ਸਿਰੀਰਾਗੁ ਮਹਲਾ

Siree Raag, First Mehl:

ਸਿਰੀ ਰਾਗ, ਪਹਿਲੀ ਪਾਤਸ਼ਾਹੀ।

ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ

The Great Giver has given the intoxicating drug of falsehood.

ਦੇਣਹਾਰ ਪ੍ਰਭੂ ਨੇ ਆਪ ਹੀ ਜਗਤ ਦਾ ਮੋਹ-ਰੂਪ ਅਫੀਮ ਦਾ ਗੋਲਾ ਜੀਵ ਨੂੰ ਦਿੱਤਾ ਹੋਇਆ ਹੈ। ਅਮਲੁ = ਨਸ਼ਾ (ਅਫ਼ੀਮ ਆਦਿਕ ਦਾ)। ਗਲੋਲਾ = ਗੋਲਾ। ਕੂੜ = ਨਾਸ਼ਵੰਤ ਜਗਤ (ਦਾ ਮੋਹ)। ਦੇਵਣਹਾਰਿ = ਦੇਵਣਹਾਰ ਨੇ।

ਮਤੀ ਮਰਣੁ ਵਿਸਾਰਿਆ ਖੁਸੀ ਕੀਤੀ ਦਿਨ ਚਾਰਿ

The people are intoxicated; they have forgotten death, and they have fun for a few days.

(ਇਸ ਮੋਹ-ਅਫੀਮ ਨੂੰ ਖਾ ਕੇ) ਮਸਤ ਹੋਈ ਜਿੰਦ ਨੇ ਮੌਤ ਭੁਲਾ ਦਿੱਤੀ ਹੈ, ਚਾਰ ਦਿਨ ਜ਼ਿੰਦਗੀ ਵਿਚ ਰੰਗ-ਰਲੀਆਂ ਮਾਣ ਰਹੀ ਹੈ। ਮਤੀ = ਮੱਤੀ, ਮਸਤ ਹੋਈ ਨੇ। ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ।

ਸਚੁ ਮਿਲਿਆ ਤਿਨ ਸੋਫੀਆ ਰਾਖਣ ਕਉ ਦਰਵਾਰੁ ॥੧॥

Those who do not use intoxicants are true; they dwell in the Court of the Lord. ||1||

ਜਿਨ੍ਹਾਂ ਨੇ ਮੋਹ-ਨਸ਼ਾ ਛੱਡ ਕੇ ਪਰਮਾਤਮਾ ਦਾ ਦਰ ਮੱਲਣ ਦਾ ਆਹਰ ਕੀਤਾ, ਉਹਨਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪਿਆ ॥੧॥ ਸੋਫੀ = ਜੋ ਨਸ਼ੇ ਤੋਂ ਪਰਹੇਜ਼ ਕਰਦੇ ਹਨ, ਜਿਨ੍ਹਾਂ ਨਾਸ਼ਵੰਤ ਜਗਤ ਦੇ ਮੋਹ-ਨਸ਼ੇ ਨੂੰ ਛੱਡਿਆ। ਰਾਖਣ ਕਉ = ਮੱਲਣ ਲਈ। ਦਰਵਾਰੁ = ਪ੍ਰਭੂ ਦਾ ਦਰ॥੧॥

ਨਾਨਕ ਸਾਚੇ ਕਉ ਸਚੁ ਜਾਣੁ

O Nanak, know the True Lord as True.

ਹੇ ਨਾਨਕ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸੱਚੀ ਸਾਂਝ ਬਣਾ,

ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ ॥੧॥ ਰਹਾਉ

Serving Him, peace is obtained; you shall go to His Court with honor. ||1||Pause||

ਜਿਸ ਦਾ ਸਿਮਰਨ ਕੀਤਿਆਂ ਸੁਖ ਮਿਲਦਾ ਹੈ (ਤੇ ਅਰਦਾਸ ਕਰ ਕਿ ਹੇ ਪ੍ਰਭੂ! ਆਪਣਾ ਨਾਮ ਦੇਹ ਜਿਸ ਕਰਕੇ) ਤੇਰੀ ਹਜ਼ੂਰੀ ਵਿਚ ਆਦਰ ਮਿਲ ਸਕੇ ॥੧॥ ਰਹਾਉ ॥ ਜਿਤੁ ਸੇਵਿਐ = ਜਿਸ ਦਾ ਸਿਮਰਨ ਕੀਤਿਆਂ। ਚਲੈ ਮਾਣੁ = ਆਦਰ ਮਿਲੇ॥੧॥ਰਹਾਉ॥

ਸਚੁ ਸਰਾ ਗੁੜ ਬਾਹਰਾ ਜਿਸੁ ਵਿਚਿ ਸਚਾ ਨਾਉ

The Wine of Truth is not fermented from molasses. The True Name is contained within it.

