ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥
The head shakes, the feet stagger, and the eyes become dull and weak.
(ਬੁਢੇਪਾ ਆ ਜਾਣ ਤੇ ਮਨੁੱਖ ਦਾ) ਸਿਰ ਕੰਬਣ ਲੱਗ ਪੈਂਦਾ ਹੈ (ਤੁਰਦਿਆਂ) ਪੈਰ ਥਿੜਕਦੇ ਹਨ, ਅੱਖਾਂ ਦੀ ਜੋਤਿ ਮਾਰੀ ਜਾਂਦੀ ਹੈ, ਕੰਪਿਓ = ਕੰਬ ਰਿਹਾ ਹੈ। ਪਗ = ਪੈਰ। ਡਗਮਗੇ = ਥਿੜਕ ਰਹੇ ਹਨ। ਤੇ = ਤੋਂ। ਨੈਨ = ਅੱਖਾਂ। ਜੋਤਿ = ਰੌਸ਼ਨੀ।
ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ ॥੪੭॥
Says Nanak, this is your condition. And even now, you have not savored the sublime essence of the Lord. ||47||
ਨਾਨਕ ਆਖਦਾ ਹੈ- (ਬੁਢੇਪੇ ਨਾਲ ਸਰੀਰ ਦੀ) ਇਹ ਹਾਲਤ ਹੋ ਜਾਂਦੀ ਹੈ, ਫਿਰ ਭੀ (ਮਾਇਆ ਦਾ ਮੋਹ ਇਤਨਾ ਪ੍ਰਬਲ ਹੁੰਦਾ ਹੈ ਕਿ ਮਨੁੱਖ) ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਮਗਨ ਨਹੀਂ ਹੁੰਦਾ ॥੪੭॥ ਇਹ ਬਿਧਿ = ਇਹ ਹਾਲਤ। ਤਊ = ਫਿਰ ਭੀ। ਲੀਨ = ਮਗਨ। ਹਰਿ ਰਸ ਲੀਨ = ਹਰਿ-ਨਾਮ ਦੇ ਰਸ ਵਿਚ ਮਗਨ ॥੪੭॥