ਸਲੋਕ ਮਃ

Salok, Fourth Mehl:

ਸਲੋਕ ਚੋਥੀ ਪਾਤਸ਼ਾਹੀ।

ਮੈ ਮਨੁ ਤਨੁ ਖੋਜਿ ਖੋਜੇਦਿਆ ਸੋ ਪ੍ਰਭੁ ਲਧਾ ਲੋੜਿ

Searching and examining my mind and body, I have found that God, whom I longed for.

ਮਨ ਤੇ ਸਰੀਰ ਨੂੰ ਖੋਜਦਿਆਂ ਖੋਜਦਿਆਂ ਮੈਂ (ਅੰਤ ਨੂੰ) ਭਾਲ ਕੇ ਪ੍ਰਭੂ ਲੱਭ ਹੀ ਲਿਆ (ਪਰ ਮੈਂ ਆਪਣੇ ਬਲ ਦੇ ਆਸਰੇ ਲੱਭ ਨਹੀ ਸਾਂ ਸਕਦਾ)।

ਵਿਸਟੁ ਗੁਰੂ ਮੈ ਪਾਇਆ ਜਿਨਿ ਹਰਿ ਪ੍ਰਭੁ ਦਿਤਾ ਜੋੜਿ ॥੧॥

I have found the Guru, the Divine Intermediary, who has united me with the Lord God. ||1||

ਮੈਨੂੰ ਸਤਿਗੁਰੂ ਵਕੀਲ ਮਿਲ ਪਿਆ, ਜਿਸ ਨੇ ਹਰੀ ਪ੍ਰਭੂ ਮੇਲ ਦਿੱਤਾ ॥੧॥ ਵਿਸਟੁ = ਵਿਚੋਲਾ। ਜਿਨਿ = ਜਿਸ ਗੁਰੂ ਨੇ ॥੧॥