੰਗਾਲ।
ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥
Nanak begs for the dust of the Saints. ||4||17||23||
(ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ ॥੪॥੧੭॥੨੩॥ ਨਾਨਕੁ ਮਾਗੈ = ਨਾਨਕ ਮੰਗਦਾ ਹੈ। ਰਵਾਲਾ = ਚਰਨ-ਧੂੜ ॥੪॥੧੭॥੨੩॥