ਸਦਾ ਦੀ ਮਸਤੀ ਕਾਇਮ ਰੱਖਣ ਵਾਲਾ ਸ਼ਰਾਬ ਗੁੜ ਤੋਂ ਬਿਨਾ ਹੀ ਤਿਆਰ ਕਰੀਦਾ ਹੈ, ਉਸ (ਸ਼ਰਾਬ) ਵਿਚ ਪ੍ਰਭੂ ਦਾ ਨਾਮ ਹੁੰਦਾ ਹੈ (ਪ੍ਰਭੂ ਦਾ ਨਾਮ ਹੀ ਸ਼ਰਾਬ ਹੈ ਜੋ ਦੁਨੀਆ ਵਲੋਂ ਬੇ-ਪਰਵਾਹ ਕਰ ਦੇਂਦਾ ਹੈ)। ਸਰਾ = ਸ਼ਰਾਬ। ਗੁੜ ਬਾਹਰਾ = ਗੁੜ ਪਾਣ ਤੋਂ ਬਿਨਾ ਬਣਾਇਆ ਹੋਇਆ।

ਸੁਣਹਿ ਵਖਾਣਹਿ ਜੇਤੜੇ ਹਉ ਤਿਨ ਬਲਿਹਾਰੈ ਜਾਉ

I am a sacrifice to those who hear and chant the True Name.

ਮੈਂ ਉਹਨਾਂ ਬੰਦਿਆਂ ਤੋਂ ਸਦਕੇ ਹਾਂ ਜੋ ਪ੍ਰਭੂ ਦਾ ਨਾਮ ਸੁਣਦੇ ਤੇ ਉਚਾਰਦੇ ਹਨ। ਵਖਾਣਹਿ = ਉਚਾਰਦੇ ਹਨ। ਜੇਤੜੇ = ਜੋ ਜੋ ਮਨੁੱਖ। ਹਉ = ਮੈਂ।

ਤਾ ਮਨੁ ਖੀਵਾ ਜਾਣੀਐ ਜਾ ਮਹਲੀ ਪਾਏ ਥਾਉ ॥੨॥

Only one who obtains a room in the Mansion of the Lord's Presence is deemed to be truly intoxicated. ||2||

ਮਨ ਨੂੰ ਤਦੋਂ ਹੀ ਮਸਤ ਹੋਇਆ ਜਾਣੋ, ਜਦੋਂ ਇਹ ਪ੍ਰਭੂ ਦੀ ਯਾਦ ਵਿਚ ਟਿਕ ਜਾਏ (ਤੇ, ਮਨ ਟਿਕਦਾ ਹੈ ਸਿਮਰਨ ਦੀ ਬਰਕਤਿ ਨਾਲ) ॥੨॥ ਖੀਵਾ = ਮਸਤ। ਮਹਲੀ = ਪਰਮਾਤਮਾ ਦੀ ਹਜ਼ੂਰੀ ਵਿਚ॥੨॥

ਨਾਉ ਨੀਰੁ ਚੰਗਿਆਈਆ ਸਤੁ ਪਰਮਲੁ ਤਨਿ ਵਾਸੁ

Bathe in the waters of Goodness and apply the scented oil of Truth to your body,

ਪ੍ਰਭੂ ਦਾ ਨਾਮ ਤੇ ਸਿਫ਼ਤ-ਸਾਲਾਹ ਹੀ (ਮੂੰਹ ਉਜਲਾ ਕਰਨ ਲਈ) ਪਾਣੀ ਹੈ, ਤੇ (ਸਿਫ਼ਤ-ਸਾਲਾਹ ਦੀ ਬਰਕਤਿ ਨਾਲ ਬਣਿਆ ਹੋਇਆ) ਸੁੱਚਾ ਆਚਰਨ ਸਰੀਰ ਉਤੇ ਲਾਣ ਲਈ ਸੁਗੰਧੀ ਹੈ। ਨਾਉ = ਪ੍ਰਭੂ ਦਾ ਨਾਮ। ਨੀਰੁ = (ਇਸ਼ਨਾਨ ਵਾਸਤੇ) ਪਾਣੀ। ਚੰਗਿਆਈਆ = ਪ੍ਰਭੂ ਦੇ ਗੁਣ, ਸਿਫ਼ਤ-ਸਾਲਾਹ। ਸਤੁ = ਉੱਚਾ ਆਚਰਨ। ਪਰਮਲੁ = ਸੁਗੰਧੀ। ਤਨਿ = ਤਨ ਉੱਤੇ, ਤਨ ਵਿਚ। ਵਾਸੁ = ਸੁਗੰਧੀ।

ਤਾ ਮੁਖੁ ਹੋਵੈ ਉਜਲਾ ਲਖ ਦਾਤੀ ਇਕ ਦਾਤਿ

and your face shall become radiant. This is the gift of 100,000 gifts.

