ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ॥
Raag Sorat'h, The Word Of Devotee Kabeer Jee, First House:
ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥
Worshipping their idols, the Hindus die; the Muslims die bowing their heads.
ਹਿੰਦੂ ਲੋਕ ਬੁਤਾਂ ਦੀ ਪੂਜਾ ਕਰ ਕਰ ਕੇ ਖ਼ੁਆਰ ਹੋ ਰਹੇ ਹਨ, ਮੁਸਲਮਾਨ (ਰੱਬ ਨੂੰ ਮੱਕੇ ਵਿਚ ਹੀ ਸਮਝ ਕੇ ਉਧਰ) ਸਿਜਦੇ ਕਰ ਰਹੇ ਹਨ, ਮੂਏ = ਮਰ ਗਏ, ਖਪ ਗਏ, ਖ਼ੁਆਰ ਹੋਏ, ਜੀਵਨ ਵਿਅਰਥ ਗਵਾ ਗਏ। ਨਾਈ = ਨਿਵਾ ਨਿਵਾ ਕੇ, ਪੱਛਮ ਵਲ ਸਜਦੇ ਕਰ ਕਰ ਕੇ, ਰੱਬ ਨੂੰ ਕਾਹਬੇ ਵਿਚ ਹੀ ਸਮਝ ਕੇ।
ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥੧॥
The Hindus cremate their dead, while the Muslims bury theirs; neither finds Your true state, Lord. ||1||
ਹਿੰਦੂਆਂ ਨੇ ਆਪਣੇ ਮੁਰਦੇ ਸਾੜ ਦਿੱਤੇ ਤੇ ਮੁਸਲਮਾਨਾਂ ਦੇ ਦੱਬ ਦਿੱਤੇ (ਇਸੇ ਵਿਚ ਹੀ ਝਗੜਦੇ ਰਹੇ ਕਿ ਸੱਚਾ ਕੌਣ ਹੈ)। (ਹੇ ਪ੍ਰਭੂ) ਤੂੰ ਕਿਹੋ ਜਿਹਾ ਹੈਂ? ਇਹ ਸਮਝ ਦੋਹਾਂ ਧਿਰਾਂ ਨੂੰ ਨਾਹ ਪਈ ॥੧॥ ਓਇ = ਉਹਨਾਂ (ਹਿੰਦੂਆਂ) ਨੇ। ਲੇ = ਲੈ ਕੇ, (ਆਪਣੇ ਮੁਰਦੇ) ਲੈ ਕੇ। ਜਾਰੇ = ਸਾੜ ਦਿੱਤੇ। ਗਾਡੇ = ਦੱਬ ਦਿੱਤੇ। ਗਤਿ = {skt. गति = ੧. condition, state, ੨. knowledge, wisdom} ੧. ਹਾਲਤ ੨. ਉੱਚੀ ਆਤਮਕ ਅਵਸਥਾ। ਦੁਹੂ = ਨਾਹ ਹਿੰਦੂਆਂ ਤੇ ਨਾਹ ਮੁਸਲਮਾਨਾਂ ॥੧॥
ਮਨ ਰੇ ਸੰਸਾਰੁ ਅੰਧ ਗਹੇਰਾ ॥
O mind, the world is a deep, dark pit.
ਹੇ ਮੇਰੇ ਮਨ! (ਅਗਿਆਨਤਾ ਦੇ ਕਾਰਨ) ਸਿਮਰਨ ਤੋਂ ਖੁੰਝ ਕੇ ਜਗਤ ਇਕ ਹਨੇਰਾ ਖਾਤਾ ਬਣਿਆ ਪਿਆ ਹੈ, ਗਹੇਰਾ = ਗਹਿਰਾ, ਡੂੰਘਾ (ਖਾਤਾ)। ਅੰਧ = ਅੰਨ੍ਹਾ।
ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥੧॥ ਰਹਾਉ ॥
On all four sides, Death has spread his net. ||1||Pause||
ਅਤੇ ਚੌਹੀਂ ਪਾਸੀਂ ਜਮਾਂ ਦੀ ਫਾਹੀ ਖਿਲਰੀ ਪਈ ਹੈ (ਭਾਵ, ਲੋਕ ਉਹ ਉਹ ਕੰਮ ਹੀ ਕਰ ਰਹੇ ਹਨ ਜਿਨ੍ਹਾਂ ਨਾਲ ਹੋਰ ਵਧੀਕ ਅਗਿਆਨਤਾ ਵਿਚ ਫਸਦੇ ਜਾਣ) ॥੧॥ ਰਹਾਉ ॥ ਦਿਸ = ਪਾਸਾ, ਤਰਫ਼। ਜੇਵਰਾ = ਜੇਵਰੀ, ਰੱਸੀ, ਫਾਹੀ ॥੧॥ ਰਹਾਉ ॥
ਕਬਿਤ ਪੜੇ ਪੜਿ ਕਬਿਤਾ ਮੂਏ ਕਪੜ ਕੇਦਾਰੈ ਜਾਈ ॥
Reciting their poems, the poets die; the mystical ascetics die while journeying to Kaydaar Naat'h.
