ਸਲੋਕੁ ॥
Salok:
ਸਲੋਕ।
ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ ॥
The many Shaastras and the many Simritees - I have seen and searched through them all.
ਬਹੁਤ ਸ਼ਾਸਤ੍ਰ ਤੇ ਬਹੁ ਸਿੰਮ੍ਰਿਤੀਆਂ, ਸਾਰੇ (ਅਸਾਂ) ਖੋਜ ਕੇ ਵੇਖੇ ਹਨ; (ਇਹ ਪੁਸਤਕ ਕਈ ਤਰ੍ਹਾਂ ਦੀ ਗਿਆਨ-ਚਰਚਾ ਤੇ ਕਈ ਧਾਰਮਿਕ ਤੇ ਭਾਈਚਾਰਕ ਰਸਮਾਂ ਸਿਖਾਉਂਦੇ ਹਨ) ਪੇਖੇ = ਵੇਖੇ ਹਨ। ਸਰਬ = ਸਾਰੇ। ਢਢੋਲਿ = ਢੂੰਡ ਕੇ, ਖੋਜ ਕੇ।
ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ ॥੧॥
They are not equal to Har, Haray - O Nanak, the Lord's Invaluable Name. ||1||
(ਪਰ ਇਹ) ਅਕਾਲ ਪੁਰਖ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ। ਹੇ ਨਾਨਕ! (ਪ੍ਰਭੂ ਦੇ) ਨਾਮ ਦਾ ਮੁੱਲ ਨਹੀਂ ਪਾਇਆ ਜਾ ਸਕਦਾ ॥੧॥ ਪੂਜਸਿ ਨਾਹੀ = ਨਹੀਂ ਅੱਪੜਦੇ, ਬਰਾਬਰੀ ਨਹੀਂ ਕਰਦੇ। ਅਮੋਲ = ਜਿਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ। ਸਾਸਤ੍ਰ = {Skt. शास्त्र} ੧. ਧਾਰਮਿਕ ਪੁਸਤਕ। ੨. ਪਦਾਰਥ ਵਿੱਦਿਆ ਦੇ ਪੁਸਤਕ। ਸਿਮ੍ਰਿਤਿ = ਹਿੰਦੂ ਕੌਮ ਵਾਸਤੇ ਧਾਰਮਿਕ ਤੇ ਭਾਈਚਾਰਕ ਕਾਨੂੰਨ ਦੀਆਂ ਪੁਸਤਕਾਂ ਜੋ ਮਨੂ ਆਦਿਕ ਆਗੂਆਂ ਨੇ ਲਿਖੀਆਂ ॥੧॥