ਪਰਮਾਤਮਾ ਦਾ ਨਾਮ ਤੇ ਸਿਫ਼ਤ-ਸਾਲਾਹ ਹੋਰ ਸਭ ਦਾਤਾਂ ਨਾਲੋਂ ਵਧੀਆ ਦਾਤ ਹੈ, ਸਿਫ਼ਤ-ਸਾਲਾਹ ਨਾਲ ਹੀ ਮਨੁੱਖ ਦਾ ਮੂੰਹ ਸੋਹਣਾ ਲੱਗਦਾ ਹੈ। ਉਜਲਾ = ਰੌਸ਼ਨ, ਸਾਫ਼-ਸੁਥਰਾ।

ਦੂਖ ਤਿਸੈ ਪਹਿ ਆਖੀਅਹਿ ਸੂਖ ਜਿਸੈ ਹੀ ਪਾਸਿ ॥੩॥

Tell your troubles to the One who is the Source of all comfort. ||3||

ਦੁੱਖਾਂ ਦੀ (ਨਿਵਿਰਤੀ) ਤੇ ਸੁੱਖਾਂ ਦੀ (ਪ੍ਰਾਪਤੀ) ਦੀ ਅਰਜ਼ੋਈ ਪਰਮਾਤਮਾ ਅੱਗੇ ਹੀ ਕਰਨੀ ਚਾਹੀਦੀ ਹੈ ॥੩॥ ਆਖੀਅਹਿ = ਆਖੇ ਜਾਂਦੇ ਹਨ॥੩॥

ਸੋ ਕਿਉ ਮਨਹੁ ਵਿਸਾਰੀਐ ਜਾ ਕੇ ਜੀਅ ਪਰਾਣ

How can you forget the One who created your soul, and the praanaa, the breath of life?

ਜਿਸ ਪ੍ਰਭੂ ਦੀ ਬਖ਼ਸ਼ੀ ਹੋਈ ਇਹ ਜਿੰਦ-ਜਾਨ ਹੈ, ਉਸ ਨੂੰ ਕਦੇ ਮਨ ਤੋਂ ਭੁਲਾਣਾ ਨਹੀਂ ਚਾਹੀਦਾ। ਮਨਹੁ = ਮਨ ਤੋਂ। ਜੀਅ = ਜਿੰਦ। ਪਰਾਣ = ਸਾਹ। ਜੀਅ ਪਰਾਣ = ਜਿੰਦ-ਜਾਨ।

ਤਿਸੁ ਵਿਣੁ ਸਭੁ ਅਪਵਿਤ੍ਰੁ ਹੈ ਜੇਤਾ ਪੈਨਣੁ ਖਾਣੁ

Without Him, all that we wear and eat is impure.

ਪ੍ਰਭੂ ਨੂੰ ਵਿਸਾਰਿਆਂ ਖਾਣ ਪਹਿਨਣ ਦਾ ਸਾਰਾ ਹੀ ਉੱਦਮ ਮਨ ਨੂੰ ਹੋਰ ਹੋਰ ਮਲੀਨ ਕਰਦਾ ਹੈ, ਜੇਤਾ = ਜਿਤਨਾ ਭੀ, ਸਾਰਾ ਹੀ।

ਹੋਰਿ ਗਲਾਂ ਸਭਿ ਕੂੜੀਆ ਤੁਧੁ ਭਾਵੈ ਪਰਵਾਣੁ ॥੪॥੫॥

Everything else is false. Whatever pleases Your Will is acceptable. ||4||5||

(ਕਿਉਂਕਿ) ਹੋਰ ਸਾਰੀਆਂ ਗੱਲਾਂ (ਮਨ ਨੂੰ) ਨਾਸਵੰਤ ਸੰਸਾਰ ਦੇ ਮੋਹ ਵਿਚ ਫਸਾਂਦੀਆਂ ਹਨ। (ਹੇ ਪ੍ਰਭੂ!) ਉਹੀ ਉੱਦਮ ਸੁਚੱਜਾ ਹੈ ਜੋ ਤੇਰੇ ਨਾਲ ਪ੍ਰੀਤ ਬਣਾਂਦਾ ਹੈ ॥੪॥੫॥{15-16} ਕੂੜੀਆ = ਕੂੜ ਵਿਚ ਫਸਾਣ ਵਾਲੀਆਂ, ਜਗਤ ਦੇ ਮੋਹ ਵਿਚ ਫਸਾਣ ਵਾਲੀਆਂ। ਪਰਵਾਣੁ = ਸੁਚੱਜੀ, ਚੰਗੀ, ਕਬੂਲ ਕਰਨ-ਯੋਗ॥੪॥