ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥
In this world, there is one Husband Lord; all other beings are His brides.
ਇਸ ਸੰਸਾਰ ਵਿਚ ਪਤੀ ਇੱਕੋ ਪਰਮਾਤਮਾ ਹੀ ਹੈ, ਹੋਰ ਸਾਰੀ ਸ੍ਰਿਸ਼ਟੀ (ਉਸ ਦੀਆਂ) ਇਸਤ੍ਰੀਆਂ ਹਨ। ਪੁਰਖੁ = ਪਤੀ, ਮਰਦ। ਸਗਲੀ = ਸਾਰੀ ਸ੍ਰਿਸ਼ਟੀ। ਸਬਾਈ = ਸਾਰੀ।
ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥
He enjoys the hearts of all, and yet He remains detached; He is unseen; He cannot be described.
ਪਰਮਾਤਮਾ ਪਤੀ ਸਾਰੇ ਘਟਾਂ ਨੂੰ ਭੋਗਦਾ ਹੈ (ਭਾਵ, ਸਾਰੇ ਸਰੀਰਾਂ ਵਿਚ ਵਿਆਪਕ ਹੈ) ਤੇ ਨਿਰਲੇਪ ਭੀ ਹੈ, ਇਸ ਅਲੱਖ ਪ੍ਰਭੂ ਦੀ ਸਮਝ ਨਹੀਂ ਪੈਂਦੀ। ਸਭਿ ਘਟ = ਸਾਰੇ ਸਰੀਰ। ਅਲਿਪਤੁ = ਵੱਖਰਾ, ਨਿਰਾਲਾ।
ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥
The Perfect Guru reveals Him, and through the Word of His Shabad, we come to understand Him.
ਜਦ ਪੂਰੇ ਸਤਿਗੁਰੂ ਨੇ (ਉਸ ਅਲੱਖ ਪ੍ਰਭੂ ਦਾ) ਦਰਸ਼ਨ ਕਰਾ ਦਿੱਤਾ ਤਾਂ ਸਤਿਗੁਰੂ ਦੇ ਸ਼ਬਦ ਦੁਆਰਾ ਸਮਝ ਪੈ ਗਈ। ਗੁਰਿ = ਗੁਰੂ ਨੇ। ਸਬਦੇ = ਗੁਰ-ਸ਼ਬਦ ਦੀ ਰਾਹੀਂ।
ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥
Those who serve their Husband Lord, become like Him; their egos are burnt away by His Shabad.
ਜਿਨ੍ਹਾਂ ਮਨੁੱਖਾਂ ਨੇ ਸ਼ਬਦ ਦੀ ਰਾਹੀਂ ਅਹੰਕਾਰ ਦੂਰ ਕੀਤਾ ਹੈ ਉਹ ਪ੍ਰਭੂ ਪੁਰਖ ਨੂੰ ਜਪਦੇ ਹਨ ਤੇ ਉਸ ਪੁਰਖ ਦਾ ਰੂਪ ਹੋ ਜਾਂਦੇ ਹਨ। ਸੇਵਹਿ = ਸਿਮਰਦੇ ਹਨ। ਜਿਨ੍ਹ੍ਹੀ = ਜਿਨ੍ਹਾਂ ਮਨੁੱਖਾਂ ਨੇ। ਜਲਾਈ = ਸਾੜ ਦਿੱਤੀ ਹੈ।
ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥
He has no rival, no attacker, no enemy.
ਉਸ ਅਲੱਖ ਹਰੀ ਦਾ ਕੋਈ ਸ਼ਰੀਕ ਨਹੀਂ, ਨਾ ਕੋਈ ਦੁਖੀ ਕਰਨ ਵਾਲਾ (ਕੰਟਕ-ਰੂਪ) ਉਸ ਦਾ ਵੈਰੀ ਹੈ। ਕੰਟਕੁ = ਕੰਡਾ।
ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥
His rule is unchanging and eternal; He does not come or go.
ਉਸ ਦਾ ਰਾਜ ਸਦਾ ਅਟੱਲ ਹੈ, ਨਾ ਉਹ ਜੰਮਦਾ ਹੈ ਨਾ ਮਰਦਾ ਹੈ।
ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥
Night and day, His servant serves Him, singing the Glorious Praises of the True Lord.
(ਸੱਚਾ) ਸੇਵਕ ਉਸ ਸੱਚੇ ਹਰੀ ਦੀ ਸਿਫ਼ਤ-ਸਾਲਾਹ ਕਰ ਕੇ ਹਰ ਵੇਲੇ ਉਸ ਦਾ ਸਿਮਰਨ ਕਰਦਾ ਹੈ।
ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥
Beholding the Glorious Greatness of the True Lord, Nanak blossoms forth. ||2||
ਨਾਨਕ (ਵੀ) ਸੱਚੇ ਦੀ ਵਡਿਆਈ ਵੇਖ ਕੇ ਪ੍ਰਸੰਨ ਹੋ ਰਿਹਾ ਹੈ ॥੨॥ ਵਿਗਸਿਆ = ਖਿੜ ਰਿਹਾ ਹੈ ॥੨॥