ਕਬੀਰ ਇਹੁ ਤਨੁ ਜਾਇਗਾ ਸਕਹੁ ਲੇਹੁ ਬਹੋਰਿ

Kabeer, this body shall perish; save it, if you can.

ਹੇ ਕਬੀਰ! ਇਹ ਸਾਰਾ ਸਰੀਰ ਨਾਸ ਹੋ ਜਾਇਗਾ, ਜੇ ਤੁਸੀਂ ਇਸ ਨੂੰ ਨਾਸ ਹੋਣ ਤੋਂ ਬਚਾ ਸਕਦੇ ਹੋ ਤਾਂ ਬਚਾ ਲਵੋ (ਭਾਵ, ਕੋਈ ਭੀ ਆਪਣੇ ਸਰੀਰ ਨੂੰ ਨਾਸ ਹੋਣ ਤੋਂ ਬਚਾ ਨਹੀਂ ਸਕਦਾ, ਇਹ ਜ਼ਰੂਰ ਨਾਸ ਹੋਵੇਗਾ)। ਜਾਇਗਾ = ਨਾਸ ਹੋ ਜਾਇਗਾ। ਸਕਹੁ = (ਜੇ ਬਹੋਰਿ) ਸਕਹੁ, ਜੇ ਨਾਸ ਹੋਣ ਤੋਂ ਰੋਕ ਸਕਦੇ ਹੋ। ਤ = ਤਾਂ। ਲੇਹੁ ਬਹੋਰਿ = ਰੋਕ ਲਵੋ, ਬਚਾ ਲਵੋ।

ਨਾਂਗੇ ਪਾਵਹੁ ਤੇ ਗਏ ਜਿਨ ਕੇ ਲਾਖ ਕਰੋਰਿ ॥੨੭॥

Even those who have tens of thousands and millions, must depart bare-footed in the end. ||27||

ਜਿਨ੍ਹਾਂ ਬੰਦਿਆਂ ਦੇ ਪਾਸ ਲੱਖਾਂ ਕ੍ਰੋੜਾਂ ਰੁਪਏ ਜਮ੍ਹਾ ਸਨ, ਉਹ ਭੀ ਇਥੋਂ ਨੰਗੀ ਪੈਰੀਂ ਹੀ (ਭਾਵ, ਕੰਗਾਲਾਂ ਵਾਂਗ ਹੀ) ਚਲੇ ਗਏ (ਸਾਰੀ ਉਮਰ 'ਦੁਨੀਆ' ਦੀ ਖ਼ਾਤਰ ਭਟਕਦੇ ਰਹੇ, 'ਦੀਨ' ਨੂੰ ਵਿਸਾਰ ਦਿੱਤਾ; ਆਖ਼ਰ ਇਹ 'ਦੁਨੀਆ' ਤਾਂ ਇਥੇ ਰਹਿ ਗਈ, ਇਥੋਂ ਆਤਮਕ ਜੀਵਨ ਵਿਚ ਨਿਰੋਲ ਕੰਗਾਲ ਹੋ ਕੇ ਤੁਰੇ) ॥੨੭॥ ਤੇ = ਉਹ ਬੰਦੇ। ਨਾਂਗੇ ਪਾਵਹੁ = ਨੰਗੀ ਪੈਰੀਂ, ਕੰਗਾਲਾਂ ਵਾਂਗ ਹੀ। ਜਿਨ ਕੇ = ਜਿਨ੍ਹਾਂ ਦੇ ਪਾਸ ॥੨੭॥