(ਵਿਦਵਾਨ) ਕਵੀ ਲੋਕ ਆਪੋ ਆਪਣੀ ਕਾਵਿ-ਰਚਨਾ ਪੜ੍ਹਨ (ਭਾਵ, ਵਿੱਦਿਆ ਦੇ ਮਾਣ) ਵਿਚ ਹੀ ਮਸਤ ਹਨ, ਕਾਪੜੀ (ਆਦਿਕ) ਸਾਧੂ ਕੇਦਾਰਾ (ਆਦਿਕ) ਤੀਰਥਾਂ ਤੇ ਜਾ ਜਾ ਕੇ ਜੀਵਨ ਵਿਅਰਥ ਗਵਾਉਂਦੇ ਹਨ; ਕਬਿਤ = ਕਵਿਤਾ। ਕਬਿਤਾ = ਕਵੀ ਲੋਕ। ਕਪੜ = ਕਾਪੜੀ ਫ਼ਿਰਕੇ ਦੇ ਲੋਕ, ਲੀਰਾਂ ਦੀ ਗੋਦੜੀ ਪਹਿਨਣ ਵਾਲੇ। ਕੇਦਾਰਾ = ਹਿਮਾਲੇ ਪਰਬਤ ਵਿਚ ਇਕ ਹਿੰਦੂ ਤੀਰਥ, ਰਿਆਸਤ ਗੜ੍ਹਵਾਲ (ਯੂ. ਪੀ.) ਵਿਚ, ਰੁਦ੍ਰ ਹਿਮਾਲੇ ਦੀ ਬਰਫ਼ਾਨੀ ਧਾਰਾ ਵਿਚ ਮਹਾ ਪੰਥ ਦੀ ਚੋਟੀ ਹੇਠ ਇਕ ਟਿੱਲੇ ਉੱਤੇ। ਇੱਥੇ ਸਦਾ-ਸ਼ਿਵ ਦਾ ਮੰਦਰ ਹੈ, ਜਿਸ ਵਿਚ ਝੋਟੇ ਦੀ ਸ਼ਕਲ ਦਾ ਮਹਾਂਦੇਵ ਹੈ। ਪਾਂਡਵਾਂ ਤੋਂ ਹਾਰ ਖਾ ਕੇ ਸ਼ਿਵ ਜੀ ਇੱਥੇ ਝੋਟੇ ਦੀ ਸ਼ਕਲ ਵਿਚ ਆਏ।
ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥੨॥
The Yogis die, with their matted hair, but even they do not find Your state, Lord. ||2||
ਜੋਗੀ ਲੋਕ ਜਟਾ ਰੱਖ ਰੱਖ ਕੇ ਹੀ ਇਹ ਸਮਝਦੇ ਰਹੇ ਕਿ ਇਹੀ ਰਾਹ ਠੀਕ ਹੈ। (ਹੇ ਪ੍ਰਭੂ!) ਤੇਰੀ ਬਾਬਤ ਸੂਝ ਇਹਨਾਂ ਲੋਕਾਂ ਨੂੰ ਭੀ ਨਾਹ ਪਈ ॥੨॥ ਇਨਹਿ = ਇਹਨਾਂ ਲੋਕਾਂ ਭੀ ॥੨॥
ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥
The kings die, gathering and hoarding their money, burying great quantities of gold.
ਰਾਜੇ ਧਨ ਜੋੜ ਜੋੜ ਕੇ ਉਮਰ ਗੰਵਾ ਗਏ, ਉਹਨਾਂ ਸੋਨੇ (ਆਦਿਕ) ਦੇ ਢੇਰ (ਭਾਵ, ਖ਼ਜ਼ਾਨੇ) ਧਰਤੀ ਵਿਚ ਦੱਬ ਰੱਖੇ, ਦਰਬੁ = {द्रव्य} ਧਨ। ਸੰਚਿ = ਇਕੱਠਾ ਕਰ ਕੇ। ਗਡਿ ਲੇ = ਦੱਬ ਰੱਖੇ। ਕੰਚਨ ਭਾਰੀ = ਸੋਨੇ ਦੇ ਭਾਰ, ਸੋਨੇ ਦੇ ਢੇਰ।
ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥੩॥
The Pandits die, reading and reciting the Vedas; women die, gazing at their own beauty. ||3||
ਪੰਡਿਤ ਲੋਕ ਵੇਦ-ਪਾਠੀ ਹੋਣ ਦੇ ਹੰਕਾਰ ਵਿਚ ਖਪਦੇ ਹਨ, ਤੇ, ਇਸਤ੍ਰੀਆਂ (ਸ਼ੀਸ਼ੇ ਵਿਚ) ਆਪਣੇ ਰੂਪ ਤੱਕਣ ਵਿਚ ਹੀ ਜ਼ਿੰਦਗੀ ਅਜਾਈਂ ਬਿਤਾ ਰਹੀਆਂ ਹਨ ॥੩॥ ਨਾਰੀ = ਨਾਰੀਆਂ ॥੩॥
ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ ॥
Without the Lord's Name, all come to ruin; behold, and know this, O body.
ਆਪੋ-ਆਪਣੇ ਅੰਦਰ ਝਾਤ ਮਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਤੋਂ ਬਿਨਾ ਸਭ ਜੀਵ ਖ਼ੁਆਰ ਹੋ ਰਹੇ ਹਨ। ਬਿਗੂਤੇ = ਖ਼ੁਆਰ ਹੋਏ। ਨਿਰਖ = {Skt. निरीक्ष्य} ਗਹੁ ਨਾਲ ਤੱਕ ਕੇ, ਨਿਰਨਾ ਕਰ ਕੇ। ਸਰੀਰਾ = ਸਰੀਰ ਵਿਚ, ਆਪਣੇ ਅੰਦਰ।
ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ ॥੪॥੧॥
Without the Name of the Lord, who can find salvation? Kabeer speaks the Teachings. ||4||1||
ਕਬੀਰ ਸਿੱਖਿਆ ਦੀ ਗੱਲ ਆਖਦਾ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਨੂੰ (ਜੀਵਨ ਦੀ) ਸਹੀ ਸੂਝ ਨਹੀਂ ਪੈਂਦੀ ॥੪॥੧॥ ਗਤਿ = ਉੱਚੀ ਆਤਮਕ ਅਵਸਥਾ, ਗਿਆਨ, ਸਮਝ ॥੪॥੧॥