ਗਉੜੀ ਕੀ ਵਾਰ ਮਹਲਾ

Vaar In Gauree, Fourth Mehl:

ਰਾਗ ਗਉੜੀ ਵਿੱਚ ਗੁਰੂ ਅਰਜਨ ਜੀ ਦੀ ਬਾਣੀ 'ਵਾਰ'।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸਲੋਕ ਮਃ

Salok Fourth Mehl:

ਸਲੋਕ ਚੋਥੀ ਪਾਤਸ਼ਾਹੀ।

ਸਤਿਗੁਰੁ ਪੁਰਖੁ ਦਇਆਲੁ ਹੈ ਜਿਸ ਨੋ ਸਮਤੁ ਸਭੁ ਕੋਇ

The True Guru, the Primal Being, is kind and compassionate; all are alike to Him.

ਸਤਿਗੁਰੂ ਸਭ ਜੀਆਂ ਤੇ ਮਿਹਰ ਕਰਨ ਵਾਲਾ ਹੈ, ਉਸ ਨੂੰ ਹੇਰਕ ਜੀਵ ਇਕੋ ਜਿਹਾ ਹੈ। ਸਮਤੁ = ਇਕੋ ਜਿਹਾ।

ਏਕ ਦ੍ਰਿਸਟਿ ਕਰਿ ਦੇਖਦਾ ਮਨ ਭਾਵਨੀ ਤੇ ਸਿਧਿ ਹੋਇ

He looks upon all impartially; with pure faith in the mind, He is obtained.

ਉਹ ਸਭਨਾਂ ਵਲ ਇਕੋ ਨਿਗਾਹ ਨਾਲ ਵੇਖਦਾ ਹੈ, ਪਰ (ਜੀਵ ਨੂੰ ਆਪਣੇ ਉੱਦਮ ਦੀ) ਸਫਲਤਾ ਆਪਣੇ ਮਨ ਦੀ ਭਾਵਨਾ ਕਰਕੇ ਹੁੰਦੀ ਹੈ (ਭਾਵ ਜਿਹੀ ਮਨ ਦੀ ਭਾਵਨਾ ਤੇਹੀ ਮੁਰਾਦ ਮਿਲਦੀ ਹੈ)। ਦ੍ਰਿਸ਼ਟਿ = ਨਜ਼ਰ। ਭਾਵਨੀ = ਸ਼ਰਧਾ। ਸਿਧਿ = ਸਫਲਤਾ।

ਸਤਿਗੁਰ ਵਿਚਿ ਅੰਮ੍ਰਿਤੁ ਹੈ ਹਰਿ ਉਤਮੁ ਹਰਿ ਪਦੁ ਸੋਇ

The Ambrosial Nectar is within the True Guru; He is exalted and sublime, of Godly status.

ਸਤਿਗੁਰੂ ਦੇ ਕੋਲ ਹਰੀ ਦੇ ਸ੍ਰੇਸ਼ਟ ਨਾਮ ਦਾ ਅੰਮ੍ਰਿਤ ਹੈ, (???) ਹਰਿ ਪਦੁ = ਹਰੀ ਨਾਲ ਮਿਲਾਪ

ਨਾਨਕ ਕਿਰਪਾ ਤੇ ਹਰਿ ਧਿਆਈਐ ਗੁਰਮੁਖਿ ਪਾਵੈ ਕੋਇ ॥੧॥

O Nanak, by His Grace, one meditates on the Lord; the Gurmukhs obtain Him. ||1||

(ਪਰ) ਹੇ ਨਾਨਕ! ਇਹੀ ਹਰੀ-ਨਾਮ ਜੀਵ (ਪ੍ਰਭੂ ਦੀ) ਕਿਰਪਾ ਨਾਲ ਸਿਮਰਦਾ ਹੈ, ਸਤਿਗੁਰੂ ਦੇ ਸਨਮੁਖ ਹੋ ਕੇ ਕੋਈ (ਭਾਗਾਂ ਵਾਲਾ) ਹਾਸਲ ਕਰ ਸਕਦਾ ਹੈ ॥੧॥